ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ 80ਵਾਂ ਆਜ਼ਾਦੀ ਦਿਹਾੜਾ ਮਨਾਇਆ

Spread the love
ਸ੍ਰੀ ਕੀਰਤਪੁਰ ਸਾਹਿਬ,16 ਅਗਸਤ,(ਮਨਦੀਪ)ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ( ਬੀਬੀ ਮੂਲਾ ਦੇਵੀ ਖਾਲਸਾ ਪਬਲਿਕ ਸਕੂਲ )ਕੀਰਤਪੁਰ ਸਾਹਿਬ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਗਿੱਧਾ, ਭੰਗੜਾ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ,ਛੋਟੇ-ਛੋਟੇ ਬੱਚਿਆਂ ਵੱਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਰੂਪ ਧਾਰ ਕੇ ਫੈਂਸੀ ਡਰੈੱਸ ਮੁਕਾਬਲੇ ਵਿੱਚ ਵੀ ਭਾਗ ਲਿਆ ਗਿਆ। ਇਸ ਮੌਕੇ ਪ੍ਰਿੰਸੀਪਲ ਆਸ਼ਾ ਰਾਣੀ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦੀ ਸਾਡੇ ਲਈ ਸਿਰਫ਼ ਇੱਕ ਤਿਉਹਾਰ ਨਹੀਂ, ਸਗੋਂ ਇਹ ਉਨ੍ਹਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਦਿਨ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਕੱਲ੍ਹ ਦੇ ਭਾਰਤ ਦੀ ਤਸਵੀਰ ਤਿਆਰ ਕਰਨਗੇ, ਇਸ ਲਈ ਉਨ੍ਹਾਂ ਨੂੰ ਆਪਣੇ ਅੰਦਰ ਦੇਸ਼ ਪ੍ਰਤੀ ਪਿਆਰ, ਸੱਚਾਈ, ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਪੜ੍ਹਾਈ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਅਤੇ ਆਪਣੀ ਕਾਬਲੀਅਤ ਤੇ ਮਿਹਨਤ ਨਾਲ ਦੇਸ਼ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਇੱਕ ਮਜ਼ਬੂਤ ਅਤੇ ਖੁਸ਼ਹਾਲ ਦੇਸ਼ ਦੀ ਨੀਂਹ ਸਕੂਲਾਂ ਵਿੱਚ ਹੀ ਰੱਖੀ ਜਾਂਦੀ ਹੈ ਅਤੇ ਹਰ ਵਿਦਿਆਰਥੀ ਦਾ ਚੰਗਾ ਆਚਰਨ ਅਤੇ ਸਮਾਜ ਪ੍ਰਤੀ ਸੇਵਾ ਭਾਵਨਾ ਹੀ ਦੇਸ਼ ਦੀ ਅਸਲ ਤਰੱਕੀ ਹੈ। ਇਸ ਮੌਕੇ ਮੈਡਮ ਰੰਜਨਾ ਦੇਵ, ਮੈਡਮ ਸ਼ਾਲਿਨੀ  ਸ਼ਰਮਾ,  ਮੈਡਮ ਪਰਵੀਨ ਕੁਮਾਰੀ, ਮੈਡਮ ਮਨਜੀਤ ਕੌਰ, ਮੈਡਮ ਪਰਵਿੰਦਰ ਕੌਰ, ਮੈਡਮ ਲਵਲੀਨ ਕੌਰ, ਮੈਡਮ ਰਜਿੰਦਰ ਕੌਰ, ਰਵੀਸ਼ ਧਵਨ ,ਦਲਜੀਤ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।ਫੋਟੋ ਕੈਪਸ਼ਨ ਆਜ਼ਾਦੀ ਦਿਵਸ ਮੌਕੇ ਵਿਦਿਆਰਥੀ ਵੱਖ-ਵੱਖ ਡਰੈਸਾਂ ਵਿੱਚ ਸਕੂਲ ਸਟਾਫ ਨਾਲ ਫੋਟੋ ਖਿਚਾਉਂਦੇ ਹੋਏ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *