ਸਿਹਤ ਵਿਭਾਗ ਵਲੋਂ 20 ਤੋਂ 25 ਜੁਲਾਈ 2026 ਤੱਕ ਖਸਰਾ-ਰੁਬੈਲਾ (MR) ਟੀਕਾਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ: ਡਾ ਲਖਬੀਰ ਕੌਰ ਕਾਰਜਕਾਰੀ ਸਿਵਲ ਸਰਜਨ

Spread the love
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ 20 ਤੋਂ 25 ਜੁਲਾਈ ਤੱਕ ਖਸਰਾ-ਰੁਬੈਲਾ (Measles-Rubella – MR) ਟੀਕਾਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ।ਇਸ ਸਬੰਧ ਵਿਚ ਕਾਰਜਕਾਰੀ ਸਿਵਲ ਸਰਜਨ ਡਾ ਲਖਬੀਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ
ਗਿਆ ਕਿ ਜ਼ਿਲ੍ਹੇ ਵਿੱਚ 20 ਜੁਲਾਈ ਤੋਂ 25 ਜੁਲਾਈ ਤੱਕ ਖਸਰਾ-ਰੁਬੈਲਾ (Measles-Rubella – MR) ਟੀਕਾਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ 9 ਮਹੀਨੇ ਤੋਂ 5 ਸਾਲ ਤੱਕ ਦੇ ਉਨ੍ਹਾਂ ਬੱਚਿਆਂ ਨੂੰ ਐਮ.ਆਰ. ਦਾ ਟੀਕਾ ਲਗਾਉਣਾ ਹੈ ਜੋ ਕਿਸੇ ਕਾਰਨ ਨਿਯਮਤ ਟੀਕਾਕਰਨ ਦੌਰਾਨ ਇਹ ਟੀਕਾ ਲਗਵਾਉਣ ਤੋਂ ਵਾਂਝੇ ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ ਖਸਰਾ ਅਤੇ ਰੁਬੈਲਾ ਬਹੁਤ ਹੀ ਛੂਤ ਦੀਆਂ ਬਿਮਾਰੀਆਂ ਹਨ। ਸਮੇਂ ਸਿਰ ਟੀਕਾਕਰਨ ਹੀ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਤਰੀਕਾ ਹੈ। ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ, ਸ਼ਹਿਰੀ ਖੇਤਰਾਂ, ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਵਿਸ਼ੇਸ਼ ਤੌਰ 'ਤੇ ਸਰਵੇ ਕਰਕੇ ਰਹਿ ਗਏ ਬੱਚਿਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਐਮ.ਆਰ. ਦਾ ਟੀਕਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਅਤੇ ਵੱਖ-ਵੱਖ ਸਥਾਨਾਂ 'ਤੇ ਸੈਸ਼ਨ ਲਗਾ ਕੇ ਰਹਿ ਗਏ ਯੋਗ ਬੱਚਿਆਂ ਦਾ ਟੀਕਾਕਰਨ ਯਕੀਨੀ ਬਣਾ ਰਹੀਆਂ ਹਨ।ਉਨ੍ਹਾ ਸਿਵਲ ਸਰਜਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਭਲਾਈ ਦੀ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਜੇਕਰ ਕੋਈ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਹੈ ਤਾਂ ਉਸ ਨੂੰ ਵੀ ਟੀਕਾਕਰਨ ਲਈ ਪ੍ਰੇਰਿਤ ਕਰਨ, ਤਾਂ ਜੋ ਖਸਰਾ ਅਤੇ ਰੁਬੈਲਾ ਵਰਗੀਆਂ ਬਿਮਾਰੀਆਂ ਦੇ ਖਾਤਮੇ ਦੇ ਟੀਚੇ ਨੂੰ ਸਫ਼ਲਤਾਪੂਰਵਕ ਹਾਸਲ ਕੀਤਾ ਜਾ ਸਕੇ। ਉਨ੍ਹਾ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ, ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਮਾਣਿਤ ਹੈ। ਆਪਣੇ ਬੱਚਿਆਂ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਨੇੜਲੇ ਸਿਹਤ ਕੇਂਦਰ, ਆਮ ਆਦਮੀ ਕਲੀਨਿਕ ਜਾਂ ਐਲਾਨੇ Aਗਏ ਵਿਸ਼ੇਸ਼ ਕੈਂਪਾਂ ਵਿੱਚ ਜਾ ਕੇ ਇਹ ਟੀਕਾ ਲਾਜ਼ਮੀ ਲਗਵਾਉਣ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *