ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

Spread the love
ਅੰਮ੍ਰਿਤਸਰ, 8 ਸਤੰਬਰ( ਮਨਜੀਤ ਸਿੰਘ ਸ਼ੇਰਗਿੱਲ)=ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਕਿਲੋਮੀਟਰ ਮੈਰਾਥਨ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਮੈਰਾਥਨ 12 ਸਤੰਬਰ 2026, ਦਿਨ ਸ਼ਨੀਵਾਰ ਨੂੰ ਸਵੇਰੇ 7:00 ਵਜੇ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 5 ਕਿਲੋਮੀਟਰ ਮੈਰਾਥਨ ਦੀ ਸ਼ੁਰੂਆਤ ਕੰਪਨੀ ਬਾਗ ਦੇ ਮੇਨ ਗੇਟ ਤੋਂ ਹੋਵੇਗੀ ਅਤੇ ਇਹ ਨਾਵਲਟੀ ਚੌਕ, ਕਸਟਮ ਚੌਕ, ਰਿਆਲਟੋ ਚੌਕ, ਅਸ਼ੋਕਾ ਚੌਕ, ਕਰਿਸਟਲ ਚੌਕ, ਹੁਕਮ ਸਿੰਘ ਰੋਡ ਅਤੇ ਸੰਤ ਸਿੰਘ ਸੁੱਖਾ ਸਿੰਘ ਚੌਕ ਰਾਹੀਂ ਹੁੰਦੀ ਹੋਈ ਮੁੜ ਕੰਪਨੀ ਬਾਗ ਦੇ ਮੇਨ ਗੇਟ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਰਾਥਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਨੂੰ ਲੋੜੀਂਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਰਾਥਨ ਵਿੱਚ ਭਾਗ ਲੈਣ ਵਾਲੇ 650 ਦੌੜਾਕਾਂ ਲਈ ਟੀ-ਸ਼ਰਟਾਂ, ਰਿਫਰੈਸ਼ਮੈਂਟ, ਪਾਣੀ ਅਤੇ ਟੋਪੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੈਰਾਥਨ ਦੇ ਰੂਟ ’ਤੇ ਸਫਾਈ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਆਫ ਪੁਲਿਸ ਅੰਮ੍ਰਿਤਸਰ ਵੱਲੋਂ ਮੈਰਾਥਨ ਦੇ ਰੂਟ ’ਤੇ ਟ੍ਰੈਫਿਕ ਅਤੇ ਸੁਰੱਖਿਆ ਦੇ ਸੁਚੱਜੇ ਪ੍ਰਬੰਧ ਕੀਤੇ ਜਾਣਗੇ। ਨਗਰ ਨਿਗਮ ਅੰਮ੍ਰਿਤਸਰ ਵੱਲੋਂ ਰੂਟ ਦੀ ਸਫਾਈ ਅਤੇ ਸੈਨੀਟੇਸ਼ਨ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ, ਜਦਕਿ ਸਿਵਲ ਸਰਜਨ ਅੰਮ੍ਰਿਤਸਰ ਵੱਲੋਂ ਮੈਡੀਕਲ ਟੀਮਾਂ ਅਤੇ ਐਂਬੂਲੈਂਸ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ। ਜ਼ਿਲ੍ਹਾ ਖੇਡ ਅਫਸਰ ਵੱਲੋਂ ਮੈਰਾਥਨ ਵਿੱਚ ਭਾਗ ਲੈਣ ਵਾਲੇ ਦੌੜਾਕਾਂ ਦੀ ਰਜਿਸਟ੍ਰੇਸ਼ਨ ਅਤੇ ਖੇਡਾਂ ਨਾਲ ਸਬੰਧਤ ਹੋਰ ਪ੍ਰਬੰਧ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮੈਰਾਥਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਮਾਗਮ ਨੂੰ ਸਫਲ ਬਣਾਉਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *