ਸੈਨਟ ਚੋਣਾਂ ਨੂੰ ਲੈ ਕੇ ਅਸ਼ੋਕ ਗੋਇਲ ਦੇ ਸਮਰਥਕਾਂ ਦੀ ਜਗਰਾਉਂ ’ਚ ਵਿਸ਼ੇਸ਼ ਮਿਲਣੀ 20 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਿੰਗ ਦੀ ਕੀਤੀ ਅਪੀਲ

Spread the love
ਜਗਰਾਉਂ, 5 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) : ਪੰਜਾਬ ਯੂਨੀਵਰਸਿਟੀ ਸੈਨਟ ਚੋਣਾਂ-2026 ਦੇ ਮੱਦੇਨਜ਼ਰ ਰਜਿਸਟਰਡ ਗ੍ਰੈਜੂਏਟ ਹਲਕੇ ਤੋਂ ਉਮੀਦਵਾਰ ਅਸ਼ੋਕ ਗੋਇਲ ਦੇ ਹੱਕ ਵਿੱਚ ਜਗਰਾਉਂ ਵਿਖੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਇੱਕ ਵਿਸ਼ੇਸ਼ ਮਿਲਣੀ ਕਰਵਾਈ ਗਈ। ਇਸ ਮੌਕੇ ਜਗਰਾਉਂ ਦੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਅਸ਼ੋਕ ਗੋਇਲ ਵੱਲੋਂ ਪਿਛਲੇ ਸਮੇਂ ਦੌਰਾਨ ਸੈਨੇਟਰ ਵਜੋਂ ਨਿਭਾਈਆਂ ਸੇਵਾਵਾਂ ਦਾ ਜ਼ਿਕਰ ਕੀਤਾ ਅਤੇ ਉਨ੍ਹਾਂ ਨੂੰ ਆਪਣਾ ਸਮਰਥਨ ਦੇਣ ਦੀ ਗੱਲ ਕਹੀ।ਇਸ ਮੌਕੇ ਅਸ਼ੋਕ ਗੋਇਲ ਨੇ ਰਜਿਸਟਰਡ ਗ੍ਰੈਜੂਏਟ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 20 ਸਤੰਬਰ 2026, ਦਿਨ ਐਤਵਾਰ ਨੂੰ ਹੋਣ ਵਾਲੀਆਂ ਪੰਜਾਬ ਯੂਨੀਵਰਸਿਟੀ ਸੈਨਟ ਚੋਣਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਅਤੇ ਲੋਕਤੰਤਰਿਕ ਪ੍ਰਕਿਰਿਆ ਨੂੰ ਮਜ਼ਬੂਤ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਨੇ ਦੱਸਿਆ ਕਿ ਬੈਲਟ ਪੇਪਰ ’ਤੇ ਉਨ੍ਹਾਂ ਦਾ ਨਾਮ ਸੀਰੀਅਲ ਨੰਬਰ 8 ’ਤੇ ਦਰਜ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਨਾਮ ਦੇ ਸਾਹਮਣੇ ਪਹਿਲੀ ਪਸੰਦ (First Preference) ਦੀ ਵੋਟ ਦਰਜ ਕਰਨ। ਉਨ੍ਹਾਂ ਕਿਹਾ ਕਿ ਵੋਟ ਪਾਉਣ ਸਮੇਂ ਚੋਣ ਪ੍ਰਕਿਰਿਆ ਦੇ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕਰਨਾ ਜ਼ਰੂਰੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਗਲਤੀ ਕਾਰਨ ਵੋਟ ਰੱਦ ਨਾ ਹੋਵੇ। ਅਸ਼ੋਕ ਗੋਇਲ ਨੇ ਵੋਟਰਾਂ ਨੂੰ ਇਹ ਵੀ ਯਾਦ ਦਿਵਾਇਆ ਕਿ ਵੋਟ ਪਾਉਣ ਸਮੇਂ ਆਪਣੇ ਨਾਲ ਵੈਧ ਪਛਾਣ ਪੱਤਰ ਲੈ ਕੇ ਜਾਣਾ ਲਾਜ਼ਮੀ ਹੈ। ਇਸ ਲਈ ਵੋਟਰ ਵੋਟਰ ਆਈਡੀ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਜਾਂ ਆਧਾਰ ਕਾਰਡ ਵਿੱਚੋਂ ਕੋਈ ਵੈਧ ਪਛਾਣ ਪੱਤਰ ਨਾਲ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਸਿੱਖਿਆ, ਵਿਦਿਆਰਥੀ ਭਲਾਈ ਅਤੇ ਹੋਰ ਅਹਿਮ ਮੁੱਦਿਆਂ ਨੂੰ ਸੈਨੇਟ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਵੋਟਰਾਂ ਦੇ ਸਹਿਯੋਗ ਅਤੇ ਭਰੋਸੇ ਨਾਲ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ। ਇਸ ਮੌਕੇ ਧਰਮ ਸਿੰਘ (ਰਿਟਾ. ਐਸ.ਪੀ.), ਚੇਅਰਮੈਨ ਰਾਜੇਸ਼ ਇੰਦਰ ਸਿੰਘ ਸਿੱਧੂ, ਸਨੀ ਕੱਕੜ, ਨਰੇਸ਼ ਵਰਮਾ, ਨਰਿੰਦਰ ਕੋਚਰ, ਐਡਵੋਕੇਟ ਪੰਕਜ ਗੋਇਲ, ਹਰਸ਼ਿਤ ਗੋਇਲ, ਡਾ. ਵੰਦਨ ਗੋਇਲ, ਕਾਕਾ ਜੈਨ, ਮੈਡਮ ਕੰਚਨ ਗੁਪਤਾ, ਡਾ. ਮਦਨ ਮਿੱਤਲ, ਡਾ. ਪੰਕਜ ਗੋਇਲ, ਡਾ. ਸੂਰਿਆ ਕਾਂਤ, ਡਾ. ਰਜਿੰਦਰ ਗਰਗ, ਡਾ. ਰੂਬੀ ਗਿੱਲ, ਰਿਟਾਇਰਡ ਸਟੇਟ ਬੈਂਕਰਜ਼ ਐਸੋਸੀਏਸ਼ਨ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *