ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

Spread the love
ਸੰਦੌੜ 28 ਸਤੰਬਰ (ਬੋਪਾਰਾਏ):ਇਸ ਇਲਾਕੇ ਨਾਮਵਰ ਵਿੱਦਿਅਕ ਸੰਸਥਾਂ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਵਿਖੇ ਕਾਲਜ ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ਅਤੇ ਡਾ ਬਚਿੱਤਰ ਸਿੰਘ ਤੇ ਡਾ ਕਰਮਜੀਤ ਸਿੰਘ ਦੀ ਦੇਖ ਰੇਖ ਹੇਠ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਡਾ ਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਤੋਂ ਲੈ ਉਹਨਾਂ ਦੀ ਸ਼ਹਾਦਤ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਵੀ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਸੋਚ ਨਾਲ ਸਬੰਧਤ ਆਪਣੇ ਵਿਚਾਰ ਪੇਸ਼ ਕੀਤੇ। ਬੀ ਏ ਭਾਗ ਪਹਿਲਾ ਦੀ ਵਿਦਿਆਰਥਣ ਪਰਮਵੀਰ ਕੌਰ ਨੇ ਘੋੜੀਆਂ ਗਾ ਕੇ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ। ਇਸ ਮੌਕੇ ਜਿੱਥੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਯਾਦ ਨਾਲ ਸਬੰਧਤ ਵੱਖ- ਵੱਖ ਪ੍ਰਚਲਿਤ ਇਤਿਹਾਸਕ ਪਹਿਲੂਆਂ ਬਾਰੇ ਗੱਲ ਕੀਤੀ ਉਥੇ ਹੀ ਨੌਜਵਾਨਾਂ ਨੂੰ ਉਨ੍ਹਾਂ ਦੀ ਸੋਚ ਅਪਣਾਉਣ ਦੀ ਗੱਲ ਆਖੀ। ਕਾਲਜ ਪ੍ਰਿੰਸੀਪਲ ਡਾ ਬਲਵੰਤ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਨੂੰ ਪਛਾਣਨ, ਸ਼ਹੀਦ ਭਗਤ ਸਿੰਘ ਦੀ ਸੋਚ ਦੇ ਸਮਾਜ ਦੀ ਸਿਰਜਣਾ ਵੱਲ ਧਿਆਨ ਦੇਣ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਉਨ੍ਹਾਂ ਆਖਿਆ ਕਿ ਸਾਨੂੰ ਜੋ ਵੀ ਸ਼ਹੀਦ ਭਗਤ ਸਿੰਘ ਜਾਂ ਬਾਕੀ ਸ਼ਹੀਦਾਂ ਨਾਲ ਸਬੰਧਤ ਕਿਤਾਬਾਂ ਜਾਂ ਰਿਪੋਰਟਾਂ ਦੇ ਰੂਪ ਵਿੱਚ ਇਤਿਹਾਸ ਮਿਲਿਆ ਹੈ ਉਸਨੂੰ ਜ਼ਰੂਰ ਪੜ੍ਹਨਾ ਚਾਹੀਦਾ ਹੈ। ਇਸ ਸਮਾਗਮ ਦੌਰਾਨ ਡਾ ਕਪਿਲ ਦੇਵ, ਡਾ ਹਰਮਨ ਸਿੰਘ, ਪ੍ਰੋ ਮਨਪ੍ਰੀਤ ਕੌਰ, ਪ੍ਰੋ ਹਰਮਨਦੀਪ ਕੌਰ ਤੋਂ ਇਲਾਵਾ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਹਾਜ਼ਰ ਸੀ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *