ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਬੇਹਰੜੀ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Spread the love

ਨਵਾਂਸ਼ਹਿਰ /ਕਾਠਗੜ੍ਹ, 10 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਕਾਠਗੜ੍ਹ ਦੇ ਨਜ਼ਦੀਕੀ ਪਿੰਡ ਬੇਹਰੜੀ ਵਿਖੇ ਅੱਜ ਧਾਰਮਿਕ ਸ਼ਰਧਾ ਅਤੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿੱਥੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਅਤੇ ਸਰਪੰਚ ਜਸਵੀਰ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸ਼ਰਧਾਲੂਆਂ ਲਈ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪਿੰਡ ਬੇਹਰੜੀ ਤੋਂ ਰਵਾਨਾ ਹੋਈ ਇਸ ਵਿਸ਼ੇਸ਼ ਬੱਸ ਰਾਹੀਂ ਇਲਾਕੇ ਦੀ ਸੰਗਤ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰੇ ਕਰੇਗੀ। ਇਸ ਮੌਕੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਅਜਿਹੀਆਂ ਪਵਿੱਤਰ ਯਾਤਰਾਵਾਂ ਸੰਗਤ ਦੇ ਮਨਾਂ ਵਿੱਚ ਰੱਬੀ ਓਟ ਅਤੇ ਆਤਮਿਕ ਸ਼ਾਂਤੀ ਦਾ ਸੰਚਾਰ ਕਰਦੀਆਂ ਹਨ। ਉਨ੍ਹਾਂ ਨੇ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਸਮੂਹ ਸੰਗਤ ਦਾ ਇਹ ਧਾਰਮਿਕ ਸਫ਼ਰ ਸੁਖਦ, ਸੁਰੱਖਿਅਤ ਅਤੇ ਮੰਗਲਮਈ ਹੋਵੇ। ਉਨ੍ਹਾਂ ਵਾਹਿਗੁਰੂ ਅੱਗੇ ਸਾਰਿਆਂ ਦੀ ਚੜ੍ਹਦੀ ਕਲਾ, ਚੰਗੀ ਤੰਦਰੁਸਤੀ ਅਤੇ ਜੀਵਨ ਵਿੱਚ ਹਮੇਸ਼ਾ ਖੁਸ਼ਹਾਲੀ ਬਣੇ ਰਹਿਣ ਦੀ ਵੀ ਕਾਮਨਾ ਕੀਤੀ। ਬੱਸ ਦੀ ਰਵਾਨਗੀ ਸਮੇਂ ਸੰਗਤ ਦੇ ਚਿਹਰਿਆਂ ‘ਤੇ ਭਾਰੀ ਉਤਸ਼ਾਹ ਸੀ ਅਤੇ ਉਨ੍ਹਾਂ ਨੇ ਇਸ ਉਪਰਾਲੇ ਲਈ ਆਪ ਆਗੂ ਅਸ਼ੋਕ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ।

  • Related Posts

    ਨਵੀਆਂ ਵਿਕਸਿਤ ਹੋ ਰਹੀਆਂ 6 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੂਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

    Spread the love

    Spread the love ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ…

    6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ— ਛੀਨਾ  47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ; ਯੂਨੀਵਰਸਲ ਹੈਲਥ ਕਵਰੇਜ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਪੰਜਾਬ ਦਿਲ, ਆਰਥੋਪੀਡਿਕ ਅਤੇ ਹੋਰ ਗੰਭੀਰ ਬਿਮਾਰੀਆਂ ਦੇ ਮਹਿੰਗੇ ਆਪ੍ਰੇਸ਼ਨਾਂ ਸਮੇਤ ਰੁਟੀਨ ਸਿਹਤ ਸੇਵਾਵਾਂ ਵੀ ਪੂਰੀ ਤਰ੍ਹਾਂ ਮੁਫ਼ਤ

    Spread the love

    Spread the love ਅੰਮ੍ਰਿਤਸਰ, 10 ਜੁਲਾਈ (       ) – ਪੰਜਾਬ ਸਰਕਾਰ ਦੀ ਲੋਕ ਭਲਾਈ ਲਈ ਸਮਰਪਿਤ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਸ਼ੁਰੂ ਹੋਣ ਦੇ ਪਹਿਲੇ ਛੇ ਮਹੀਨਿਆਂ ਵਿੱਚ…

    Leave a Reply

    Your email address will not be published. Required fields are marked *