ਸੱਜਣ ਸਿੰਘ ਚੀਮਾ ਵੱਲੋਂ 20.20 ਲੱਖ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ

Spread the love
ਫੱਤੂ ਢੀਂਗਾ, 9 ਅਪਰੈਲ ਅਮਨਦੀਪ  ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਲਾਕ ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਲ੍ਹਾਦਿੱਤਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅੱਲ੍ਹਾਦਿਤਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵਲੋਂ ਕੀਤਾ ਗਿਆ।
ਇਸ ਤਹਿਤ ਪ੍ਰਾਇਮਰੀ ਸਕੂਲ ਅੱਲ੍ਹਾਦਿੱਤਾ ਵਿਖੇ 15.02 ਲੱਖ ਰੁਪਏ ਦੀ ਲਾਗਤ  ਨਾਲ ਐਡੀਸ਼ਨਲ ਕਲਾਸ ਰੂਮਾਂ ਦੀ ਉਸਾਰੀ ਦਾ ਕੰਮ ਕੀਤਾ ਗਿਆ ਅਤੇ 4 ਲੱਖ ਰੁਪਏ ਦੀ ਲਾਗਤ  ਨਾਲ ਨਵੀਂ ਚਾਰਦੀਵਾਰੀ ਅਤੇ 1.18 ਲੱਖ ਰੁਪਏ ਦੀ ਲਾਗਤ ਨਾਲ ਪਖ਼ਾਨਿਆਂ ਦੀ ਉਸਾਰੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਦਿੱਤੀ ਪਹਿਲ ਸਦਕਾ ਹੀ ਸਰਕਾਰੀ ਸਕੂਲਾਂ ਦਾ ਪੱਧਰ ਹੁਣ ਨਿੱਜੀ ਸਕੂਲਾਂ ਤੋਂ ਵੀ ਵਧੀਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਸਿੱਖਿਆ ਲਈ 17 ਹਜ਼ਾਰ ਕਰੋੜ ਰੁਪੈ ਤੋਂ ਵੀ ਵੱਧ ਰੱਖੇ ਗਏ ਹਨ । ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਲਾਹਾ ਲੈਣ ਲਈ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲਾ ਦਿਵਾਉਣ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *