ਸੀਵਰੇਜ ਬੋਰਡ ਦੇ ਆਊਟ ਸੋਰਸ ਕਾਮੇ ਕਿਰਤ ਕਾਨੂੰਨ ਲਾਗੂ ਕਰਵਾਉਣ ਲਈ 2 ਅਗਸਤ ਨੂੰ ਕਿਰਤ ਮੰਤਰੀ ਸੌਦ ਦੀ ਕੋਠੀ ਸ਼ਹਿਰ ਖੰਨਾ ਵਿਚ ਦੇਣਗੇ ਧਰਨਾ ।

Spread the love
ਨਵਾਂਸ਼ਹਿਰ 18 ਜੁਲਾਈ (  ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਊਟ ਸੋਰਸਿਸ ਮੁਲਾਜ਼ਮਾਂ ਵੱਲੋਂ ਕਿਰਤ ਮੰਤਰੀ ਤਰਨਪ੍ਰੀਤ ਸਿੰਘ ਸੌਦ ਦੀ ਕੋਠੀ ਸਨ ਸਿਟੀ ਖੰਨਾ ਵਿਖੇ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ 2 ਅਗਸਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਵਾਟਰ ਤੇ ਸੀਵਰੇਜ ਬੋਰਡ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ ਯਾਦੀ, ਪ੍ਰਦੀਪ ਸਿੰਘ ਅਤੇ ਕਰਨੈਲ ਸਿੰਘ ਫਤਿਹਗੜ੍ਹ ਸਾਹਿਬ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅੰਦਰ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ ਉਹਨਾਂ ਕਿਹਾ ਕਿ ਸੀਵਰੇਜ ਬੋਰਡ ਦੇ ਅੰਦਰ ਵੱਖ-ਵੱਖ ਠੇਕੇਦਾਰਾਂ ਕੰਪਨੀਆਂ ਸੋਸਾਇਟੀਆਂ ਵੱਲੋਂ ਆਊਟਸੋਰਸ ਮੁਲਾਜ਼ਮਾਂ ਦੀ ਵੱਡੇ ਪੱਧਰ ਤੇ ਆਰਥਿਕ ਲੁੱਟ ਹੋ ਰਹੀ ਹੈ।ਉਹਨਾਂ ਕਿਹਾ ਜਥੇਬੰਦੀ ਵੱਲੋਂ ਸੈਂਕੜੇ ਵਾਰ ਲੇਬਰ ਕਮਿਸ਼ਨਰ ਪੰਜਾਬ ਅਤੇ ਸੀਵਰੇਜ ਬੋਰਡ ਉੱਚ ਅਧਿਕਾਰੀਆਂ ਨੂੰ ਲਿਖਤੀ ਪੱਤਰਾਂ ਰਾਹੀਂ ਵੀ ਕਿਰਤ ਕਾਨੂੰਨ ਲਾਗੂ ਕਰਨ ਦੀ ਗੱਲ ਆਖੀ ਗਈ ਹੈ। ਬਹੁਤ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਕਿਸੇ ਵੀ ਅਧਿਕਾਰੀ ਨੇ ਕੋਈ ਸੁਣਵਾਈ ਨਹੀਂ ਕੀਤੀ ਇੱਥੇ ਹੀ ਵੱਸ ਨਹੀਂ ਆਗੂਆਂ ਨੇ ਕਿਹਾ ਕਿ ਜਥੇਬੰਦੀ ਵੱਲੋਂ ਕਿਰਤ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਨੂੰ ਵੀ ਇਸ ਬਾਰੇ ਚਿੱਠੀ ਪੱਤਰਾਂ ਰਾਹੀਂ ਜਾਣੂ ਕਰਵਾਇਆ ਜਾ ਚੁੱਕਾ ਹੈ ਉਨਾਂ ਦੇ ਕਿਰਤ ਮੰਤਰੀ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਅੰਦਰ ਸੀਵਰੇਜ ਬੋਰਡ ਦੇ ਕੱਚੇ ਕਾਮਿਆਂ ਦੀ ਲੁੱਟ ਰਹੀ ਹੈ ਉਹਨਾਂ ਕਿਹਾ ਸੀਵਰੇਜ ਬੋਰਡ ਅੰਦਰ ਕਿਰਤ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਨਿਗੂਣੀਆਂ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਵਰਕਰਾਂ ਦਾ ਈ,ਪੀ,ਐਫ, ਫੰਡ ਅਤੇ ਈ,ਐਸ,ਆਈ,ਕੱਟ ਲਿਆ ਜਾਂਦਾ ਹੈ। ਪਰ ਠੇਕੇਦਾਰਾਂ ਵੱਲੋਂ ਫੰਡ ਜਮਾ ਨਹੀਂ ਕਰਵਾਇਆ ਜਾਂਦਾ। ਕਈ ਠੇਕੇਦਾਰਾਂ ਵੱਲੋਂ ਕਿਰਤ ਮੰਤਰੀ ਦੇ ਆਪਣੇ ਜਿਲ੍ਹੇ ਦੇ ਵਿੱਚ ਹੀ ਤਿੰਨ ਤਿੰਨ ਮਹੀਨੇ ਦੀ ਤਨਖਾਹ ਦਿੱਤੀ ਹੀ ਨਹੀਂ ਗਈ ਜਿਸਦੇ ਜਥੇਬੰਦੀ ਕੋਲ ਸਬੂਤ ਹਨ।ਕਿਸੇ ਵਰਕਰ ਨੂੰ ਈ ਐਸ,ਆਈ, ਕਾਰਡ ਰਾਹੀਂ ਮੈਡੀਕਲ ਸਹੂਲਤ, ਲੇਬਰ ਵੈਲਫੇਅਰ ਫੰਡ, ਹਰ ਇੱਕ ਵਰਕਰ ਦਾ ਬਣਦਾ ਬੋਨਸ ਵੀ ਅੱਜ ਤੱਕ ਨਹੀਂ ਦਿੱਤਾ ਗਿਆ ਜਿਸ ਦੇ ਰੋਸ ਵਜੋਂ ਸੀਵਰੇਜ ਫੂਡ ਤੇ ਕੱਚੇ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ। ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਉਹ ਦੋ ਅਗਸਤ ਨੂੰ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਕਿਰਤ ਮੰਤਰੀ ਤਰਨਪ੍ਰੀਤ ਸਿੰਘ ਸੌਦ ਦੀ ਕੋਠੀ ਅੱਗੇ ਧਰਨਾ ਦੇਣਗੇ ਜਿਸ ਦੀ ਸਾਰੀ ਜਿੰਮੇਵਾਰੀ ਪ੍ਰਸ਼ਾਸਨ ਅਤੇ ਕਿਰਤ ਮੰਤਰੀ ਦੀ ਹੋਵੇਗੀ। ਇਸ ਮੌਕੇ ਜਿਲ੍ਹਾ ਪ੍ਰਧਾਨ ਮੇਜਰ ਸਿੰਘ ਨਵਾਂ ਸ਼ਹਿਰ ਜ਼ਿਲ੍ਹਾ ਪ੍ਰਧਾਨ ,ਜਤਿੰਦਰ ਸਿੰਘ ਲੁਧਿਆਣਾ, ਕੁਲਦੀਪ ਸਿੰਘ ਜਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ, ਗਗਨਦੀਪ ਸ਼ਰਮਾ ਆਦਿ ਹਾਜ਼ਰ ਸਨ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *