ਸੁਤੰਤਰਤਾ ਦਿਵਸ ਸਮਾਗਮ ਵਿੱਚ ਦੇਸ਼ ਭਗਤ ਗਲੋਬਲ ਸਕੂਲ ਦੇ ਬੱਚਿਆਂ ਦੀ ਜ਼ਿਲ੍ਹਾ ਪੱਧਰੀ ਸ਼ਾਨਦਾਰ ਪੇਸ਼ਕਾਰੀ- “ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਹੁਨਰ ਨੂੰ ਵੱਡੇ ਮੰਚਾਂ ’ਤੇ ਪੇਸ਼ ਕਰਨ ਲਈ ਉਤਸ਼ਾਹਿਤ ਕਰਦਾ ਹੈ” – ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ-

Spread the love
ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਮਨਜੀਤ ਸਿੱਧੂ):- ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ ਰੇਖ ਹੇਠ 80ਵੇਂ ਸੁਤੰਤਰਤਾ ਦਿਵਸ ਦੇ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਦੇਸ਼ ਭਗਤ ਗਲੋਬਲ ਸਕੂਲ ਦੀਆਂ ਤਿੰਨ ਟੀਮਾਂ ਦੇ ਵਿਦਿਆਰਥੀਆਂ ਨੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ, ਦੇਸ਼-ਪ੍ਰੇਮ ਅਤੇ ਜੋਸ਼ ਨੂੰ ਆਪਣੀ ਪੇਸ਼ਕਾਰੀ ਰਾਹੀਂ ਬਾਖੂਬੀ ਪ੍ਰਗਟ ਕੀਤਾ। ਬੱਚਿਆਂ ਦੀ ਇਸ ਸ਼ਾਨਦਾਰ ਪੇਸ਼ਕਾਰੀ ਤੋਂ ਪ੍ਰਭਾਵਿਤ ਹੋ ਕੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਬੱਚਿਆਂ ਦੀ ਮਿਹਨਤ, ਅਨੁਸ਼ਾਸਨ ਅਤੇ ਪ੍ਰਤਿਭਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਹੁਨਰ ਨੂੰ ਵੱਡੇ ਮੰਚਾਂ ’ਤੇ ਪੇਸ਼ ਕਰਨ ਲਈ ਉਤਸ਼ਾਹਿਤ ਕਰਦਾ ਹੈ। ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਪੂਰੇ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਦੇਸ਼-ਪ੍ਰੇਮ ਦੇ ਨਾਲ-ਨਾਲ ਆਪਣੀ ਅਮੀਰ ਪੰਜਾਬੀ ਵਿਰਾਸਤ ਪ੍ਰਤੀ ਪਿਆਰ ਪੈਦਾ ਕਰਦੇ ਹਨ।ਚਾਂਸਲਰ ਡਾ. ਜੋਰਾ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸਕੂਲ ਦੀ ਗੁਣਵੱਤਾ ਭਰਪੂਰ ਸਿੱਖਿਆ ਅਤੇ ਅਧਿਆਪਕਾਂ ਦੀ ਮਿਹਨਤ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਜਸ਼ਨ ਵਿੱਚ ਬੱਚਿਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀ ਕਰਨਾ ਉਨ੍ਹਾਂ ਵਿੱਚ ਰਾਸ਼ਟਰੀ ਏਕਤਾ ਅਤੇ ਦੇਸ਼-ਪ੍ਰੇਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਪ੍ਰੋ ਚਾਂਸਲਰ ਡਾ. ਤੇਜਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਕੂਲ ਦਾ ਨਾਮ ਜ਼ਿਲ੍ਹਾ ਪੱਧਰ ’ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਸਕੂਲ ਪ੍ਰਬੰਧਕਾਂ ਨੇ ਇਸ ਮੌਕੇ ਭੰਗੜੇ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਅਤੇ ਸਾਰੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *