ਅੰਮ੍ਰਿਤਸਰ 15ਅਪ੍ਰੈਲ ( ਦਿਨੇਸ਼ ਸੋਨੀ )ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਣਥੱਕ ਮਿਹਨਤ ਕਰ ਰਹੀ ਹੈ। ਜਿਥੇ ਇੱਕ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ ਓਥੇ ਹੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਸ਼ੁਰੂ ਕੀਤਾ ਹੋਇਆ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਪਿਛਲੇ ਤਿੰਨਾਂ ਸਾਲਾਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਤੇ ਕੱਚੇ ਅਧਿਆਪਕ ਪੱਕੇ ਕਰਨ ਸਮੇਤ ਵੱਡੀ ਵੀ ਗਿਣਤੀ ਨਵੇਂ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਉਹਨਾ ਕਿਹਾ ਕਿ ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਪਹਿਲੇ ਦਿਨ ਤੋਂ ਹੀ ਸਿੱਖਿਆ ਦੇ ਸੁਧਾਰ ਵੱਲ ਕਦਮ ਵਧਾਉਣੇ ਸ਼ੁਰੂ ਹੋ ਗਏ ਹਨ ਜਿਸ ਸਦਕਾ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਕਾਸ ਸਮੇਤ ਅਧਿਆਪਕਾਂ ਨੂੰ ਵਿਸ਼ਵਪੱਧਰੀ ਟਰੇਨਿੰਗ ਦਿਵਾਉਣ ਲਈ ਵੱਖ ਵੱਖ ਦੇਸ਼ਾਂ ਵਿਚ ਭੇਜਣ ਸਮੇਤ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਉਪਲਬੱਧ ਕਰਵਾਈ ਜਾਵੇਗੀ ਤਾਂ ਜੋ ਇਨ੍ਹਾਂ ਸਕੂਲਾਂ ‘च ਪੜ੍ਹਦੇ ਵਿਦਿਆਰਥੀ ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ






