ਸੈਲ ਲਿਮਟਿਡ ਸੇਢਾ ਸਿੰਘ ਵਾਲਾ, ਜੈਤੋ ਵੱਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ

Spread the love

ਜੈਤੋ,07 ਅਪ੍ਰੈਲ (ਮਨਜੀਤ ਸਿੰਘ ਢੱਲਾ)- ਸੈਲ ਲਿਮਟਿਡ ਸੇਢਾ ਸਿੰਘ ਵਾਲਾ, ਜੈਤੋ ਵੱਲੋਂ ਮੁਫ਼ਤ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਰਸਮੀ ਉਦਘਾਟਨ ਜ਼ਿਲ੍ਹਾ ਫ਼ਰੀਦਕੋਟ ਦੇ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ ਤੇ ਇਸ ਉਪਰਾਲੇ ਦੀ ਕੰਪਨੀ ਦੇ ਨੁਮਾਇੰਦਿਆਂ ਨੂੰ ਵਧਾਈ ਵੀ ਦਿੱਤੀ। ਮੈਡੀਕਲ ਕੈਂਪ ਦੀ ਜਾਣਕਾਰੀ ਦਿੰਦਿਆਂ ਸੈਲ ਲਿਮਟਿਡ ਸੇਢਾ ਸਿੰਘ ਵਾਲਾ ਕੰਪਨੀ ਦੇ ਪਲਾਂਟ ਹੈਂਡ ਸਰਦਾਰ ਕਰਮਜੀਤ ਸਿੰਘ ਜੀ ਏ ਐਚ ਐਸ ਹੈਂਡ ਸ੍ਰੀ ਕਮਲਪ੍ਰੀਤ ਸ਼ਰਮਾ ਅਤੇ ਅਕਾਉਂਟੈਂਟ ਹੈਂਡ ਸ੍ਰੀ ਸੁਧਾਂਸ਼ੂ ਜਿੰਦਲ ਜੈਤੋ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਸੈਲ ਲਿਮਟਿਡ ਕੰਪਨੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ, ਇਸ ਕੈਂਪ ਵਿੱਚ ਮੈਕਸ ਹਸਪਤਾਲ ਬਠਿੰਡਾ ਤੋਂ ਆਏ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਵੱਖ-ਵੱਖ ਬਿਮਾਰੀਆਂ ਦੇ 220 ਮਰੀਜ਼ਾਂ ਦੀ ਜਾਂਚ ਕੀਤੀ ਅਤੇ ਸੈਲ ਲਿਮਟਿਡ ਕੰਪਨੀ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਲੋੜੀਂਦੀ ਦੇ ਟੈਸਟ ਕੀਤੇ ਗਏ। ਇਸ ਮੌਕੇ ਸਿਵਲ ਸਰਜਨ ਡਾਕਟਰ ਚੰਦਰ ਸ਼ੇਖਰ ਕੱਕੜ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹੋ ਅਜਿਹੇ ਲੋਕ ਭਲਾਈ ਉਪਰਾਲੇ ਕਰਨਾ ਸ਼ਲਾਘਾਯੋਗ ਕਦਮ ਦੱਸਿਆ । ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੈਤੋ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਵਰਿੰਦਰ ਕੁਮਾਰ,ਲਾਈਨਜ਼ ਕਲੱਬ ਗੁਡਵਿੱਲ ਜੈਤੋ ਦੇ ਪ੍ਰਧਾਨ ਸੰਦੀਪ ਜਿੰਦਲ,ਲਾਇਨ ਪ੍ਰਵੀਨ ਜਿੰਦਲ, ਲਾਇਨ ਵਿੱਕੀ ਸਿੰਗਲਾ,ਲਾਇਨ ਸੁਧਾਂਸ਼ੂ ਜਿੰਦਲ, ਪ੍ਰਦੀਪ ਸਿੰਗਲਾ, ਮਨਜੀਤ ਸਿੰਘ, ਚਮਕੌਰ ਸਿੰਘ, ਨਵਜੋਤ ਸਿੰਘ, ਅਮਰਦੀਪ ਸਿੰਘ, ਡਾਕਟਰ ਜਗਦੀਸ਼ ਸਿੰਘ ਢਿੱਲੋਂ, ਪੱਤਰਕਾਰ ਮਨਜੀਤ ਸਿੰਘ ਢੱਲਾ, ਮੋਨੂੰ ਵਰਮਾ, ਟੀਨੂੰ ਸ਼ਰਮਾ,ਅਵਤਾਰ ਵਰਮਾ,ਲਾਇਨ ਕੁਲਭੂਸ਼ਨ ਮਹੇਸ਼ਵਰੀ, ਵਿਕਾਸ ਕਾਂਸਲ, ਆਰ ਸੀ ਐਡਵੋਕੇਟ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *