*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਬੰਗਾ ਵਿਖੇ 23 ਜੁਲਾਈ ਨੂੰ ਹੋਵੇਗਾ ਕੀਰਤਨ ਦਰਬਾਰ*   *ਡਿਪਟੀ ਕਮਿਸ਼ਨਰ ਨੇ ਕੀਰਤਨ ਦਰਬਾਰ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ*   *ਅਧਿਕਾਰੀਆਂ ਨੂੰ ਢੁਕਵੇਂ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼*

Spread the love
ਨਵਾਂਸ਼ਹਿਰ, 15 ਜੁਲਾਈ(ਜਤਿੰਦਰ ਪਾਲ ਸਿੰਘ ਕਲੇਰ ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ ਕਰਵਾ ਕੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਉਪਦੇਸ਼ਾਂ ਬਾਰੇ ਜਾਣਕਾਰੀ ਦੇਣਾ ਹੈ। ਇਸੇ ਕੜੀ ਤਹਿਤ ਜਿਲਾ ਸ਼ਹੀਦ ਭਗਤ ਸਿੰਘ ਨਗਰ, ਬੰਗਾ ਵਿਖੇ 23 ਜੁਲਾਈ ਨੂੰ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਬੰਗਾ ਵਿਖੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਾਰਕਿੰਗ, ਪੀਣ ਵਾਲੇ ਪਾਣੀ, ਬੈਠਣ, ਲਾਈਟਾਂ, ਸਾਊਂਡ ਸਿਸਟਮ, ਮੈਡੀਕਲ ਟੀਮਾਂ ਅਤੇ ਐਂਬੂਲੈਂਸ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਸਮਾਗਮ ਵਾਲੇ ਦਿਨ ਟ੍ਰੈਫਿਕ ਦੀ ਸੁਚਾਰੂ ਵਿਵਸਥਾ ਲਈ ਪੁਲਿਸ ਪ੍ਰਬੰਧ ਵੀ ਪੁਖਤਾ ਕੀਤੇ ਜਾਣ। ਨਾਲ ਹੀ ਸਫਾਈ ਅਤੇ ਸੈਨੀਟੇਸ਼ਨ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਨਤਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਸਮੂਹ ਧਾਰਮਿਕ, ਸਮਾਜਿਕ ਅਤੇ ਸਵੈ-ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਸਮਾਗਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਐਸ.ਡੀ.ਐਮ. ਬੰਗਾ ਵਿਪਨ ਭੰਡਾਰੀ, ਸਹਾਇਕ ਕਮਿਸ਼ਨਰ ਜਨਰਲ ਰਮਨਜੀਤ, ਪੁਲਿਸ ਅਧਿਕਾਰੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *