ਸ੍ਰੀ ਵਾਲਮੀਕਿ ਤੀਰਥ ਦੇ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਲਈ ਸ੍ਰੀ ਰਵਿੰਦਰ ਹੰਸ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

Spread the love
ਅੰਮ੍ਰਿਤਸਰ, 14 ਜੁਲਾਈ  ( ਮਨਜੀਤ ਸਿੰਘ ਸ਼ੇਰਗਿੱਲ) ਸ੍ਰੀ ਰਵਿੰਦਰ ਹੰਸ, ਡਾਇਰੈਕਟਰ ਪੰਜਾਬ ਸ਼ਡਿਊਲਡ ਕਾਸਟ ਲੈਂਡ ਡਿਵੈਲਪਮੈਂਟ ਐਂਡ ਫਾਈਨੈਂਸ ਕਾਰਪੋਰੇਸ਼ਨ, ਮੈਂਬਰ ਸੋਸ਼ਲ ਜਸਟਿਸ, ਇੰਪਾਵਰਮੈਂਟ ਐਂਡ ਮਾਇਨੋਰਿਟੀ ਪੰਜਾਬ ਅਤੇ ਜਨਰਲ ਸਕੱਤਰ ਪੰਜਾਬ ਐੱਸ.ਸੀ. ਵਿੰਗ ਆਮ ਆਦਮੀ ਪਾਰਟੀ ਨੇ ਪਾਵਨ ਸ੍ਰੀ ਵਾਲਮੀਕਿ ਤੀਰਥ ਸਥਲ, ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।
ਸ੍ਰੀ ਰਵਿੰਦਰ ਹੰਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਦੀ ਪਵਿੱਤਰ ਧਰਤੀ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਕਰੀਬ 17.72 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜ ਸ਼ਰਧਾਲੂਆਂ ਲਈ ਵੱਡੀ ਸਹੂਲਤ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਸਰੋਵਰ ਦੀ ਸਫਾਈ, ਮੁੱਖ ਮੰਦਰ ਦੀ ਮੁਰੰਮਤ ਅਤੇ ਸੁੰਦਰਤਾ ਵਿੱਚ ਵਾਧਾ, ਸੰਗਤ ਹਾਲ, ਲੰਗਰ ਹਾਲ ਅਤੇ ਸਰਾਂ ਦੇ ਵਿਕਾਸ ਦੇ ਨਾਲ-ਨਾਲ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਨਾਲ ਇਸ ਪਾਵਨ ਅਸਥਾਨ ਦੀ ਮਹੱਤਤਾ ਹੋਰ ਵੀ ਵਧੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਵਜੋਂ ਵਿਕਸਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਤੋਂ ਬਾਅਦ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਸ੍ਰੀ ਰਵਿੰਦਰ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸਮਾਜ ਦੇ ਹਰ ਵਰਗ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਆਈ ਹੈ ਅਤੇ ਸ੍ਰੀ ਵਾਲਮੀਕਿ ਤੀਰਥ ਸਥਲ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਅੰਤ ਵਿੱਚ ਸ੍ਰੀ ਰਵਿੰਦਰ ਹੰਸ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਵਿਕਾਸ ਪ੍ਰੋਜੈਕਟ ਨਾ ਸਿਰਫ਼ ਇਸ ਪਾਵਨ ਅਸਥਾਨ ਦੀ ਖੂਬਸੂਰਤੀ ਵਿੱਚ ਵਾਧਾ ਕਰਨਗੇ ਸਗੋਂ ਕਰੋੜਾਂ ਸ਼ਰਧਾਲੂਆਂ ਲਈ ਵੀ ਲਾਹੇਵੰਦ ਸਾਬਤ ਹੋਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *