ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ-

Spread the love
ਸ੍ਰੀ ਮੁਕਤਸਰ ਸਾਹਿਬ, 27ਜੁਲਾਈ (ਮਨਜੀਤ ਸਿੱਧੂ):- ਪੰਜਾਬ ਦੇ ਡੀ.ਜੀ.ਪੀ. ਦੀਆਂ ਹਦਾਇਤਾਂ ਅਤੇ ਐਸ.ਐਸ.ਪੀ. ਅਭਿਮੰਨਿਊ ਰਾਣਾ (ਆਈ.ਪੀ.ਐਸ.) ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਵਾਤਾਵਰਨ ਸੰਭਾਲ ਲਈ ਵਿਸ਼ੇਸ਼ ਬੂਟਾ ਲਗਾਓ ਮੁਹਿੰਮ ਚਲਾਈ ਗਈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਬ-ਡਿਵੀਜ਼ਨਾਂ ਦੇ ਥਾਣਿਆਂ, ਚੌਕੀਆਂ, ਪੁਲਿਸ ਦਫ਼ਤਰਾਂ ਅਤੇ ਪੁਲਿਸ ਲਾਈਨ ਵਿੱਚ ਵੱਡੀ ਗਿਣਤੀ ਵਿੱਚ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ। ਮੁਹਿੰਮ ਦੀ ਸ਼ੁਰੂਆਤ ਐਸ.ਐਸ.ਪੀ. ਦਫ਼ਤਰ ਅਤੇ ਪੁਲਿਸ ਲਾਈਨ ਤੋਂ ਕੀਤੀ ਗਈ। ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਪੰਜਾਬ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਰੁੱਖ ਲਗਾਉਣ ਅਤੇ ਵਾਤਾਵਰਨ ਦੀ ਰੱਖਿਆ ਲਈ ਅੱਗੇ ਆਉਣ ਦੀ ਅਪੀਲ ਕੀਤੀ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *