ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ-ਪਿੰਡ ਦਿਖਾਈ ਜਾ ਰਹੀ ਹੈ ਦਸਤਾਵੇਜੀ ਫਿਲਮ

Spread the love
ਜੈਤੋ, 06 ਅਗਸਤ (ਗੁਰਦੀਪ ਸਿੰਘ ਢਿੱਲੋਂ )=ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਮਰਪਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਹਲਕਾ ਜੈਤੋ ਦੇ ਪਿੰਡ ਉਕੰਦ ਵਾਲਾ ਵਿਖੇ 30 ਮਿੰਟ ਦੀ ਵਿਸ਼ੇਸ਼ ਦਸਤਾਵੇਜੀ ਫ਼ਿਲਮ ਦਿਖਾਈ ਗਈ। ਇਹ ਜਾਣਕਾਰੀ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲੇ ਵਿਚ ਰੋਜਾਨਾਂ ਪਿੰਡਾਂ ਵਿਚ ਇਹ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਪਿੰਡ ਦੇ ਸਰਪੰਚਾ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਪਿੰਡ ਵਾਸੀਆਂ ਵਲੋਂ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਦੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਪਿੰਡਾਂ ਦੇ ਵਸਨੀਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖੀ ਭਲਾਈ ਲਈ ਦਿੱਤੇ ਉਨ੍ਹਾਂ ਦੇ ਪ੍ਰੇਰਣਾਦਾਇਕ ਸੰਦੇਸ਼ਾਂ ਨੂੰ ਜਾਣਨ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ।ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਜਾਰੀ ਰਹੇਗੀ, ਤਾਂ ਜੋ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਬਰਾਬਰੀ, ਮਨੁੱਖਤਾ ਤੇ ਸਰਬੱਤ ਦੇ ਭਲੇ ਦਾ ਸੰਦੇਸ਼ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *