ਸੰਭੂ ਟੋਲ ਪਲਾਜ਼ਾ ਇੱਕ ਵਾਰ ਫਿਰ ਬਣਿਆ ਕਿਸਾਨੀ ਸੰਘਰਸ਼ ਦਾ ਕੇਂਦਰ ਗੁਰਨਾਮ ਸਿੰਘ ਚੜੂਨੀ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਸੰਭੂ ਟੋਲ ਪਲਾਜ਼ਾ ‘ਤੇ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ

Spread the love
ਘਨੌਰ, ਸੰਭੂ  20 ਜੁਲਾਈ (ਅਭਿਸ਼ੇਕ ਸੂਦ) ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਹਰਿਆਣਾ ਦੇ ਪਹੇਵਾ ਤੋਂ ਸਵੇਰੇ 11 ਵਜੇ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਸੋਮਵਾਰ ਨੂੰ ਸੰਭੂ ਟੋਲ ਪਲਾਜ਼ਾ ਇੱਕ ਵਾਰ ਫਿਰ ਕਿਸਾਨੀ ਸੰਘਰਸ਼ ਦਾ ਕੇਂਦਰ ਬਣ ਗਿਆ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਟੋਲ ਪਲਾਜ਼ਾ ‘ਤੇ ਰੋਸ ਪ੍ਰਦਰਸ਼ਨ ਕੀਤਾ।ਪ੍ਰਦਰਸ਼ਨ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪੰਜਾਬ ਪ੍ਰਧਾਨ ਅਮਨਿੰਦਰ ਸਿੰਘ ਹੈਪੀ, ਸੂਬਾ ਮੀਤ ਪ੍ਰਧਾਨ ਮਲਕੀਤ ਸਿੰਘ ਸੰਜਰਪੁਰ ਅਤੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਸੁਖਵਿੰਦਰ ਸਿੰਘ ਕਰ ਰਹੇ ਸਨ। ਇਸ ਦੌਰਾਨ ਸੈਂਕੜਿਆਂ ਕਿਸਾਨਾਂ ਨੇ ਗੁਰਨਾਮ ਸਿੰਘ ਚੜੂਨੀ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ ‘ਤੇ ਹਮਲਾ ਕਰਾਰ ਦਿੰਦਿਆਂ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।ਕਿਸਾਨ ਆਗੂਆਂ ਨੇ ਕਿਹਾ ਕਿ ਉਹ ਦਿੱਲੀ ਵੱਲ ਜਾ ਰਹੇ ਕਿਸਾਨਾਂ ਦੇ ਹੱਕ ਵਿੱਚ ਆਪਣਾ ਵਿਰੋਧ ਦਰਜ ਕਰਵਾਉਣ ਲਈ ਸੰਭੂ ਟੋਲ ਪਲਾਜ਼ਾ ‘ਤੇ ਇਕੱਠੇ ਹੋਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਭਾਰਤ–ਅਮਰੀਕਾ ਵਿਚਕਾਰ ਪ੍ਰਸਤਾਵਿਤ ਖੁੱਲ੍ਹੇ ਵਪਾਰ ਸਮਝੌਤੇ (ਐੱਫ.ਟੀ.ਏ.) ਨਾਲ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਅਤੇ ਮੰਡੀ ਪ੍ਰਣਾਲੀ ‘ਤੇ ਗੰਭੀਰ ਪ੍ਰਭਾਵ ਪੈ ਸਕਦਾ ਹੈ, ਜਿਸ ਕਾਰਨ ਕਿਸਾਨ ਜਥੇਬੰਦੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ।ਜਿਵੇਂ ਹੀ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪਹਿਲਾਂ ਤੋਂ ਤਾਇਨਾਤ ਅੰਬਾਲਾ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਪੁਲਿਸ ਅਤੇ ਕਿਸਾਨਾਂ ਵਿਚਕਾਰ ਕੁਝ ਸਮੇਂ ਲਈ ਤਣਾਅਪੂਰਨ ਸਥਿਤੀ ਬਣੀ ਰਹੀ। ਕਿਸਾਨ ਆਪਣੀਆਂ ਮੰਗਾਂ ‘ਤੇ ਅਡਿੱਗ ਰਹੇ ਅਤੇ ਧਰਨਾ ਜਾਰੀ ਰੱਖਿਆ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਪੰਜਾਬ ਪ੍ਰਧਾਨ ਅਮਨਿੰਦਰ ਸਿੰਘ ਹੈਪੀ, ਮੀਤ ਪ੍ਰਧਾਨ ਮਲਕੀਤ ਸਿੰਘ ਸੰਜਰਪੁਰ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਮੇਤ ਕਈ ਦਰਜਨ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪੁਲਿਸ ਵਾਹਨਾਂ ਰਾਹੀਂ ਵੱਖ-ਵੱਖ ਥਾਣਿਆਂ ਵੱਲ ਲਿਜਾਇਆ ਗਿਆ।ਗ੍ਰਿਫ਼ਤਾਰੀ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਗ੍ਰਿਫ਼ਤਾਰੀਆਂ ਜਾਂ ਦਮਨ ਰਾਹੀਂ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜਥੇਬੰਦੀ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਲੜਾਈ ਲੜਦੀ ਰਹੀ ਹੈ ਅਤੇ ਅੱਗੇ ਵੀ ਪਿੱਛੇ ਨਹੀਂ ਹਟੇਗੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਲੋਕਤੰਤਰੀ ਢੰਗ ਨਾਲ ਆਪਣੀ ਗੱਲ ਰੱਖਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਦੀ ਵਰਤੋਂ ਕਰ ਰਹੀਆਂ ਹਨ।ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗੁਰਨਾਮ ਸਿੰਘ ਚੜੂਨੀ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਾਰੇ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਗ੍ਰਿਫ਼ਤਾਰੀਆਂ ਅਤੇ ਕਿਸਾਨਾਂ ਨੂੰ ਰੋਕਣ ਦਾ ਸਿਲਸਿਲਾ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।
ਸੰਭੂ ਟੋਲ ਪਲਾਜ਼ਾ ‘ਤੇ ਹੋਏ ਇਸ ਪ੍ਰਦਰਸ਼ਨ ਦੌਰਾਨ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਰਿਹਾ। ਭਾਰੀ ਪੁਲਿਸ ਬਲ ਤਾਇਨਾਤ ਰਿਹਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ।
ਫੋਟੋ  ਕੈਪਸ਼ਨ  ਸੰਭੂ ਟੋਲ ਪਲਾਜਾ ਦਾ ਇੱਕ ਪਾਸਾ ਬੰਦ ਕਰਦੇ ਹੋਏ ਕਿਸਾਨ ਆਗੂ
  • Related Posts

    ਵੌਕਸਰ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ 10 ਸੋਨੇ ਦੇ ਤਗਮੇ, ਸਰਕਾਰ ਕੋਲ ਨੌਕਰੀ ਦੀ ਕੀਤੀ ਮੰਗ

    Spread the love

    Spread the loveਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ।…

    ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਰਾਲਾ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦੇਣ ਦੀ ਲੜੀ ਤਹਿਤ ਜਿੰਮੇਵਾਰੀਆਂ ਸੌਂਪੀਆਂ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ – ਪਰਮਜੀਤ ਸਿੰਘ ਢਿੱਲੋਂ 

    Spread the love

    Spread the loveਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :  ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੀ ਭਲਾਈ ਅਤੇ ਵਿਕਾਸ…

    Leave a Reply

    Your email address will not be published. Required fields are marked *