ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ  ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ ਮਨਾਇਆ ਜਾਵੇਗਾ-ਬਾਬਾ ਹਰਜੀਤ ਸਿੰਘ  ਸਮਾਗਮ ਸਬੰਧੀ ਤਿਆਰੀਆਂ ਕੀਤੀਆਂ ਪ੍ਰਾਰੰਭ 

Spread the love
ਕਪੂਰਥਲਾ, 24 ਜੁਲਾਈ ( ਕੌੜਾ ) -ਮਹਾਨ ਸ਼ਹੀਦ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ 15 ਅਗਸਤ ਨੂੰ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ , ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਵਿਸ਼ਾਲ ਇਕੱਤਰਤਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਮੁੱਚੇ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ਭਾਗ ਲਿਆ ਅਤੇ ਆਪੋ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਵਾਲਿਆਂ ਨੇ ਦੱਸਿਆ ਕਿ 13 ਅਗਸਤ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਮੇਤ ਜਪੁਜੀ ਸਾਹਿਬ ਜੀ ਦੇ ਪਾਠ ਪ੍ਰਆਰੰਭ ਹੋਣਗੇ ਅਤੇ 15 ਅਗਸਤ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਉਪਰੰਤ ਸੁੰਦਰ ਦੀਵਾਨ ਸਜਾਏ ਜਾਣਗੇ। ਇਨਾ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਸ਼ ਅਤੇ ਹੋਰ ਸਰਕਰਦਾ ਸ਼ਖਸ਼ੀਅਤਾਂ ਸ਼ਿਰਕਤ ਕਰਨਗੀਆਂ। ਜਨਮ ਦਿਹਾੜੇ ਸਬੰਧੀ ਸਜਾਏ ਜਾ ਰਹੇ ਸੁੰਦਰ ਦੀਵਾਨ ਸਮਾਗਮ ਦੌਰਾਨ ਭਾਈ ਕੁਲਵੰਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ ਠੱਟਾ,ਭਾਈ ਗਗਨਦੀਪ ਸਿੰਘ ਕਥਾਵਾਚਕ ਪਟਨਾ ਸਾਹਿਬ, ਕਵੀਸ਼ਰੀ ਜਥਾ ਤਰਸੇਮ ਸਿੰਘ ਮੰਡ ,ਢਾਡੀ ਜਥਾ ਮਨਵੀਰ ਸਿੰਘ ਐਮਏ ਢਾਡੀ ਵਾਰਾਂ ਸੁਣਾ ਕੇ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਜੀਵਨ ਨਾਲ ਸਬੰਧਤ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਗੇ । ਉਹਨਾਂ ਦੱਸਿਆ ਕਿ ਇਹਨਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਸਮੁੱਚੇ ਇਲਾਕੇ ਦੀਆਂ ਸੰਗਤਾਂ ਤੇ ਵੱਖ ਵੱਖ ਸੁਸਾਇਟੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਆਪਣੇ ਵੱਡਮੁਲੇ ਸਹਿਯੋਗ ਨਾਲ ਇਸ ਸਮਾਗਮ ਨੂੰ ਨੇਪਰੇ ਚਾੜ੍ਹਨ ਲਈ ਨਿਸ਼ਕਾਮ ਸੇਵਾ ਕਰਨਗੇ। ਉਹਨਾਂ ਇਲਾਕਾ ਨਿਵਾਸੀ ਸਮੂਹ ਸੰਗਤਾਂ ਨੂੰ ਇਹਨਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਹਾਜ਼ਰੀ ਭਰਨ ਅਤੇ ਗੁਰੂ ਘਰ ਸੇਵਾ ਕਰਨ ਦੀ ਅਪੀਲ ਕੀਤੀ।
  • Related Posts

    ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ –ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ,     ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇ

    Spread the love

    Spread the loveਤਪਾ ਮੰਡੀ,30 ਸਤੰਬਰ (ਗੋਲਡੀ ਵਿਆਸ)  ਪੰਜਾਬ ਵਿੱਚ ਲੁੱਟਾਂ-ਖੋਹਾਂ, ਕਤਲਾਂ, ਗੈਂਗਸਟਰਵਾਦ ਅਤੇ ਨਸ਼ਿਆਂ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ  ਤਪਾ ਸ਼ਹਿਰ ਵਿੱਚ ਪੰਜਾਬ ਸਰਕਾਰ ਵਿਰੁੱਧ…

    ਉੱਘੇ ਸਮਾਜ ਸੇਵੀ ਅਤੇ ਸਾਬਕਾ ਫੌਜੀ ਜਥੇਦਾਰ ਹਰੀ ਸਿੰਘ ਦਾ ਦਿਹਾਂਤ, ਇਲਾਕੇ ਵਿੱਚ ਸੋਗ ਦੀ ਲਹਿਰ, ਅੰਤਿਮ ਸੰਸਕਾਰ ਅੱਜ

    Spread the love

    Spread the love ਬਲਾਚੌਰ, 30 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) : ਪਿੰਡ ਮੋਹਣ ਮਾਜਰਾ ਦੇ ਉੱਘੇ ਸਮਾਜ ਸੇਵੀ ਅਤੇ ਸਾਬਕਾ ਫੌਜੀ ਜਥੇਦਾਰ ਹਰੀ ਸਿੰਘ ਉਮਰ (84) ਦੇ ਅਕਾਲ ਚਲਾਣੇ ਨਾਲ…

    Leave a Reply

    Your email address will not be published. Required fields are marked *