ਸਿਹਤ ਵਿਭਾਗ ਵਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਕੀਤੀਆਂ ਗਈ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਦਫਤਰ ਸਿਵਲ ਸਰਜਨ ਤੋਂ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਟੀਮਾ ਨੂੰ ਕੀਤਾ ਗਿਆ ਰਵਾਨਾ: ਡੇਂਗੂ ਤੋਂ ਬਚਣ ਲਈ ਇੱਕ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ: ਡਾ ਸੁਨੀਲ ਬਾਂਸਲ ਸਿਵਲ ਸਰਜਨ

Spread the love
ਸ਼੍ਰੀ ਮੁਕਤਸਰ ਸਾਹਿਬ ( Manpreet monu 18/7/26 ) =ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਹਰ ਹਫਤੇ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਦੀ ਕੀਤੀ ਜਾਵੇ ਸਫਾਈ : ਡਾ ਸੁਨੀਲ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ
ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਸ਼ੁਰੂ ਕੀਤੀ ਗਈ ਹੈ ।ਜਿਸਦੇ ਤਹਿਤ ਡਾ ਸੁਨੀਲ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਰਵਾਨਾ ਕੀਤਾ ਗਿਆ।ਟੀਮਾ ਵਿਚ ਸਿਹਤ ਵਿਭਾਗ ਦੇ ਕਰਮਚਾਰੀ, ਆਦੇਸ਼ ਨਰਸਿੰਗ ਨਰਸਿੰਗ ਇੰਸਟੀਟਿਊਟ ਦੇ ਸਟੂਡੈਂਟ ਅਤੇ ਬ੍ਰੀਡਿੰਗ ਚੈਕਰ ਸ਼ਾਮਿਲ ਸਨ । ਇਸ ਮੌਕੇ ਡਾ ਸੁਨੀਲ ਬਾਂਸਲ ਸਿਵਲ ਸਰਜਨ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆ,ਨਰਸਿੰਗ ਸਟੂਡੈਂਟ ਅਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਅਧੀਨ ਅੱਜ ਮਲੋਟ ਰੋਡ, ਬਠਿੰਡਾ ਰੋਡ, ਕੋਟਕਪੂਰਾ ਰੋਡ, ਰੇਲਵੇ ਰੋਡ,ਬੂੜਾ ਗੁੱਜਰ ਰੋਡ, ਜਲਾਲਬਾਦ ਰੋਡ, ਟਿੱਬੀ ਸਾਹਿਬ ਰੋਡ, ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ,ਦਫਤਰਾਂ, ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਅਤੇ ਹਾਈ ਰਿਸਕ ਥਾਵਾਂ ਅਤੇ ਹੋਰ ਜਨਤਕ ਥਾਵਾਂ ਤੋਂ ਇਲਾਵਾ ਹੋਰ ਵੱਖ ਵੱਖ ਖੇਤਰਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ।ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ, ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਰੋਜਾਨਾ ਪੱਧਰ ਤੇ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਟੈਮੀਫਾਸ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ।ਉਨ੍ਹਾ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੋਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ। ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ, ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਡਾ ਲਖਬੀਰ ਕੋਰ ਸਿੱਧੂ ਜਿਲ੍ਹਾ ਟੀਕਾਰਕਨ ਅਫਸਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੋਕੇ ਡਾ ਜੈਦੀਪ ਸਹਾਇਕ ਸਿਵਲ ਸਰਜਨ, ਡਾ ਰੋਬਿਨ, ਵਿਨੋਦ ਕੁਮਾਰ ਏ.ਐਮ.ਓ, ਪਵਿੱਤਰ ਸਿੰਘ ਐਮ.ਐਲ.ਟੀ. ਭਗਵਾਨ ਦਾਸ ਹੈਲਥ ਇੰਸਪੈਟਰ, ਭੁਪਿੰਦਰ ਸਿੰਘ ਸਟੈਨੋ, ਸਿਹਤ ਵਰਕਰ ਵਕੀਲ ਸਿੰਘ, ਗੁਰਜੀਤ ਸਿੰਘ, ਸੁਰਸੇਵਕ ਸਿੰਘ,, ਮੁਨੀਸ਼, ਰਾਜਬਿੰਦਰ ਸਿੰਘ,ਬਲਜਿੰਦ ਸਿੰਘ,, ਦਿਲਬਾਗ ਸਿੰਘ ਅਤੇ ਬ੍ਰੀਡਿੰਗ ਚੈਕਰ ਅਤੇ ਆਦੇਸ਼ ਨਰਸਿੰਗ ਇੰਸਟੀਟਿਊਟ ਦੇ ਸਟੂਡੈਂਟ ਮੋਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *