ਸਿੱਖ ਸਿਧਾਂਤਾਂ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਪਿੰਡ-ਪਿੰਡ ਅਤੇ ਘਰ-ਘਰ ਪਹੁੰਚਾਇਆ ਜਾਵੇਗਾ: ਗਿਆਨੀ ਹਰਪ੍ਰੀਤ ਸਿੰਘ

Spread the love
ਹਲਕਾ ਨਾਭਾ ਦੀ ਜ਼ਿੰਮੇਵਾਰੀ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੂੰ ਸੌਂਪੀ
ਭਾਦਸੋਂ, 20 ਜੁਲਾਈ ( ਜਗਜੀਤ ਸਿੰਘ ਕੈਂਥ) :- ਪਿੰਡ ਸ਼ਾਹਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਕਰਵਾਈ ਗਈ ਵਿਸ਼ਾਲ ਵਰਕਰ ਮੀਟਿੰਗ ਦੌਰਾਨ ਪਾਰਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ  ਸੰਬੋਧਨ ਕਰਦਿਆਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਸਿੱਖ ਸਿਧਾਂਤਾਂ ਦੀ ਰੱਖਿਆ, ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਮੁੱਦਿਆਂ ਦੀ ਲੜਾਈ ਨੂੰ ਭਾਵੇਂ ਉਹ ਕੇਂਦਰ ਸਰਕਾਰ ਨਾਲ ਸਬੰਧਤ ਹੋਵੇ ਜਾਂ ਸੂਬਾ ਸਰਕਾਰ ਨਾਲ ਹੋਵੇ ਸੰਬੰਧਤ ਹੋਵੇ ਸੰਗਤ ਦੇ ਸਹਿਯੋਗ ਨਾਲ ਲੜਿਆ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਹਲਕਾ ਨਾਭਾ ਦੀ ਸਮੁੱਚੀ ਜ਼ਿੰਮੇਵਾਰੀ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੂੰ ਸੌਂਪਣ ਦਾ ਐਲਾਨ ਵੀ ਕੀਤਾ।ਇਸ ਮੌਕੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦੀ ਅਗਵਾਈ ਹੇਠ ਹਲਕਾ ਨਾਭਾ ਦੀ ਸੰਗਤ ਇਕਜੁੱਟ ਹੋ ਕੇ ਹਲਕੇ ਦੀ ਚੜ੍ਹਦੀ ਕਲਾ ਅਤੇ ਲੋਕ ਭਲਾਈ ਲਈ ਕੰਮ ਕਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਅਤੇ ਪੜ੍ਹੇ-ਲਿਖੇ ਆਗੂਆਂ ਨੂੰ ਅੱਗੇ ਲਿਆਉਣਾ ਸਮੇਂ ਦੀ ਲੋੜ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕਿਹਾ ਕਿ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਇੱਕ ਪੜ੍ਹੇ-ਲਿਖੇ, ਗੁਰਸਿੱਖ ਅਤੇ ਚੰਡੀਗੜ੍ਹ ਹਾਈ ਕੋਰਟ ਦੇ ਵਕੀਲ ਹਨ। ਐਡਵੋਕੇਟ ਸ਼ਾਹਪੁਰ ਹਲਕੇ ਦੇ ਵੱਖ-ਵੱਖ ਲੋਕਾਂ ਮੁੱਦਿਆਂ ਤੇ ਆਵਾਜ਼  ਨਿਰੰਤਰ ਬੁਲੰਦ ਕਰਦੇ ਆ ਰਹੇ ਹਨ , ਇਸ ਲਈ ਅਸੀਂ ਇਹਨਾਂ ਦੀ ਸੇਵਾ ਭਾਵਨਾ ਨੂੰ ਦੇਖਦੇ ਹੋਏ  ਹਲਕਾ ਨਾਭਾ ਦੀ ਜ਼ਿੰਮੇਵਾਰੀ ਇਨ੍ਹਾਂ ਨੂੰ ਸੌਂਪ ਰਹੇ ਹਾਂ ਅਤੇ ਪੂਰਾ ਵਿਸ਼ਵਾਸ ਹੈ ਕਿ ਇਹ ਪਾਰਟੀ ਦੀ ਵਿਚਾਰਧਾਰਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਪੂਰੇ ਉਤਰਣਗੇ।”ਇਸ ਮੌਕੇ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਵੱਡੀ ਜਿੰਮੇਵਾਰੀ ਮਿਲਣ ਤੇ ਪਾਰਟੀ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਅਤੇ  ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ  ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਇਸ ਸੰਘਰਸ਼ ਨਾਲ ਜੋੜਨ, ਪੰਜਾਬ ਦੇ ਅਸਲ ਮੁੱਦਿਆਂ ਪ੍ਰਤੀ ਜਾਗਰੂਕ ਕਰਨ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਮੁਹਿੰਮ ਚਲਾਉਣਗੇ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਵੱਲੋਂ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਤੇ ਬਣੀ ਸਤਲੁਜ ਫਿਲਮ ਨੂੰ ਰਿਲੀਜ਼ ਕਰਨ ਸਬੰਧੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅਤੇ ਪੰਜਾਬ ਦੀਆਂ ਹੱਕੀ ਮੱਕਾ ਮੰਗਾਂ ਸਬੰਧੀ ਮਤੇ ਪੇਸ਼ ਕੀਤੇ ਗਏ ਅਤੇ  ਸੰਗਤ ਵੱਲੋਂ ਹੱਥ ਖੜੇ ਕਰਕੇ ਮਤੇ ਪ੍ਰਵਾਨ ਕੀਤੇ ਗਏ।ਇਸ ਮੌਕੇ ਵਿਸ਼ੇਸ਼ ਤੌਰ ’ਤੇ  ਰਣਧੀਰ ਸਿੰਘ ਰੱਖੜਾ (ਜ਼ਿਲ੍ਹਾ ਪ੍ਰਧਾਨ, ਪਟਿਆਲਾ), ਰਵਿੰਦਰ ਬਿੰਦਾ ਗਰੋਵਰ (ਜ਼ਿਲ੍ਹਾ ਪ੍ਰਧਾਨ, ਪਟਿਆਲਾ ਸ਼ਹਿਰੀ),  ਜਰਨੈਲ ਸਿੰਘ ਕਰਤਾਰਪੁਰ (ਮੈਂਬਰ, ਐਸ.ਜੀ.ਪੀ.ਸੀ.), ਹਰਿੰਦਰਪਾਲ ਸਿੰਘ ਟੋਹੜਾ , ਹਰਵੇਲ ਸਿੰਘ ਮਾਧੋਪੁਰ ਅਤੇ ਜਗਜੀਤ ਸਿੰਘ ਕੋਹਲੀ ਸ਼ਮੂਲੀਅਤ ਕੀਤੀ।ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਪਿੰਡ ਸ਼ਾਹਪੁਰ ਵਿਖੇ ਹੋਈ ਵਰਕਰ ਮੀਟਿੰਗ ਵਿੱਚ ਪਹੁੰਚੇ ਸਮੂਹ ਆਗੂਆਂ, ਵਰਕਰਾਂ ਅਤੇ ਨੌਜਵਾਨਾਂ ਦਾ ਅਤੇ ਸਮੁੱਚੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਪਿਆਰ, ਸਤਿਕਾਰ ਅਤੇ ਭਰਵਾਂ ਸਹਿਯੋਗ ਲਈ ਰਿਣੀ ਰਹਾਂਗਾ।ਇਸ ਮੌਕੇ ਜਥੇਦਾਰ ਧਰਮ ਸਿੰਘ ਧਾਰੋਕੀ, ਮਹਿੰਗਾ ਸਿੰਘ ਭੜੀ, ਜਥੇਦਾਰ ਗੁਰਬਚਨ ਸਿੰਘ ਨਾਨੋਕੀ, ਬਲਵੰਤ ਸਿੰਘ ਤਰਖੇੜੀ, ਗੁਰਤੇਜ ਸਿੰਘ ਉਧਾ, ਜਥੇਦਾਰ ਗੁਰਮੀਤ ਸਿੰਘ ਕੋਟ, ਜਗਦੀਪ ਸਿੰਘ ਗਲਵੱਟੀ, ਬਾਬਾ ਜਗਜੀਤ ਸਿੰਘ ਕਕਰਾਲਾ, ਜਥੇਦਾਰ ਦਾਰਾ ਸਿੰਘ ਬਾਬਰਪੁਰ, ਹਰਵਿੰਦਰ ਸਿੰਘ ਭੋਲਾ ਤੋਹੜਾ, ਅਨਿਲ ਗੁਪਤਾ ਨਾਭਾ, ਹਰਦਿਆਲ ਸਿੰਘ ਭਾਦਸੋਂ, ਸੁਰਿੰਦਰ ਸਿੰਘ ਮਣਕੂ ਭਾਦਸੋਂ, ਅਮਰਜੀਤ ਸਿੰਘ ਜਿੰਦਲਪੁਰ, ਜੋਰਾ ਸਿੰਘ ਨਾਭਾ, ਬਲਵਿੰਦਰ ਸਿੰਘ ਦਿੱਤੂਪੁਰ, ਹੰਸਰਾਜ ਸਿੰਘ ਸਾਹੀਵਾਲ, ਦਲਜੀਤ ਸਿੰਘ ਡਕੌਂਦਾ, ਜਸਪਾਲ ਸਿੰਘ ਅਕਾਲਗੜ੍ਹ, ਜੰਗ ਸਿੰਘ ਸਾਹੀਵਾਲ, ਟਹਿਲ ਸਿੰਘ ਬੀਨਾਹੇੜੀ, ਰਣਜੀਤ ਸਿੰਘ ਰਾਮਗੜ੍ਹ, ਡਾ. ਕੁਲਦੀਪ ਅਗੌਲ, ਜਰਨੈਲ ਸਿੰਘ ਮਟੋਰੜਾ, ਗੁਰਮੀਤ ਸਿੰਘ ਘਣੀਵਾਲ ਭਾਰਤੀ, ਏਕਤਾ ਆਜ਼ਾਦ, ਭਜਨ ਸਿੰਘ ਮਾਜਰੀ, ਸਤਨਾਮ ਸਿੰਘ ਬੁੱਗਾ, ਰਣਧੀਰ ਸਿੰਘ ਨਲੀਨਾ, ਜਸਬੀਰ ਸਿੰਘ ਡਕੌਂਦਾ, ਪ੍ਰਿੰਸ ਭਾਦਸੋਂ, ਗੁਰਦੇਵ ਸਿੰਘ, ਬਿੱਟਾ ਸਹੌਲੀ, ਗੁਰਚਰਨ ਸਿੰਘ ਬਾਬਰਪੁਰ ਅਤੇ ਹੋਰ ਸੰਗਤ ਹਾਜਰ ਸੀ।
  • Related Posts

    ਵੌਕਸਰ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ 10 ਸੋਨੇ ਦੇ ਤਗਮੇ, ਸਰਕਾਰ ਕੋਲ ਨੌਕਰੀ ਦੀ ਕੀਤੀ ਮੰਗ

    Spread the love

    Spread the loveਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ।…

    ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਰਾਲਾ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦੇਣ ਦੀ ਲੜੀ ਤਹਿਤ ਜਿੰਮੇਵਾਰੀਆਂ ਸੌਂਪੀਆਂ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ – ਪਰਮਜੀਤ ਸਿੰਘ ਢਿੱਲੋਂ 

    Spread the love

    Spread the loveਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :  ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੀ ਭਲਾਈ ਅਤੇ ਵਿਕਾਸ…

    Leave a Reply

    Your email address will not be published. Required fields are marked *