ਸੰਦੋਆ ਵਿਖੇ ਫਰੀ ਮੈਡੀਕਲ ਚੈੱਕਅਪ ਅਤੇ  ਅੱਖਾਂ ਦਾ ਮੁਫਤ ਆਪਰੇਸ਼ਨ ਕੈਂਪ ਅਤੇ ਖੂਨਦਾਨ ਕੈਂਪ 19 ਜੁਲਾਈ ਨੂੰ ਲੱਗੇਗਾ

Spread the love
ਨੂਰਪੁਰ ਬੇਦੀ ( ਦਲਜੀਤ ਚਨੋਲੀ): ਆਪਣੇ ਪਿਤਾ ਸਵ. ਕਾਬਲ ਸਿੰਘ ਅਤੇ ਮਾਤਾ ਸਵ. ਗਿਆਨ ਕੌਰ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ 19 ਜੁਲਾਈ 2026 ਦਿਨ ਐਤਵਾਰ ਨੂੰ ਪਿੰਡ ਸੰਦੋਆ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਮੈਡੀਕਲ ਚੈੱਕਅਪ, ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਅਤੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਲੋਕ ਭਲਾਈ ਦੇ ਉਪਰਾਲੇ ਵਿੱਚ ਦੂਨ ਵੈਲਫੇਅਰ ਸੁਸਾਇਟੀ ਅਤੇ ਜਨ ਕਲਿਆਣ ਸੰਮਤੀ ਨੂਰਪੁਰ ਬੇਦੀ ਦਾ ਵਿਸ਼ੇਸ਼ ਸਹਿਯੋਗ ਰਹੇਗਾ।ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਇਲਾਕੇ ਦੇ ਲੋਕਾਂ, ਖ਼ਾਸ ਕਰਕੇ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਾਹਿਰ ਡਾਕਟਰਾਂ ਦੀਆਂ ਸਿਹਤ ਸੇਵਾਵਾਂ ਮੁਫ਼ਤ ਉਪਲੱਬਧ ਕਰਵਾਉਣਾ ਹੈ। ਇਸ ਦੇ ਨਾਲ-ਨਾਲ ਖੂਨਦਾਨ ਵਰਗੇ ਮਹਾਨ ਦਾਨ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਵੀ ਇਸ ਉਪਰਾਲੇ ਦਾ ਅਹਿਮ ਮਕਸਦ ਹੈ, ਤਾਂ ਜੋ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਣ।ਉਨ੍ਹਾਂ ਦੱਸਿਆ ਕਿ ਕੈਂਪ ਦੀ ਸ਼ੁਰੂਆਤ ਸਵੇਰੇ 8 ਵਜੇ ਤੋਂ 10 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ। ਇਸ ਤੋਂ ਬਾਅਦ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਸੇ ਦੌਰਾਨ ਖੂਨਦਾਨ ਕੈਂਪ ਵੀ ਚੱਲੇਗਾ।ਕੈਂਪ ਦੌਰਾਨ ਅੱਖਾਂ ਦੀ ਮੁਫ਼ਤ ਜਾਂਚ, ਮੋਤੀਆਬਿੰਦ ਦੇ ਆਪ੍ਰੇਸ਼ਨ, ਲੈਂਜ਼ ਅਤੇ ਲੋੜੀਂਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਦਿਲ, ਲੀਵਰ, ਕਿਡਨੀ, ਸ਼ੂਗਰ, ਬਲੱਡ ਪ੍ਰੈਸ਼ਰ ਅਤੇ ਹੋਰ ਗੰਭੀਰ ਬਿਮਾਰੀਆਂ ਦੀ ਜਾਂਚ ਕਰਕੇ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਵੱਲੋਂ ਉਚਿਤ ਸਲਾਹ ਅਤੇ ਇਲਾਜ ਦਿੱਤਾ ਜਾਵੇਗਾ।ਇਸ ਮੌਕੇ ਡਾ. ਚਰਨਜੀਤ ਸਿੰਘ (ਅੱਖਾਂ ਦੇ ਮਾਹਿਰ), ਡਾ. ਭਗਵੰਤ ਸਿੰਘ (ਐੱਮ.ਬੀ.ਬੀ.ਐੱਸ. ਮੈਡੀਸਨ), ਡਾ. ਜਸ਼ਨਜੀਤ ਸਿੰਘ, ਡਾ. ਅੰਕੁਰ ਚੌਧਰੀ (ਐੱਮ.ਡੀ., ਡੀ.ਐੱਮ. ਨੇਫਰੋਲੋਜਿਸਟ) ਅਤੇ ਡਾ. ਨਿਖਿਲ ਪਾਠਕ (ਐਮ.ਬੀ.ਬੀ.ਐਸ., ਪੀਜੀਡੀਐਮ) ਸਮੇਤ ਤਜਰਬੇਕਾਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ।ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ, ਆਪਣੀ ਸਿਹਤ ਦੀ ਜਾਂਚ ਕਰਵਾਉਣ ਅਤੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕੈਂਪ ਦਾ ਲਾਭ ਲੈਣ। ਉਨ੍ਹਾਂ ਨਾਲ ਹੀ ਸਮਾਜ ਦੇ ਨੌਜਵਾਨਾਂ ਅਤੇ ਸਿਹਤਮੰਦ ਵਿਅਕਤੀਆਂ ਨੂੰ ਖੂਨਦਾਨ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਹਾਦਾਨ ਹੈ ਅਤੇ ਇੱਕ ਯੂਨਿਟ ਖੂਨ ਕਿਸੇ ਦੀ ਜ਼ਿੰਦਗੀ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ।ਉਨ੍ਹਾਂ ਕਿਹਾ ਕਿ ਦੂਨ ਵੈਲਫੇਅਰ ਸੁਸਾਇਟੀ ਅਤੇ ਜਨ ਕਲਿਆਣ ਸੰਮਤੀ ਨੂਰਪੁਰ ਬੇਦੀ ਦੇ ਵਿਸ਼ੇਸ਼ ਸਹਿਯੋਗ ਨਾਲ ਲਗਾਇਆ ਜਾ ਰਿਹਾ ਇਹ ਕੈਂਪ ਸਮਾਜ ਸੇਵਾ ਨੂੰ ਸਮਰਪਿਤ ਹੈ ਅਤੇ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਅਜਿਹੇ ਉਪਰਾਲੇ ਨਿਰੰਤਰ ਜਾਰੀ ਰਹਿਣਗੇ।
ਫੋਟੋ ਕੈਪਸ਼ਨ- ਮੈਡੀਕਲ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *