ਸੀਐੱਮ ਤੀਰਥ ਯਾਤਰਾ ਤਹਿਤ ਵੱਖ-ਵੱਖ ਥਾਵਾਂ ਲਈ ਬੱਸ ਰਵਾਨਾ ਕਰਨ ਲਈ ਕੱਢੇ ਡਰਾ 

Spread the love
ਘਨੌਰ 26 ਜੁਲਾਈ (ਅਭਿਸ਼ੇਕ ਸੂਦ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਦੇ ਸਬੰਧ ਵਿੱਚ, ਹਲਕਾ ਰਾਜਪੁਰਾ ਦੇ ਪਿੰਡ ਜੰਗਪੁਰਾ ਵਿਖੇ, ਅਤੇ ਹਲਕਾ ਘਨੌਰ ਦੇ ਪਿੰਡ ਸਲੋਨੀਆਂ ਵਿਖੇ, ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ ਸੇਵਾ ਸੰਗਠਨ ਪਟਿਆਲਾ ਨੇ ਸੰਗਤਾਂ ਦੇ ਤੀਰਥ ਯਾਤਰੀ ਡਰਾਅ ਕੱਢੇ। ਇਸ ਮੋਕੇ ਸਰਪੰਚ ਪਰਵਿੰਦਰ ਸਿੰਘ ਜੀ ਜੰਗਪੁਰਾ, ਯਾਤਰਾ ਮੈਨੇਜਰ ਤਰੁਣ ਸ਼ਰਮਾਂ ਜੀ, ਸਰਪੰਚ ਸੁਰਿੰਦਰ ਕੁਮਾਰ ਜੀ ਸਲੋਨੀਆਂ, ਸ: ਗੁਰਨਾਮ ਸਿੰਘ ਜੀ, ਸੰਦੀਪ ਸਿੰਘ ਜੀ, ਅਮਿ੍ਤ ਕੋਰ ਜੀ, ਰਮਨ ਜੀ, ਅਤੇ ਹੋਰ ਵੀ ਪਤਵੰਤੇ ਆਗੂ ਸਹਿਬਾਨ ਮੋਜੂਦ ਸਨ। ਨੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਨਾਮਦੇਵ ਰੋਡ ਤੋਂ ਬੱਸ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜੰਗਲਾਤ ਵਿਭਾਗ ਰਾਕੇਸ਼ ਪੁਰੀ ਅਤੇ ਕੌਂਸਲਰ ਸੁਖਜੀਤ ਸਿੰਘ ਢਿੱਲੋਂ ਵੀ ਹਾਜ਼ਰ ਰਹੇ। ਇਸ ਦੌਰਾਨ ਰਘਵੀਰ ਸਿੰਘ ਗੋਪਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਜਿੱਥੇ ਆਮ ਲੋਕਾਂ ਨੂੰ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ, ਉੱਥੇ ਹੀ ਉਨ੍ਹਾਂ ਨੂੰ ਮਹਾਨ ਗੁਰੂ ਸਾਹਿਬਾਨਾਂ ਦੀਆਂ ਉੱਚੀਆਂ ਅਤੇ ਜੀਵਨ ਮਾਰਗ ਦਰਸ਼ਕ ਸਿੱਖਿਆਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਹੋ ਰਹੀ ਹੈ ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *