ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹੁਣ ਤੱਕ 26 ਪਿੰਡਾਂ ਵਿੱਚ ਦਿਖਾਈ ਗਈ ਦਸਤਾਵੇਜ਼ੀ ਫਿਲਮ-ਸਪੀਕਰ ਸੰਧਵਾਂ

Spread the love

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਹਰੇਕ ਪਿੰਡ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਕੀਤਾ ਵਿਸ਼ੇਸ਼ ਉਪਰਾਲਾ:ਸੰਧਵਾਂ

ਫ਼ਰੀਦਕੋਟ 20 ਜੁਲਾਈ 2026 (ਗੁਰਦੀਪ ਸਿੰਘ ਢਿੱਲੋਂ ):-ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਪਿੰਡ-ਪਿੰਡ ਪਹੁੰਚਾਉਣ ਅਤੇ ਉਨ੍ਹਾਂ ਦੀ ਜੀਵਨੀ ਬਾਰੇ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ, ਜਿਸ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹਲਕਾ ਕੋਟਕਪੂਰਾ ਦੇ ਹੁਣ ਤੱਕ ਕੁੱਲ 26 ਪਿੰਡਾਂ ਵਿੱਚ ਬੀਤੀ ਸ਼ਾਮ ਤੱਕ ਲੋਕਾਂ ਨੂੰ ਦਸਤਾਵੇਜ਼ੀ ਫਿਲਮ ਵਿਖਾਈ ਗਈ। ਇਹ ਜਾਣਕਾਰੀ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਇਸ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਮੁੱਖ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੋਂ ਪ੍ਰੇਰਨਾ ਲੈ ਕੇ ਸਾਨੂੰ ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਦਇਆ, ਪ੍ਰੇਮ, ਆਪਸੀ ਭਾਈਚਾਰੇ ਦੇ ਸੰਦੇਸ਼ ਰਾਹੀਂ ਸਮਾਜ ਨੂੰ ਇਕ ਨਵੀਂ ਸੇਧ ਦਿੱਤੀ, ਜਿਸ ’ਤੇ ਚੱਲਦਿਆਂ ਸਾਨੂੰ ਸਭ ਨੂੰ ਲੋਕ ਭਲਾਈ ਦੇ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਇਹ ਦਸਤਾਵੇਜੀ ਫਿਲਮ ਹਲਕੇ ਵਿੱਚ ਰੋਜ਼ਾਨਾ 2 ਪਿੰਡਾਂ ਵਿੱਚ ਸ਼ਾਮ 6 ਵਜੇ ਤੇ 7:30 ਵਜੇ ਨੂੰ ਦਿਖਾਈ ਜਾਵੇਗੀ। ਇਹ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਪਿੰਡ ਨੱਥੇਵਾਲਾ,ਸਿੱਖਾਵਾਲਾ, 21 ਜੁਲਾਈ ਨੂੰ ਚਹਿਲ ਤੇ ਭਾਣਾ ਅਤੇ 22 ਜੁਲਾਈ ਨੂੰ ਟਹਿਣਾ ਅਤੇ ਪੱਕਾ ਵਿਖ਼ੇ ਦਸਤਾਵੇਜੀ ਫਿਲਮ ਦਿਖਾਈ ਜਾਵੇਗੀ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *