ਸੁਪਰਫਾਸਟ ਗੱਡੀਆਂ ਦਾ ਤਪਾ ਰੇਲਵੇ ਸਟੇਸ਼ਨ ਤੇ ਠਹਿਰਾਓ ਨਾਂ ਹੋਣ ਕਾਰਨ ਵਪਾਰੀਆਂ ਅਤੇ ਯਾਤਰੀਆਂ ਵਿੱਚ ਨਿਰਾਸ਼ਾ

Spread the love
ਤਪਾ ਮੰਡੀ 15 ਜੁਲਾਈ (ਗੋਲਡੀ ਵਿਆਸ) ਤਪਾ ਦੇ ਰੇਲਵੇ ਸਟੇਸ਼ਨ ‘ਤੇ ਸੁਪਰਫਾਸਟ ਰੇਲ ਗੱਡੀਆਂ ਦੇ ਠਹਿਰਾਅ ਦੀ ਸਹੂਲਤ ਨਾ ਹੋਣ ਕਾਰਨ ਇਲਾਕੇ ਦੇ ਵਪਾਰੀਆਂ, ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ ਅਤੇ ਆਮ ਯਾਤਰੀਆਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਤਪਾ ਮੰਡੀ ਇੱਕ ਅਹਿਮ ਵਪਾਰਕ ਅਤੇ ਆਬਾਦੀ ਵਾਲਾ ਸ਼ਹਿਰ ਹੋਣ ਦੇ ਬਾਵਜੂਦ ਇੱਥੇ ਸੁਪਰਫਾਸਟ ਰੇਲ ਗੱਡੀਆਂ ਦਾ ਠਹਿਰਾਅ ਨਾ ਹੋਣਾ ਇਲਾਕੇ ਨਾਲ ਵਿਤਕਰਾ ਕਰਨ ਦੇ ਬਰਾਬਰ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਾਰੋਬਾਰੀ ਕੰਮਾਂ ਲਈ ਪੰਜਾਬ ਤੋਂ ਬਾਹਰ ਅਤੇ ਵੱਖ-ਵੱਖ ਸ਼ਹਿਰਾਂ ਵਿੱਚ ਜਾਣਾ ਪੈਂਦਾ ਹੈ, ਪਰ ਸੁਪਰਫਾਸਟ ਗੱਡੀਆਂ ਨਾ ਰੁਕਣ ਕਾਰਨ ਉਨ੍ਹਾਂ ਨੂੰ ਬਰਨਾਲਾ, ਧੂਰੀ ਜਾਂ ਹੋਰ ਸਟੇਸ਼ਨਾਂ ਤੋਂ ਗੱਡੀ ਫੜਨੀ ਪੈਂਦੀ ਹੈ। ਇਸ ਨਾਲ ਸਮਾਂ ਅਤੇ ਪੈਸੇ ਦੋਵਾਂ ਦੀ ਵਾਧੂ ਖਪਤ ਹੁੰਦੀ ਹੈ ਅਤੇ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਯਾਤਰੀਆਂ ਨੇ ਦੱਸਿਆ ਕਿ ਬਜ਼ੁਰਗਾਂ, ਮਹਿਲਾਵਾਂ, ਵਿਦਿਆਰਥੀਆਂ ਅਤੇ ਮਰੀਜ਼ਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਆਉਂਦੀਆਂ ਹਨ। ਰਾਤ ਸਮੇਂ ਦੂਜੇ ਸਟੇਸ਼ਨਾਂ ਤੱਕ ਪਹੁੰਚਣਾ ਕਈ ਵਾਰ ਔਖਾ ਅਤੇ ਅਸੁਰੱਖਿਅਤ ਵੀ ਸਾਬਤ ਹੁੰਦਾ ਹੈ। ਲੋਕਾਂ ਦਾ ਮੰਨਣਾ ਹੈ ਕਿ ਜੇਕਰ ਸੁਪਰਫਾਸਟ ਗੱਡੀਆਂ ਦਾ ਤਪਾ ਮੰਡੀ ਵਿੱਚ ਠਹਿਰਾਅ ਕੀਤਾ ਜਾਵੇ ਤਾਂ ਹਜ਼ਾਰਾਂ ਯਾਤਰੀਆਂ ਨੂੰ ਸਿੱਧਾ ਲਾਭ ਮਿਲੇਗਾ। ਸਥਾਨਕ ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਨੇ ਰੇਲਵੇ ਮੰਤਰਾਲੇ ਅਤੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਤਪਾ ਮੰਡੀ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਪਰਫਾਸਟ ਗੱਡੀਆਂ ਦਾ ਠਹਿਰਾਅ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਨਾ ਸਿਰਫ਼ ਯਾਤਰੀਆਂ ਦੀਆਂ ਮੁਸ਼ਕਲਾਂ ਘਟਣਗੀਆਂ, ਸਗੋਂ ਸਥਾਨਕ ਵਪਾਰ, ਉਦਯੋਗ ਅਤੇ ਆਰਥਿਕ ਗਤੀਵਿਧੀਆਂ ਨੂੰ ਵੀ ਨਵਾਂ ਹੁਲਾਰਾ ਮਿਲੇਗਾ ਕਿਉਂਕਿ ਤਪਾ ਦੇ ਨਾਲ ਲੱਗਦੇ ਪਿੰਡਾਂ ਤੋਂ ਸ਼ਰਧਾਲੂ ਸ਼੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਲਈ ਨਾਲ ਲੱਗਦੇ ਰੇਲਵੇ ਸਟੇਸ਼ਨ ਤੇ ਜਾਣਾ ਪੈਂਦਾ ਹੈ ਜਿਸ ਕਰਕੇ ਸਮੇਂ ਅਤੇ ਪੈਸੇ ਦੀ ਬਰਬਾਦੀ ਹੁੰਦੀ ਹੈ। ਸ਼ਹਿਰ ਦੇ ਲੋਕਾਂ ਨੇ ਦੱਸਿਆ ਕਿ ਚੋਣਾਂ ਵੇਲੇ ਭਾਜਪਾ ਦੇ ਉਮੀਦਵਾਰਾਂ ਵੱਲੋਂ ਲੋਕਾਂ ਨੂੰ ਇਹ ਵਿਸ਼ਵਾਸ ਦਵਾਇਆ ਗਿਆ ਸੀ ਕਿ ਬਹੁਤ ਜਲਦੀ ਤਪਾ ਦੇ ਰੇਲਵੇ ਸਟੇਸ਼ਨ ਤੇ ਸੁਪਰ ਫਾਸਟ ਗੱਡੀਆਂ ਦਾ ਸਟਾਪਜ ਹੋਵੇਗਾ ਜਿਸ ਦਾ ਲਾਹਾ ਸ਼ਹਿਰ ਵਾਸੀਆਂ ਨੂੰ ਮਿਲੇਗਾ, ਪਰ ਪਰਨਾਲਾ ਉਥੇ ਦਾ ਉਥੇ ਹੀ ਰਿਹਾ। ਸ਼ਹਿਰ ਦੇ ਲੋਕਾਂ ਨੇ ਕਿਹਾ ਕਿ ਸ੍ ਕੇਵਲ ਸਿੰਘ ਢਿੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਹਨ ਜੋ ਕਿ ਰੇਲਵੇ ਮੰਤਰੀ ਨੂੰ ਮਿਲ ਕੇ ਤਪਾ ਦੇ ਰੇਲਵੇ ਸਟੇਸ਼ਨ ਤੇ ਸੁਪਰ ਫਾਸਟ ਗੱਡੀਆਂ ਦਾ ਠਹਿਰਾਅ ਕਰਾ ਸਕਦੇ ਹਨ , ਜਿਸ ਕਰਕੇ ਇਲਾਕਾ ਵਾਸੀਆਂ ਨੇ ਉਮੀਦ ਜਤਾਈ ਹੈ ਕਿ ਰੇਲਵੇ ਵਿਭਾਗ ਲੋਕਾਂ ਦੀਆਂ ਭਾਵਨਾਵਾਂ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਇਸ ਮੰਗ ਨੂੰ ਗੰਭੀਰਤਾ ਨਾਲ ਲਵੇਗਾ ਕਿਉਂਕਿ ਤਪਾ ਵਰਗੇ ਮਹੱਤਵਪੂਰਨ ਸ਼ਹਿਰ ਨੂੰ ਰੇਲ ਸਹੂਲਤਾਂ ਤੋਂ ਵਾਂਝਾ ਰੱਖਣਾ ਇਲਾਕੇ ਦੇ ਵਿਕਾਸ ਵਿੱਚ ਰੁਕਾਵਟ ਬਣ ਰਿਹਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *