ਸੁਖਬੀਰ ਸਿੰਘ ਕੈਨੇਡਾ ਵੱਲੋਂ ਬੱਚਿਆਂ ਨੂੰ ਭੇਂਟ ਕੀਤੀਆਂ ਦਸਤਾਰਾਂ

Spread the love
ਤਪਾ ਮੰਡੀ 07  ਅਗਸਤ( ਗੋਲਡੀ ਵਿਆਸ) ਨੇੜਲੇ ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਨੰਬਰਦਾਰ ਸਤਵਿੰਦਰ ਸਿੰਘ ਸੋਨਾ ਢਿੱਲੋਂ ਦੀ ਪ੍ਰੇਰਨਾ ਸਦਕਾ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੁਖਬੀਰ ਸਿੰਘ ਕੈਨੇਡਾ ਵੱਲੋਂ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ ਗਈ ਇਸ ਮੌਕੇ ਗੁਰੂ ਘਰ ਦੇ ਰਸੀਵਰ ਕੁਲਦੀਪ ਸਿੰਘ ਖਾਲਸਾ ,ਗੁਰਜੰਟ ਸਿੰਘ ਪ੍ਰਧਾਨ ਵੱਲੋਂ ਜੀਓ ਆਇਆ ਆਖਿਆ ਗਿਆ ।ਇਸ ਮੌਕੇ ਸੁਖਬੀਰ ਸਿੰਘ ਕੈਨੇਡਾ ਵੱਲੋਂ ਬੱਚਿਆਂ ਨੂੰ ਦਸਤਾਰਾਂ ਭੇਂਟ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਲੜ ਲੱਗ ਕੇ ਉਹਨਾਂ ਵੱਲੋਂ ਦੱਸੇ ਹੋਏ ਰਸਤੇ ਤੇ ਚੱਲਣਾ ਚਾਹੀਦਾ ਹੈ ਇਸ ਸਬੰਧੀ ਛੋਟੇ ਛੋਟੇ ਬੱਚਿਆਂ ਨੂੰ ਦਸਤਾਰ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਗੁਰੂ ਘਰ ਦੇ ਰਸੀਵਰ ਕੁਲਦੀਪ ਸਿੰਘ ਖਾਲਸਾ ਵੱਲੋਂ ਸੁਖਬੀਰ ਸਿੰਘ ਕੈਨੇਡਾ ਦਾ ਧੰਨਵਾਦ ਕੀਤਾ ਗਿਆ ।ਇਸ ਮੌਕੇ ਸਤਵਿੰਦਰ ਸਿੰਘ ਸੋਨਾ,ਹੈਡ ਗ੍ਰੰਥੀ ਗੁਰੂਸੇਵਕ ਸਿੰਘ, ਹੈਡਰ ਰਾਗੀ, ਸ਼ਮਸ਼ੇਰ ਸਿੰਘ ਗ੍ਰੰਥੀ, ਤਰਲੋਕ ਸਿੰਘ ,ਪਰਮਜੀਤ ਸਿੰਘ ਤੋਂ ਇਲਾਵਾ ਪਿੰਡ ਦੀ ਪੰਚਾਇਤ ਦੇ ਸਰਪੰਚ ਲਾਡੀ ਸਿੰਘ ,ਪੰਚ ਨਾਨਕ ਸਿੰਘ ਆਦਿ ਹਾਜ਼ਰ ਸਨ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *