ਸਿੱਖਿਆ ਵਿਭਾਗ ਵਿੱਚ ਨਿਭਾਈਆਂ ਅਹਿਮ ਸੇਵਾਵਾਂ ਬਦਲੇ  ਅਧਿਆਪਕ ਸਨਮਾਨਿਤ 

Spread the love
ਕਪੂਰਥਲਾ, 17 ਅਗਸਤ (ਕੌੜਾ )- ਸਿੱਖਿਆ ਵਿਭਾਗ ਵਿੱਚ ਨਿਭਾਈਆਂ ਗਈਆਂ ਅਹਿਮ ਸੇਵਾਵਾਂ ਬਦਲੇ ਸਬਡਿਵੀਜ਼ਨ  ਪੱਧਰ ਤੇ ਹੋਏ ਸਮਾਗਮ ਦੌਰਾਨ ਅਧਿਆਪਕਾਂ ਨੂੰ ਸਨਮਾਨਿਤ ਕਰਨ ਦੀ ਲੜੀ ਦੇ ਤਹਿਤ ਸਿੱਖਿਆ ਬਲਾਕ ਮਸੀਤਾਂ ਤੇ ਸਿੱਖਿਆ ਬਲਾਕ ਸੁਲਤਾਨਪੁਰ ਲੋਧੀ -1 ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਜਿਸ ਦੇ ਤਹਿਤ ਜਸਵਿੰਦਰ ਸਿੰਘ ਈ ਟੀ ਟੀ ਅਧਿਆਪਕ ਸਰਕਾਰੀ ਐਲੀਮੈਂਟਰੀ ਸਕੂਲ ਬਿਧੀਪੁਰ, ਰਜੀਵ ਪਠਾਣੀਆ ਸਰਕਾਰੀ ਐਲੀਮੈਂਟਰੀ ਸਕੂਲ ਲੜਕੀਆਂ ਸੁਲਤਾਨਪੁਰ ਲੋਧੀ, ਹੈੱਡ ਟੀਚਰ ਅਵਤਾਰ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਛੰਨਾ ਸ਼ੇਰ ਸਿੰਘ ਨੂੰ  ਉਹਨਾਂ ਵੱਲੋਂ ਸਿੱਖਿਆ ਵਿਭਾਗ ਵਿੱਚ ਪਾਏ ਗਏ ਅਣਮੁੱਲੇ ਯੋਗਦਾਨ, ਬਲਾਕ ਪੱਧਰ  ਤੇ ਵੱਖ-ਵੱਖ ਬੱਚਿਆਂ ਤੇ ਅਧਿਆਪਕਾਂ ਦੇ ਕੀਤੇ ਜਾਂਦੇ ਭਲਾਈ ਦੇ ਕੰਮਾਂ ਦੇ ਬਦਲੇ ਉਹਨਾਂ ਨੂੰ ਐਸ ਡੀ ਐੱਮ  ਸੁਲਤਾਨਪੁਰ ਲੋਧੀ ਜਸਜੀਤ ਸਿੰਘ ਤੇ ਸੱਜਣ ਸਿੰਘ ਚੀਮਾ ਚੇਅਰਮੈਨ ਨਗਰ ਸੁਧਾਰ ਟਰਸਟ ਕਪੂਰਥਲਾ ਵੱਲੋਂ ਪ੍ਰਸ਼ੰਸ਼ਾ ਪੱਤਰ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮਿਲਣ ਤੇ ਉਕਤ ਅਧਿਆਪਕਾਂ ਨੂੰ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਤੇ ਵੱਖ ਵੱਖ ਅਧਿਆਪਕਾਂ ਨੇ ਮੁਬਾਰਕਬਾਦ ਦਿੱਤੀ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *