ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ

Spread the love
ਸ੍ਰੀ ਕੀਰਤਪੁਰ ਸਾਹਿਬ,26 ਅਗਸਤ (ਮਨਦੀਪ)=ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ(ਬੀਬੀ ਮੂਲਾ ਦੇਵੀ ਖਾਲਸਾ ਪਬਲਿਕ ਸਕੂਲ) ਕੀਰਤਪੁਰ ਸਾਹਿਬ ਵਿਖੇ ਰੱਖੜੀ ਦੇ ਤਿਉਹਾਰ ਦੇ ਸਬੰਧ ਵਿੱਚ  ਰੱਖੜੀ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਤਰ੍ਹਾਂ ਦੀਆਂ ਰੰਗ-ਬਿਰੰਗੀਆਂ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਇਸ ਮੌਕੇ ਵਧੀਆ ਰੱਖੜੀਆਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ  ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਆਸ਼ਾ ਰਾਣੀ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਖੜੀ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਤਿਉਹਾਰਾਂ ਨੂੰ ਸਿਰਫ਼ ਮਨਾਉਣ ਦੀ ਬਜਾਏ ਉਨ੍ਹਾਂ ਨਾਲ ਜੁੜੀਆਂ ਕਦਰਾਂ-ਕੀਮਤਾਂ ਨੂੰ ਸਮਝਣ ਲਈ ਵੀ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਪਸੀ ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਵੀ ਪੈਦਾ ਕਰਦੇ ਹਨ। ਸਕੂਲ ਵੱਲੋਂ ਵਿਦਿਆਰਥੀਆਂ ਦੀ ਕਲਾ ਅਤੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਉਣ ਦਾ ਉਪਰਾਲਾ ਜਾਰੀ ਰੱਖਿਆ ਜਾਵੇਗਾ।ਇਸ ਮੌਕੇ ਮੈਡਮ ਰੰਜਨਾ ਦੇਵੀ, ਮੈਡਮ ਪਰਵਿੰਦਰ ਕੌਰ, ਮੈਡਮ ਮਨਜੀਤ ਕੌਰ, ਮੈਡਮ ਸ਼ਾਲਨੀ ਸ਼ਰਮਾ, ਮੈਡਮ ਪਰਵੀਨ ਕੌਰ, ਮੈਡਮ ਲਵਲੀਨ ਕੌਰ, ਮੈਡਮ ਰਜਿੰਦਰ ਕੌਰ,  ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *