ਸੜਕ ਦੀ ਮੁਰੰਮਤ ਅਤੇ ਨਿਕਾਸੀ ਨਾਲੇ ਦੀ ਸਮੱਸਿਆ ਦੇ ਹੱਲ ਲਈ ਚੇਅਰਮੈਨ ਗੁਰਤੇਜ ਸਿੰਘ ਖੋਸਾ ਵੱਲੋਂ ਡਿਪਟੀ ਕਮਿਸ਼ਨਰ ਤੇ ਈ.ਓ. ਨੂੰ ਪੱਤਰ

Spread the love
ਫਰੀਦਕੋਟ, 16 ਅਗਸਤ (ਗੁਰਦੀਪ ਸਿੰਘ ਢਿੱਲੋਂ ):-ਜ਼ਿਲ੍ਹਾ ਯੋਜਨਾ ਬੋਰਡ ਫਰੀਦਕੋਟ ਦੇ ਚੇਅਰਮੈਨ ਸ. ਗੁਰਤੇਜ ਸਿੰਘ ਖੋਸਾ ਨੇ ਫਰੀਦਕੋਟ ਤੋਂ ਪਿੰਡ ਕਿਲ੍ਹਾ ਨੌਂ, ਸੁੱਖਣਵਾਲਾ ਅਤੇ ਡੋਹਕ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਅਤੇ ਨਿਕਾਸੀ ਨਾਲੇ ਦੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਰਾਹੁਲ ਚਾਬਾ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ (ਈ.ਓ.) ਨੂੰ ਪੱਤਰ ਲਿਖਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਉਕਤ ਸੜਕ ਅੱਗੇ ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ ਸੜਕ ਨਾਲ ਜੁੜਦੀ ਹੈ। ਕੰਮੇਆਣਾ ਮੋੜ ਤੋਂ ਐਮ.ਈ.ਐਸ. ਤੱਕ ਸੜਕ ਨਿਕਾਸੀ ਨਾਲੇ ਦੇ ਪਾਣੀ ਕਾਰਨ ਥਾਂ-ਥਾਂ ਤੋਂ ਟੁੱਟ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਣਾਏ ਗਏ ਨਾਲੇ ਦੀ ਨਿਯਮਤ ਸਫਾਈ ਨਾ ਹੋਣ ਅਤੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਾਰਨ ਨਾਲਾ ਓਵਰਫਲੋ ਹੋ ਜਾਂਦਾ ਹੈ, ਜਿਸ ਕਾਰਨ ਪਾਣੀ ਸੜਕ ਤੇ ਖੜ੍ਹਾ ਰਹਿਣ ਨਾਲ ਸੜਕ ਨੂੰ ਨੁਕਸਾਨ ਪਹੁੰਚ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਸਮੱਸਿਆ ਸਬੰਧੀ ਨਗਰ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਮੇਂ-ਸਮੇਂ ਤੇ ਜ਼ਿਲ੍ਹਾ ਪ੍ਰਸ਼ਾਸਨ, ਹਲਕਾ ਵਿਧਾਇਕ ਅਤੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਜਾਂਦਾ ਰਿਹਾ ਹੈ। ਪਿਛਲੇ ਦਿਨੀਂ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਪਿੰਡ ਵਾਸੀਆਂ ਵੱਲੋਂ ਕੌਮੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ 19 ਜੂਨ ਨੂੰ ਧਰਨਾ ਦੇ ਕੇ ਸੜਕ ਜਾਮ ਵੀ ਕੀਤਾ ਗਿਆ ਸੀ।ਚੇਅਰਮੈਨ ਸ. ਖੋਸਾ ਨੇ ਦੱਸਿਆ ਕਿ ਉਸ ਸਮੇਂ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ ਅਤੇ ਨਿਕਾਸੀ ਨਾਲੇ ਦੇ ਪਾਣੀ ਨੂੰ ਸੜਕ ਤੇ ਆਉਣ ਤੋਂ ਰੋਕਣ ਲਈ ਇਸ ਨੂੰ ਸੀਵਰੇਜ ਦੀਆਂ ਪਾਈਪਾਂ ਵਿੱਚ ਪਾਉਣ ਦਾ ਪ੍ਰਬੰਧ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਇਸ ਅਹਿਮ ਸਮੱਸਿਆ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਅਤੇ ਨਗਰ ਕੌਂਸਲ ਦੇ ਈ.ਓ. ਨੂੰ ਪੱਤਰ ਲਿਖ ਕੇ ਸੜਕ ਦੀ ਜਲਦ ਮੁਰੰਮਤ ਕਰਵਾਉਣ ਅਤੇ ਨਿਕਾਸੀ ਨਾਲੇ ਦੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ।ਚੇਅਰਮੈਨ ਸ. ਗੁਰਤੇਜ ਸਿੰਘ ਖੋਸਾ ਨੇ ਭਰੋਸਾ ਦਿਵਾਇਆ ਕਿ ਸੜਕ ਦੀ ਮੁਰੰਮਤ ਦਾ ਕੰਮ ਜਲਦ ਕਰਵਾਇਆ ਜਾਵੇਗਾ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਵੀ ਠੋਸ ਤੇ ਸਥਾਈ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਭਵਿੱਖ ਵਿੱਚ ਸੜਕ ਨੂੰ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *