ਸੈਣੀ ਮਾਜਰਾ ਵਿਖੇ ਸ੍ਰੀਮਦ ਭਾਗਵਤ ਕਥਾ ਦੇ ਪੰਜਵੇਂ ਦਿਨ ਵੱਡੀ ਗਿਣਤੀ ਵਿੱਚ ਸੰਗਤ ਨੇ ਕੀਤੀ ਸ਼ਮੂਲੀਅਤ ਰਾਧੇ-ਰਾਧੇ ਅਤੇ ਜੈ ਸ੍ਰੀ ਕ੍ਰਿਸ਼ਨ ਦੇ ਜੈਕਾਰਿਆਂ ਨਾਲ ਗੂੰਜਿਆ ਕਥਾ ਪੰਡਾਲ

Spread the love
ਨੂਰਪੁਰ ਬੇਦੀ:  ਦਿਲਜੀਤ ਚਨੌਲੀ ਪਿੰਡ ਸੈਣੀ ਮਾਜਰਾ ਵਿਖੇ ਚੱਲ ਰਹੀ ਸੱਤ ਰੋਜ਼ਾ ਪਾਵਨ ਸ੍ਰੀਮਦ ਭਾਗਵਤ ਕਥਾ ਦੇ ਅੱਜ ਪੰਜਵੇਂ ਦਿਨ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਰਧਾ ਅਤੇ ਭਾਵਨਾ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪੂਰਾ ਕਥਾ ਪੰਡਾਲ ਰਾਧੇ-ਰਾਧੇ ਅਤੇ ਜੈ ਸ੍ਰੀ ਕ੍ਰਿਸ਼ਨ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।ਕਥਾ ਦੌਰਾਨ ਕਥਾ ਵਾਚਕ ਵੱਲੋਂ ਸੰਗਤ ਨੂੰ ਸ੍ਰੀਮਦ ਭਾਗਵਤ ਮਹਾਪੁਰਾਣ ਦੀ ਮਹਿਮਾ, ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀਆਂ ਪਾਵਨ ਲੀਲਾਵਾਂ ਅਤੇ ਧਰਮ, ਸੇਵਾ, ਸੱਚਾਈ ਤੇ ਨੇਕ ਜੀਵਨ ਜਿਊਣ ਦਾ ਸੰਦੇਸ਼ ਦਿੱਤਾ ਗਿਆ। ਭਜਨ-ਕੀਰਤਨ ਅਤੇ ਪ੍ਰਭੂ ਦੀ ਮਹਿਮਾ ਦੇ ਗੁਣਗਾਨ ਨਾਲ ਸੰਗਤ ਨੇ ਆਤਮਿਕ ਆਨੰਦ ਪ੍ਰਾਪਤ ਕੀਤਾ।ਇਸ ਧਾਰਮਿਕ ਸਮਾਗਮ ਵਿੱਚ ਦੇਵ ਰਾਜ, ਨੀਲਮ ਸ਼ਰਮਾ, ਹੇਮ ਰਾਜ, ਮੀਨਾ ਕੁਮਾਰੀ, ਹੇਮੰਤ ਸੈਣੀ, ਦੇਸ਼ ਰਾਜ ਸੈਣੀ, ਸਰਪੰਚ ਰਾਮ ਸਰੂਪ, ਮੋਹਨ ਲਾਲ, ਮੀਤ ਰਾਮ, ਜਗਤ ਰਾਮ, ਪੂਜਾ, ਕਮਲੇਸ਼, ਰੋਹਿਤ, ਸੈਕਟਰੀ ਕਿਸ਼ਨ, ਮਾਸਟਰ ਗੋਪਾਲ, ਮਾਸਟਰ ਹਰਮੇਸ਼ ਸੈਣੀ, ਸੁਰਿੰਦਰ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਸੰਗਤ ਹਾਜ਼ਰ ਰਹੀ।ਪ੍ਰਬੰਧਕਾਂ ਵੱਲੋਂ ਕਥਾ ਵਿੱਚ ਪਹੁੰਚ ਰਹੀ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਨੂੰ ਭਗਤੀ, ਸੇਵਾ ਅਤੇ ਸਦਭਾਵਨਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸੱਤ ਰੋਜ਼ਾ ਕਥਾ ਦੇ ਬਾਕੀ ਦੋ ਦਿਨਾਂ ਵਿੱਚ ਵੀ ਸੰਗਤ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *