ਸੰਤ ਨਿਰੰਕਾਰੀ ਸਤਿਸੰਗ ਭਵਨ ਫਗਵਾੜਾ ਵਿਖੇ ਕਰਵਾਇਆ ਕਪੂਰਥਲਾ ਜ਼ੋਨ ਦਾ ਇੰਗਲਿਸ਼ ਮੀਡੀਅਮ ਸਮਾਗਮ * ਕਰਮ ਸ਼ਬਦਾਂ ਨਾਲੋਂ ਵੱਧ ਪ੍ਰਭਾਵਸ਼ਾਲੀ ਹੁੰਦੇ ਹਨ : ਨਰਲੇਪ ਸਿੰਘ

Spread the love
ਫਗਵਾੜਾ 10 ਅਗਸਤ (  ਪ੍ਰੀਤ ਕੌਰ ਪ੍ਰੀਤੀ        ) ਸੰਤ ਨਿਰੰਕਾਰੀ ਸਤਿਸੰਗ ਭਵਨ, ਫਗਵਾੜਾ ਵਿਖੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਰਮਿਤ ਜੀ ਦੇ ਅਸ਼ੀਰਵਾਦ ਸਦਕਾ ਕਪੂਰਥਲਾ ਜ਼ੋਨ ਦਾ ਇੰਗਲਿਸ਼ ਮੀਡੀਅਮ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਤਿਗੁਰੂ ਦੇ ਸੰਦੇਸ਼ ਨੂੰ ਆਪਣੀਆਂ ਪੇਸ਼ਕਾਰੀਆਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਚੰਡੀਗੜ੍ਹ ਤੋਂ ਪਹੁੰਚੇ ਨਰਲੇਪ ਸਿੰਘ ਨੇ ਕਿਹਾ ਕਿ ਸਤਿਗੁਰੂ ਦੀ ਕਿਰਪਾ ਸਦਕਾ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਆਤਮਿਕ ਆਨੰਦ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਸਮਾਗਮ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ, ਨੌਜਵਾਨਾਂ ਅਤੇ ਹੋਰ ਸਹਿਭਾਗੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਪੇਸ਼ਕਾਰੀ ਵਿੱਚ ਮਿਹਨਤ, ਆਤਮ-ਵਿਸ਼ਵਾਸ ਅਤੇ ਨਵੀਂ ਸੋਚ ਨਜ਼ਰ ਆਈ। ਉਨ੍ਹਾਂ ਖਾਸ ਤੌਰ ’ਤੇ ਇਸ ਗੱਲ ਦੀ ਪ੍ਰਸ਼ੰਸਾ ਕੀਤੀ ਕਿ ਕਿਸੇ ਵੀ ਸਹਿਭਾਗੀ ਨੇ ਪੇਸ਼ਕਾਰੀ ਦੌਰਾਨ ਮੋਬਾਈਲ ਫੋਨ ਦਾ ਸਹਾਰਾ ਨਹੀਂ ਲਿਆ ਅਤੇ ਸਾਰਿਆਂ ਨੇ ਪੂਰੀ ਤਿਆਰੀ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਮਨੁੱਖ ਉਸ ਵੇਲੇ ਸੱਚਾ ਇਨਸਾਨ ਬਣਦਾ ਹੈ, ਜਦੋਂ ਉਹ ਆਪਣੀਆਂ ਕਮੀਆਂ ਨੂੰ ਪਛਾਣ ਕੇ ਉਨ੍ਹਾਂ ਨੂੰ ਸੁਧਾਰਨ ਦਾ ਯਤਨ ਕਰਦਾ ਹੈ। ਜੇਕਰ ਅਸੀਂ ਆਪਣੇ ਅੰਦਰ ਝਾਤੀ ਮਾਰਨ ਲੱਗ ਪਈਏ ਤਾਂ ਦੂਜਿਆਂ ਦੀਆਂ ਕਮੀਆਂ ਲੱਭਣ ਦੀ ਬਜਾਏ ਆਪਣੇ ਆਪ ਨੂੰ ਬਿਹਤਰ ਬਣਾਉਣ ਵੱਲ ਧਿਆਨ ਦੇਵਾਂਗੇ। ਨਰਲੇਪ ਸਿੰਘ ਨੇ ਅੱਗੇ ਕਿਹਾ ਕਿ ਸੱਚਾ ਸਾਧਕ ਉਹ ਹੈ ਜੋ ਹਰ ਰੋਜ਼ ਆਪਣੇ ਆਪ ਨੂੰ ਕੱਲ੍ਹ ਨਾਲੋਂ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇ ਸਾਡੇ ਮਨ ਵਿੱਚ ਇਹ ਵਿਸ਼ਵਾਸ ਪੱਕਾ ਹੋ ਜਾਵੇ ਕਿ ਪਰਮਾਤਮਾ ਹਰ ਪਲ ਸਾਡੇ ਨਾਲ ਹੈ ਤਾਂ ਉਸ ਨੂੰ ਬਾਹਰ ਲੱਭਣ ਦੀ ਲੋੜ ਨਹੀਂ ਰਹਿੰਦੀ। ਉਨ੍ਹਾਂ ਇੰਗਲਿਸ਼ ਮੀਡੀਅਮ ਸੰਗਤ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਹਰ ਸ਼ਾਖਾ ਵਿੱਚ ਅਜਿਹੀ ਸੰਗਤ ਹੋਣੀ ਚਾਹੀਦੀ ਹੈ, ਤਾਂ ਜੋ ਸਤਿਗੁਰੂ ਦੀਆਂ ਸਿੱਖਿਆਵਾਂ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕਣ। ਅਖੀਰ ਵਿੱਚ ਉਨ੍ਹਾਂ ਨੇ ਕਪੂਰਥਲਾ ਜ਼ੋਨ ਦੇ ਜ਼ੋਨਲ ਇੰਚਾਰਜ ਗੁਲਸ਼ਨ ਲਾਲ ਆਹੂਜਾ, ਫਗਵਾੜਾ ਬ੍ਰਾਂਚ ਦੇ ਸੰਯੋਜਕ ਮਲਕੀਅਤ ਚੰਦ ਅਤੇ ਸਮੂਹ ਪ੍ਰਬੰਧਕਾਂ ਵੱਲੋਂ ਕੀਤੇ ਯਤਨਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।
ਤਸਵੀਰ ਕੈਪਸ਼ਨ- ਫਗਵਾੜਾ ਵਿਖੇ ਆਯੋਜਿਤ ਕਪੂਰਥਲਾ ਜੋਨ ਦੇ ਇੰਗਲਿਸ਼ ਮੀਡੀਅਮ ਸਮਾਗਮ ਦੌਰਾਨ ਪੇਸ਼ਕਾਰੀ ਦਿੰਦੇ ਸਕੂਲੀ ਬੱਚੇ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *