ਸ੍ਰੀ ਕੀਰਤਪੁਰ ਸਾਹਿਬ ਵਿੱਚ ਸਫਾਈ ਸੇਵਕਾਂ ਦੀ ਹੜਤਾਲ 7ਵੇਂ ਦਿਨ ਵੀ ਜਾਰੀ, ਲੱਗੇ ਕੂੜੇ ਦੇ ਢੇਰ; ਬਿਮਾਰੀਆਂ ਫੈਲਣ ਦਾ ਖ਼ਤਰਾ ਵਧਿਆ

Spread the love
ਸ੍ਰੀ ਕੀਰਤਪੁਰ ਸਾਹਿਬ, 14 ਜੁਲਾਈ,(ਮਨਦੀਪ) ਪਾਵਨ ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿੱਚ ਸਫਾਈ ਸੇਵਕਾਂ ਦੀ ਹੜਤਾਲ ਅੱਜ 7 ਦਿਨ ਵੀ ਲਗਾਤਾਰ ਜਾਰੀ ਰਹੀ, ਜਿਸ ਕਾਰਨ ਪੂਰੇ ਸ਼ਹਿਰ ਵਿੱਚ ਸਫਾਈ ਵਿਵਸਥਾ ਪੂਰੀ ਤਰ੍ਹਾਂ ਨਾਲ ਠੱਪ ਹੋ ਚੁੱਕੀ ਹੈ। ਛੇ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਅਤੇ ਦੋ ਗੁਰੂ ਸਾਹਿਬਾਨ ਦੀ ਪਵਿੱਤਰ ਜਨਮ ਭੂਮੀ ਵਜੋਂ ਜਾਣੇ ਜਾਂਦੇ ਇਸ ਇਤਿਹਾਸਕ ਸ਼ਹਿਰ ਦੇ ਮੁੱਖ ਬਾਜ਼ਾਰਾਂ, ਗਲੀਆਂ ਅਤੇ ਚੌਕਾਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ। ਰੋਜ਼ਾਨਾ ਇੱਥੇ ਨਤਮਸਤਕ ਹੋਣ ਆਉਂਦੇ ਲੱਖਾਂ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਨੂੰ ਲੰਘਣ ਵੇਲੇ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਥਾਨਕ ਸਮਾਜ ਸੇਵੀ ਰਮਜਾਨ ਖਾਨ ਨੇ ਦੱਸਿਆ ਕਿ ਸ਼ਹਿਰ ਵਿੱਚ ਚਾਰੇ ਪਾਸੇ ਫੈਲੀ ਗੰਦਗੀ ਕਾਰਨ ਆਉਣ ਵਾਲੀ ਸੰਗਤ ਅਤੇ ਸਥਾਨਕ ਲੋਕਾਂ ਵਿੱਚ ਪ੍ਰਸ਼ਾਸਨ ਤੇ ਸਰਕਾਰ ਪ੍ਰਤੀ ਭਾਰੀ ਗੁੱਸਾ ਅਤੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈ ਰਹੇ ਬਰਸਾਤੀ ਮੀਂਹ ਕਾਰਨ ਕੂੜਾ ਗਲਣ ਲੱਗ ਪਿਆ ਹੈ, ਜਿਸ ਕਾਰਨ ਹਵਾ ਵਿੱਚ ਭਿਆਨਕ ਬਦਬੂ ਫੈਲ ਚੁੱਕੀ ਹੈ। ਜੇਕਰ ਜਲਦੀ ਹੀ ਇਸ ਸਮੱਸਿਆ ਦਾ ਢੁਕਵਾਂ ਹੱਲ ਨਾ ਕੱਢਿਆ ਗਿਆ ਤਾਂ ਸ਼ਹਿਰ ਵਿੱਚ ਕੋਈ ਭਿਆਨਕ ਮਹਾਮਾਰੀ ਜਾਂ ਹੋਰ ਗੰਭੀਰ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਜਾਵੇਗਾ। ਰਮਜਾਨ ਖਾਨ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਮੰਨਿਆ ਜਾਵੇ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ ਤਾਂ ਜੋ ਉਹ ਮਨ ਲਗਾ ਕੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਸਹਿਯੋਗ ਦੇ ਸਕਣ। ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਘਰਾਂ ਦਾ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਸਿਰਫ਼ ਕੂੜੇਦਾਨਾਂ ਵਿੱਚ ਹੀ ਪਾਉਣ ਅਤੇ ਸਫਾਈ ਸੇਵਕਾਂ ਦੇ ਹੱਕਾਂ ਦੀ ਇਸ ਲੜਾਈ ਵਿੱਚ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *