ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ 08 ਪੁਲਿਸ ਮੁਲਾਜ਼ਮ ਏ.ਐਸ.ਆਈ ਤੋਂ ਸਬ ਇੰਸਪੈਕਟਰ ਪਦ ਉੱਨਤ-

Spread the love
ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਮਨਜੀਤ ਸਿੱਧੂ):- ਆਪਣੀ ਸ਼ਾਨਦਾਰ ਕਾਰਗੁਜ਼ਾਰੀ, ਇਮਾਨਦਾਰੀ ਅਤੇ ਵਧੀਆ ਡਿਊਟੀ ਨਿਭਾਉਣ ਦੇ ਸਦਕਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਸੱਤ ਪੁਲਿਸ ਮੁਲਾਜ਼ਮਾਂ ਨੂੰ ਏ.ਐਸ.ਆਈ ਤੋਂ ਰੈਗੂਲਰ ਸਬ ਇੰਸਪੈਕਟਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ। ਇਸ ਮੌਕੇ ‘ਤੇ ਸ੍ਰੀ ਅਭਿਮੰਨਿਊ ਰਾਣਾ, IPS, ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਸ਼ੋਕ ਮੀਨਾ, IPS, ਐਸਪੀ (ਡੀ), ਸ੍ਰੀ ਗੁਰਿੰਦਰਜੀਤ ਸਿੰਘ, ਐਸ.ਪੀ (ਹੈੱਡਕੁਆਰਟਰ) ਅਤੇ ਸ੍ਰੀ ਮਹੇਸ਼ ਸੈਣੀ, ਐਸ.ਪੀ (ਪੀਬੀਆਈ ਅਤੇ ਆਪਰੇਸ਼ਨ) ਵੱਲੋਂ ਤਰੱਕੀ ਪ੍ਰਾਪਤ ਪੁਲਿਸ ਮੁਲਾਜ਼ਮਾਂ ਦੇ ਮੋਢਿਆਂ ‘ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ‘ਤੇ ਤਰੱਕੀ ਪ੍ਰਾਪਤ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿੱਚ ਐਸ.ਆਈ (ਲੋਕਲ) ਸੁਖਦੇਵ ਸਿੰਘ, ਐਸਆਈ (ਲੋਕਲ) ਬਲਵਿੰਦਰ ਸਿੰਘ, ਏ.ਐਸ.ਆਈ ਗੁਰਾਂ ਦਿੱਤਾ ਸਿੰਘ, ਏ.ਐਸ.ਆਈ ਪ੍ਰੀਤਮ ਸਿੰਘ, ਏ.ਐਸ.ਆਈ ਸੁਖਵਿੰਦਰ ਸਿੰਘ, ਏ.ਐਸ.ਆਈ ਗੁਰਮੀਤ ਸਿੰਘ, ਏ.ਐਸ.ਆਈ ਚਰਨਜੀਤ ਸਿੰਘ ਅਤੇ ਏ.ਐਸ.ਆਈ ਰਾਜਦਵਿੰਦਰ ਸਿੰਘ ਸ਼ਾਮਲ ਹਨ, ਜਿਨ੍ਹਾਂ ਨੂੰ ਤਰੱਕੀ ਦੇ ਕੇ ਰੈਗੂਲਰ ਸਬ ਇੰਸਪੈਕਟਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ। ਇਸ ਮੌਕੇ ‘ਤੇ ਸੀਨੀਅਰ ਕਪਤਾਨ ਪੁਲਿਸ ਨੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ  ਭਵਿੱਖ ਵਿੱਚ ਵੀ ਲੋਕਾਂ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਉਲ ਸਿੰਘ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *