ਸੁਲਤਾਨਪੁਰ ਲੋਧੀ ਵਿਖੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਦੇ ਮਾਮਲੇ ’ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ

Spread the love
ਫੱਤੂ ਢੀਂਗਾ17  ਅਪ੍ਰੈਲ ਅਮਨਦੀਪ ਬੀਤੇ ਦਿਨੀਂ ਸੁਲਤਾਨਪੁਰ ਲੋਧੀ ਨੇੜੇ ਸੈਂਚਾ ਪਿੰਡ ਵਿਖੇ ਗ੍ਰੰਥੀ ਸਿੰਘ ਜੀਤ ਸਿੰਘ ਅਤੇ ਉਨ੍ਹਾਂ ਦੀ ਬਜ਼ੁਰਗ ਮਾਤਾ ਨੂੰ ਕੁਝ ਵਿਅਕਤੀਆਂ ਨੇ ਗੰਭੀਰ ਸੱਟਾਂ ਮਾਰੀਆਂ ਸਨ। ਇਸ ਘਟਨਾ ਦਾ ਤੁਰੰਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸੁਲਤਾਨਪੁਰ ਲੋਧੀ ਜ਼ਿਲ੍ਹਾ ਸਿਵਲ ਹਸਪਤਾਲ ਵਿਖੇ ਉਨ੍ਹਾਂ ਨੂੰ ਮਿਲਣ ਪਹੁੰਚੇ ਅਤੇ ਸਿਹਤ ਦਾ ਹਾਲ ਚਾਲ ਜਾਣਿਆ। ਪੀੜਤ ਸਿੱਖ ਪਰਿਵਾਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੱਤੀ ਕਿ ਸੈਂਚਾ ਪਿੰਡ ਵਿੱਚ ਵੱਡੇ ਪੱਧਰ ਉੱਤੇ ਬੀਤੇ ਕਈ ਸਾਲਾਂ ਤੋਂ ਨਸ਼ੇ ਦਾ ਵਪਾਰ ਹੁੰਦਾ ਹੈ ਅਤੇ ਗ੍ਰੰਥੀ ਸਿੰਘ ਨੇ ਦੋਸ਼ੀ ਵਿਅਕਤੀਆਂ ਨੂੰ ਜੋ ਕਿ ਕਥਿਤ ਤੌਰ ਉੱਤੇ ਨਸ਼ੇ ਦਾ ਕੰਮ ਕਰਦੇ ਹਨ ਗੁਰੂ ਘਰ ਦੀ ਹਦੂਦ ਅੰਦਰ ਗੱਡੀ ਖੜ੍ਹੀ ਕਰਨ ਤੋਂ ਰੋਕਿਆ ਸੀ, ਜਿਸ ਕਰਕੇ ਗ੍ਰੰਥੀ ਸਿੰਘ ਤੇ ਉਸਦੀ ਮਾਤਾ ਨਾਲ ਕੁੱਟਮਾਰ ਕੀਤੀ ਗਈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਸ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਦੇ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਗ੍ਰੰਥੀ ਸਿੰਘ ਦੇ ਕੇਸਾਂ ਤੇ ਦਸਤਾਰ ਦੀ ਬੇਅਦਬੀ ਕੀਤੀ ਗਈ ਹੈ ਇਸ ਲਈ ਦੋਸ਼ੀਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੀਆਂ ਧਾਰਾਵਾਂ ਤਹਿਤ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਪੀੜਤ ਸਿੱਖ ਪਰਿਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਹਰ ਪੱਧਰ ਉੱਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਪੰਜਾਬ ਦੇ ਸੁਭਾਅ ਵਿੱਚ ਨਹੀਂ ਹੈ ਕਿ ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਨਾਲ ਇਸ ਤਰ੍ਹਾਂ ਕੁੱਟਮਾਰ ਕੀਤੀ ਜਾਵੇ, ਇਸ ਲਈ ਸਾਨੂੰ ਗ੍ਰੰਥੀ ਸਿੰਘਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ। ਜਥੇਦਾਰ ਗੜਗੱਜ ਨੇ ਕਪੂਰਥਲਾ ਦੇ ਪੁਲਿਸ ਕਪਤਾਨ ਸ੍ਰੀ ਗੌਰਵ ਤੂਰਾ ਨਾਲ ਗੱਲ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਹਸਪਤਾਲ ਵਿਖੇ ਮੌਜੂਦ ਡਾਕਟਰ ਨਾਲ ਵੀ ਗੱਲਬਾਤ ਕਰਕੇ ਪੀੜਤ ਸਿੱਖਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਲਈ ਕਿਹਾ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ, ਡੀਐਸਪੀ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ,ਐਸਐਚਓ ਹਰਗੁਰਦੇਵ ਸਿੰਘ, ਭਾਈ ਸੁਖਜਿੰਦਰ ਸਿੰਘ ਭਗਤਪੁਰ ਆਦਿ ਵੀ ਹਾਜ਼ਰ ਸਨ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *