*ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਕਰਵਾਏ ਜਾ ਰਹੇ ਹਨ ਦਰਸ਼ਨ: ਵਿਧਾਇਕ ਲਾਭ ਸਿੰਘ ਉਗੋਕੇ*।  ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਤਪਾ ਤੋਂ ਬੱਸਾਂ ਧਾਰਮਿਕ ਸਥਾਨਾਂ ਲਈ ਰਵਾਨਾ*

Spread the love
ਤਪਾ ਮੰਡੀ, 24 ਅਗਸਤ( ਗੋਲਡੀ ਵਿਆਸ) ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਤਪਾ ਮੰਡੀ ਤੋਂ 3 ਬੱਸਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਭਦੌੜ ਸ. ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸੰਗਤ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਇਹ ਯਾਤਰਾ ਇੱਕ ਸ਼ਲਾਘਾਯੋਗ ਅਤੇ ਲੋਕ-ਹਿਤੈਸ਼ੀ ਉਪਰਾਲਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਰਾਹੀਂ ਸੰਗਤਾਂ ਨੂੰ ਸਾਲਾਸਰ ਬਾਲਾਜੀ, ਖਾਟੂ ਸ਼ਿਆਮ ਜੀ, ਰਿਸ਼ੀਕੇਸ਼, ਹਰਿਦੁਆਰ, ਮਥੁਰਾ ਅਤੇ ਵਰਿੰਦਾਵਨ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਸੰਗਤ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਵੱਖ ਵੱਖ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਆਰਥਿਕ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਣ ਵਾਲੇ ਸ਼ਰਧਾਲੂ ਵੀ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਤੀਰਥ ਯਾਤਰਾ ‘ਤੇ ਜਾ ਰਹੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਬਜ਼ੁਰਗਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ।  ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਵਾਸੀ, ਜੱਸੀ ਪੁਰਬਾ, ਸਿਕੰਦਰ ਸਿੰਘ ਕਛਿਆੜਾ, ਮੁਨੀਸ਼ ਕੁਮਾਰ ਗਰਗ, ਕਿਸ਼ੋਰ ਬਾਬਾ ਆਦਿ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *