ਸੁਖਚੈਨ ਸਿੰਘ ਖਹਿਰਾ ਤੇ ਸਾਥੀ ਮੁਲਾਜ਼ਮਾਂ ਦੇ ਤਬਾਦਲੇ ਦੀ ਸਾਂਝਾ ਮੁਲਾਜ਼ਮ ਮੰਚ ਨੇ ਕੀਤੀ ਸਖਤ ਸ਼ਬਦਾਂ ਵਿੱਚ ਨਿਖੇਧੀ   ਇਹਨਾਂ ਤਬਾਦਲਿਆਂ ਦਾ ਸਖਤ ਐਕਸ਼ਨਾ ਦੁਆਰਾ  ਸਰਕਾਰ ਨੂੰ ਦਿੱਤਾ ਜਾਏਗਾ ਮੂੰਹ ਤੋੜ ਜਵਾਬ- ਅਧਿਆਪਕ ਆਗੂ

Spread the love
ਕਪੂਰਥਲਾ, 31 ਅਗਸਤ ( ਕੌੜਾ )- ਸਾਂਝਾ ਮੁਲਾਜ਼ਮ ਮੰਚ ਅਤੇ ਫਰੰਟ ਪੰਜਾਬ  ਦੁਆਰਾ ਸੁਖਚੈਨ ਸਿੰਘ ਖਹਿਰਾ ਤੇ ਹੋਰਾਂ ਦੀਆਂ ਕੀਤੀਆਂ ਬਦਲੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਸਬੰਧੀ ਸਾਂਝਾ ਮੁਲਾਜ਼ਮ ਮੰਚ ਅਤੇ ਫਰੰਟ ਪੰਜਾਬ ਦੇ ਸੁਬਾਈ ਆਗੂ ਜੀ ਟੀ ਯੂ ਦੇ ਸੂਬਾਈ ਆਗੂ ਰਛਪਾਲ ਸਿੰਘ ਵੜੈਚ,ਅਧਿਆਪਕ ਦਲ ਦੇ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਧੰਜੂ, ਜੀ.ਟੀ.ਯੂ. ਆਗੂ ਸੁਖਚੈਨ ਸਿੰਘ ਬੱਧਣ, ਡੀ ਟੀ ਐੱਫ  ਦੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਅੱਲੂਵਾਲ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ,ਭਜਨ ਸਿੰਘ ਮਾਨ ਸੀਨੀਅਰ ਮੀਤ ਪ੍ਰਧਾਨ ਅਧਿਆਪਕ ਦਲ, ਹਰਦੇਵ ਸਿੰਘ ਖਾਨੋਵਾਲ, ਨਰੇਸ਼ ਕੋਹਲੀ ਮਾਸਟਰ ਕੇਡਰ ਯੂਨੀਅਨ, ਸਰਤਾਜ ਸਿੰਘ ਜ਼ਿਲ੍ਹਾ ਪ੍ਰਧਾਨ ਬੀਐਡ ਫਰੰਟ ਆਦਿ ਆਗੂਆਂ ਨੇ ਕਿਹਾ ਕਿ ਸਰਕਾਰ ਦੁਆਰਾ ਕੀਤੇ ਗਏ ਇਹ ਤਬਾਦਲੇ ਇਹ ਸਾਬਤ ਕਰਦੇ ਹਨ ਕਿ ਸਰਕਾਰ ਇਸ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਅਤੇ ਅੰਦਰੋਂ ਪੂਰੀ ਤਰ੍ਹਾਂ ਬੌਖਾਲਾਹ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਤਬਾਦਲਿਆਂ ਦਾ ਸਰਕਾਰ ਨੂੰ ਸੰਘਰਸ਼ ਦੁਆਰਾ ਸਮੁੱਚੇ ਮੁਲਾਜ਼ਮ ਮੂੰਹ ਤੋੜ ਜਵਾਬ ਦੇਣਗੇ। ਆਗੂਆਂ ਨੇ ਕਿਹਾ ਕਿ ਇਹ ਤਬਾਦਲੇ ਕਿਸੇ ਵੀ ਤਰ੍ਹਾਂ ਮੁਲਾਜ਼ਮਾਂ ਦੇ ਸੰਘਰਸ਼ ਨੂੰ ਅਤੇ ਉਹਨਾਂ ਦੀ ਹੌਸਲੇ  ਨੂੰ ਹਿਲਾ ਨਹੀਂ ਸਕਦੇ।ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਗੰਭੀਰਤਾ ਨਾ ਦਿਖਾਉਣ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਈ ਵਾਰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਮਸਲਿਆਂ ਦਾ ਠੋਸ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਹੁਣ ਮੁਲਾਜ਼ਮਾਂ ਕੋਲ ਸੰਘਰਸ਼ ਨੂੰ ਹੋਰ ਤੇਜ਼ ਕਰਨ ਤੋਂ ਇਲਾਵਾ ਕੋਈ ਰਾਹ ਨਹੀਂ ਬਚਿਆ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਜੇ ਸਰਕਾਰ ਇਹੋ ਜਿਹੇ ਬਚਕਾਨੇ ਕੰਮਾਂ ਤੇ ਉਤਰ ਆਈ ਹੈ ਤਾਂ ਇਸ ਇਸ ਦਾ ਮੂੰਹ ਤੋੜ ਜਵਾਬ ਅਗਲੇ ਪ੍ਰੋਗਰਾਮਾਂ ਨਾਲ ਦਿੱਤਾ ਜਾਵੇਗਾ।ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਗੰਭੀਰਤਾ ਨਾ ਦਿਖਾਉਣ ਕਾਰਣ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਈ ਵਾਰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ ਜਾ ਚੁੱਕਾ ਹੈ। ਪਰ ਮਸਲਿਆਂ ਦਾ ਠੋਸ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਤਬਾਦਲਿਆਂ ਨੇ ਇਸ ਸੰਘਰਸ਼ ਵਿੱਚ ਇੱਕ ਨਵੀਂ ਰੂਹ ਫੂਕ ਦਿੱਤੀ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਮੁਲਾਜ਼ਮਾਂ ਦੇ ਹੋਰ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਤੇ ਰਾਮ ਸਿੰਘ, ਗੁਰਪ੍ਰੀਤ ਸਿੰਘ ਮੰਗੂਪੁਰ, ਅਮਨਦੀਪ ਸਿੰਘ ਖਿੰਡਾ, ਮਨਜਿੰਦਰ ਸਿੰਘ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਟਿੱਬਾ, ਯਾਦਵਿੰਦਰ ਸਿੰਘ, ਰੇਸ਼ਮ ਸਿੰਘ ਬੂੜੇਵਾਲ, ਸੁਖਦੇਵ ਸਿੰਘ ਬੂਲਪੁਰ, ਅੰਮ੍ਰਿਤ ਪਾਲ ਸਿੰਘ, ਅਸ਼ਵਨੀ ਕੁਮਾਰ, ਕੁਲਦੀਪ ਠਾਕੁਰ, ਅਜੇ ਗੁਪਤਾ, ਪ੍ਰਦੀਪ ਸਿੰਘ,ਸੁਖਨਿੰਦਰ ਸਿੰਘ, ਮਨਜੀਤ ਸਿੰਘ,ਰੇਸ਼ਮ ਸਿੰਘ,ਜਗਮੋਹਨ ਸਿੰਘ,ਪਰਮਿੰਦਰ ਸਿੰਘ ਗੁਰਪ੍ਰੀਤ ਸਿੰਘ ਮੰਗੂਪੁਰ, ਕੰਵਲਪ੍ਰੀਤ ਸਿੰਘ ਕੌੜਾ,ਅੰਮ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ ਠੱਟਾ ਪਰਦੀਪ ਸਿੰਘ ਆਦਿ ਸਮੂਹ ਅਧਿਆਪਕ ਆਗੂ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *