ਸ੍ਰੀ ਗੁਰੂ ਰਵਿਦਾਸ ਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੱਕ ਸੇਮਾ ਅਹਿਲ, ਕਾਨਿਆਂ ਵਾਲੀ ਅਤੇ ਪਿੰਡੀ ਬਲੋਚਾਂ ਵਿਖੇ ਦਸਤਾਵੇਜੀ ਫਿਲਮ ਦਿਖਾਈ ਗਈ

Spread the love
ਫਰੀਦਕੋਟ 06 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ਵਿੱਚ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ।  ਫਰੀਦਕੋਟ ਵਿਖੇ ਬੀਤੀ ਸ਼ਾਮ ਪਿੰਡ ਚੱਕ ਸੇਮਾ ਅਹਿਲ, ਕਾਨਿਆਂ ਵਾਲੀ ਅਤੇ ਪਿੰਡੀ ਬਲੋਚਾਂ  ਵਿਖੇ ਦਸਤਾਵੇਜੀ ਫਿਲਮ ਦਿਖਾਈ ਗਈ।  30 ਮਿੰਟ ਦੀ ਇਸ ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਵਿਲੱਖਣ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਭਾਵਨਾ ਅਤੇ ਕਿਰਤ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਅਤੇ ਸਰਲ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨੇ ਦਰਸ਼ਕਾਂ ’ਤੇ ਡੂੰਘਾ ਪ੍ਰਭਾਵ ਛੱਡਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਡਾਕੂਮੈਂਟਰੀ ਫਿਲਮਾਂ ਦਾ ਪ੍ਰਦਰਸ਼ਨ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਹੋਰ ਨੇੜਿਓਂ ਜੁੜ ਸਕਣਗੇ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *