ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ  ਸਫਲ ਹੋਣ  ਤੇ  ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਧੰਨਵਾਦ

Spread the love
ਅੰਮ੍ਰਿਤਸਰ 21 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ੩੫੦ ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਰਾਸ਼ਟਰ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਏ ਗਏ ਇਤਿਹਾਸਕ ਗੁਰਮਤਿ ਸਮਾਗਮਾਂ ਦੇ ਸੁਚੱਜੇ ਪ੍ਰਬੰਧਾਂ ਲਈ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ, ਆਈ ਏ ਐਸ (ਰਿਟਾ.) ਨੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ ਇਸ ਸਬੰਧੀ ਮੁੰਬਈ ਸਥਿਤ ਮੁੱਖ ਮੰਤਰੀ ਦਫ਼ਤਰ  ਵਿਖੇ ਹੋਈ ਇੱਕ ਉੱਚ-ਪੱਧਰੀ ਮੁਲਾਕਾਤ ਦੌਰਾਨ ਡਾ. ਵਿਜੇ ਸਤਬੀਰ ਸਿੰਘ ਆਈ ਏ ਐਸ (ਰਿਟਾ) ਅਤੇ ਸ੍ਰ. ਜਸਵੰਤ ਸਿੰਘ ਬੌਬੀ ਨੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਮੁੱਚੀ ਸਿੱਖ ਸੰਗਤ ਵੱਲੋਂ ਮਹਾਰਾਸ਼ਟਰ ਸ਼ਾਸਨ ਦੇ ਸਹਿਯੋਗ ਲਈ ਆਭਾਰ ਪ੍ਰਗਟਾਇਆ ਅਤੇ ਮੁੱਖ ਮੰਤਰੀ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਅਤੇ ਪ੍ਰਸਾਦ ਦੇ ਕਰਕੇ ਸਨਮਾਨਿਤ ਵੀ ਕੀਤਾ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸਰਕਾਰ ਵੱਲੋਂ ਨਾਗਪੁਰ, ਨਵੀਂ ਮੁੰਬਈ ਅਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਵੱਡੇ ਪੱਧਰ ‘ਤੇ ਗੁਰਮਤਿ ਸਮਾਗਮ ਉਲੀਕੇ ਗਏ ਸਨ। ਇਸ ਲੜੀ ਤਹਿਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਆਯੋਜਿਤ ਦੋ ਦਿਨਾ ਦੇ ਮਹਾਨ ਕੀਰਤਨ ਦਰਬਾਰ ਵਿੱਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।ਉਨ੍ਹਾਂ ਕਿਹਾ, ਮਹਾਰਾਸ਼ਟਰ ਸਰਕਾਰ ਵੱਲੋਂ ਹਮੇਸ਼ਾ ਹੀ ਗੁਰੂ-ਘਰ ਅਤੇ ਸੰਗਤ ਪ੍ਰਤੀ ਅਥਾਹ ਸਤਿਕਾਰ ਪ੍ਰਗਟਾਇਆ ਜਾਂਦਾ ਰਿਹਾ ਹੈ। ਇੰਨੇ ਵਿਸ਼ਾਲ ਪੱਧਰ ਦੇ ਸਮਾਗਮਾਂ ਦੌਰਾਨ ਲੱਖਾਂ ਸ਼ਰਧਾਲੂਆਂ ਲਈ ਲੰਗਰ, ਰਿਹਾਇਸ਼, ਮੈਡੀਕਲ ਸਹੂਲਤਾਂ ਅਤੇ ਸੁਰੱਖਿਆ ਦੇ ਜੋ ਬਿਹਤਰੀਨ ਪ੍ਰਬੰਧ ਪ੍ਰਸ਼ਾਸਨ ਵੱਲੋਂ ਦਿਨ-ਰਾਤ ਇੱਕ ਕਰਕੇ ਕੀਤੇ ਗਏ, ਉਹ ਬਹੁਤ ਹੀ ਸ਼ਲਾਘਾਯੋਗ ਹਨ। ਇਸ ਸਫ਼ਲਤਾ ਪਿੱਛੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਜੀ ਦੀ ਨਿੱਜੀ ਦਿਲਚਸਪੀ ਅਤੇ ਯੋਗ ਅਗਵਾਈ ਦਾ ਵੱਡਾ ਯੋਗਦਾਨ ਹੈ। ਨਾਲ ਹੀ ਉਨ੍ਹਾਂ ਨੇ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਅਤੇ ਸ੍ਰੀ ਰਾਮੇਸ਼ਵਰ ਨਾਇਕ ਜੀ ਦਾ ਧੰਨਵਾਦ ਕੀਤਾ ਇਸ ਮੌਕੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਨੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਮਹਾਰਾਸ਼ਟਰ ਸਰਕਾਰ ਭਵਿੱਖ ਵਿੱਚ ਵੀ ਸਿੱਖ ਕੌਮ ਦੇ ਅਜਿਹੇ ਇਤਿਹਾਸਕ ਦਿਹਾੜਿਆਂ ਅਤੇ ਸੰਗਤਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹੇਗੀ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *