ਸੀ.ਪੀ.ਐਫ. ਕਾਮਿਆਂ ਨੇ 1 ਅਪ੍ਰੈਲ ਨੂੰ ਮਨਾਇਆ ਕਾਲਾ ਦਿਵਸ

Spread the love

ਸ਼੍ਰੀ ਮੁਕਤਸਰ ਸਾਹਿਬ, 1 ਅਪ੍ਰੈਲ (       ) – ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਲਈ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਸੀ.ਪੀ.ਐਫ. ਕਰਮਚਾਰੀਆਂ ਨੇ 1 ਅਪ੍ਰੈਲ ਨੂੰ ਕਾਲੇ ਦਿਵਸ ਵਜੋਂ ਮਨਾਉਂਦਿਆਂ ਕਾਲੇ ਬਿੱਲੇ ਲਾ ਕੇ ਆਪਣਾ ਕੰਮ ਕੀਤਾ। ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਦੀਪਕ ਕੁਮਾਰ ਅਤੇ ਜਨਰਲ ਸਕੱਤਰ ਤਲਵਿੰਦਰ ਸਿੰਘ ਨਿੱਝਰ ਨੇ ਦੱਸਿਆ ਕਿ ਪੁਰਾਣੀ ਪੈਂਸ਼ਨ ਸਕੀਮ ਦੀ ਬਹਾਲੀ ਕਰਮਚਾਰੀਆਂ ਅਤੇ ਸਮਾਜਿਕ ਨਿਆਂ ਦੇ ਪੱਖੋਂ ਇੱਕ ਮਹੱਤਵਪੂਰਨ ਮਸਲਾ ਹੈ। ਇਸ ਪੈਂਸ਼ਨ ਪ੍ਰਣਾਲੀ ਦੇ ਰੱਦ ਹੋਣ ਨਾਲ ਸਰਕਾਰੀ ਕਰਮਚਾਰੀਆਂ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਨਵੀਂ ਪੈਂਸ਼ਨ ਸਕੀਮ  ਨੇ ਕਰਮਚਾਰੀਆਂ ਦੀ ਆਰਥਿਕ ਸੁਰੱਖਿਆ ਨੂੰ ਪ੍ਰਭਾਵਿਤ ਕੀਤਾ ਹੈਜਿਸ ਕਾਰਨ ਉਨ੍ਹਾਂ ਦੀ ਬੁੱਢਾਪਾ ਜ਼ਿੰਦਗੀ ਅਣਸੁਖਾਵੀਂ ਬਣ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸੀ.ਪੀ.ਐਫ ਕਰਮਚਾਰੀ ਯੂਨੀਅਨ ਯੂਨੀਅਨ ਨੇ ਪੁਰਾਣੀ ਪੈਂਸ਼ਨ ਦੀ ਬਹਾਲੀ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਹੈ। ਇਹ ਯੂਨੀਅਨ ਸਰਕਾਰੀ ਕਰਮਚਾਰੀਆਂ ਦੀ ਭਲਾਈ ਲਈ ਲਗਾਤਾਰ ਸਰਕਾਰ ਤੇ ਦਬਾਅ ਬਣਾਉਂਦੀ ਆਈ ਹੈ ਅਤੇ 2004 ਵਿੱਚ ਨਵੀਂ ਪੈਨਸ਼ਨ ਸਕੀਮ ਲਾਗੂ ਹੁੰਦੇ ਹੀ ਇਸਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸੂਬਾ ਬਾਡੀ ਵੱਲੋਂ ਉਲੀਕੇ ਗਏ ਸੰਘਰਸ਼ ਤਹਿਤ ਅੱਜ ਸਮੂਹ ਸੀ.ਪੀ.ਐਫ. ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਅੱਜ ਦੇ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਹੈ, ਆਗੂਆਂ ਵੱਲੋਂ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਸਬੋਧਿਤ ਮੰਗ ਪੱਤਰ ਸ਼੍ਰੀ ਪੁਨੀਤ ਸ਼ਰਮਾ, ਪੀ.ਸੀ.ਐਸ., ਮੁੱਖ ਮੰਤਰੀ ਖੇਤਰੀ ਅਧਿਕਾਰੀ, ਸ਼੍ਰੀ ਮੁਕਤਸਰ ਸਾਹਿਬ ਨੂੰ ਸੌਂਪਿਆ ਗਿਆ। ਆਗੂਆਂ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 1 ਮਈ ਨੂੰ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਜੰਤਰ ਮੰਤਰ ਵਿੱਚ ਭਰਵੀਂ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੀ.ਪੀ.ਐਫ. ਕਰਮਚਾਰੀਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਤਰਜ ਤੇ ਹੀ ਪੰਜਾਬ ਸਰਕਾਰ ਵੱਲੋਂ ਵੀ ਮੁਲਾਜ਼ਮਾਂ ਦੇ ਹਿਤਾਂ ਦਾ ਘਾਣ ਕੀਤਾ ਗਿਆ ਹੈ, ਜਿਸਦੇ ਚਲਦਿਆਂ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਹੋਣ ਦੇ ਬਾਵਜੂਦ ਵੀ ਇਸਨੂੰ ਜ਼ਮੀਨੀ ਪੱਧਰ ਤੇ ਲਾਗੂ ਨਹੀਂ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਹਰਬੰਸ ਸਿੰਘ, ਭੁਪਿੰਦਰ ਸਿੰਘ, ਓਮਪਾਲ, ਵਿਕਰਮਜੀਤ, ਕਰਨਬੀਰ, ਨਿਰਮਲ ਅਤੇ ਪੰਕਜ ਹਾਜ਼ਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *