ਸ. ਮੇਜਰ ਸਿੰਘ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਜੈਤੋ ਵੱਲੋਂ 20 ਅਪ੍ਰੈਲ ਨੂੰ ਪਹਿਲਾ ਖੂਨਦਾਨ ਕੈਂਪ

Spread the love
ਫਗਵਾੜਾ,ਫ਼ਰੀਦਕੋਟ18 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ)ਸ. ਮੇਜਰ ਸਿੰਘ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਜੈਤੋ ਵੱਲੋਂ ਸਵ: ਸ. ਮੇਜਰ ਸਿੰਘ ਜੀ (ਸੇਵਾ-ਮੁਕਤ ਇੰਸਪੈਕਟਰ ਪੰਜਾਬ ਰੋਡਵੇਜ਼) ਦੀ ਨਿੱਘੀ ਯਾਦ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਮਿਤੀ 20 ਅਪ੍ਰੈਲ 2025 ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਪਾਤਸ਼ਾਹੀ ਦਸਵੀਂ (ਨੇੜੇ ਬੱਸ ਸਟੈਂਡ) ਜੈਤੋ ਵਿਖੇ ਲਗਾਇਆ ਜਾ ਰਿਹਾ ਹੈ। ਇਸ ਖ਼ੂਨਦਾਨ ਕੈਂਪ ਸਬੰਧੀ ਸੁਸਾਇਟੀ ਦੇ ਪ੍ਰਧਾਨ ਨਛੱਤਰ ਸਿੰਘ, ਸੀਨੀਅਰ ਮੀਤ ਪ੍ਰਧਾਨ ਭੋਲਾ ਸਿੰਘ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੱਸੀ, ਜਨਰਲ ਸਕੱਤਰ ਬਰਿੰਦਰ ਪਾਲ ਸਿੰਘ, ਖ਼ਜਾਨਚੀ ਗੁਰਪ੍ਰੀਤ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਅਪੀਲ ਕੀਤੀ ਹੈ। ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਸ. ਜਸਵਿੰਦਰ ਸਿੰਘ ਢਿੱਲੋਂ ਮੇਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਫ਼ਰੀਦਕੋਟ, ਸਾਂਝ ਬਲੱਡ ਵੈਲਫ਼ੇਅਰ ਸੁਸਾਇਟੀ ਰਜਿ. ਫ਼ਰੀਦਕੋਟ, ਦੀਪ ਬਲੱਡ ਸੈਂਟਰ ਫ਼ਰੀਦਕੋਟ, ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।ਕੈਪਟਨ ਧਰਮ ਸਿੰਘ ਗਿੱਲ (ਮੁੱਖ ਸੇਵਾਦਾਰ, ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਫ਼ਰੀਦਕੋਟ) ਇਸ ਕੈਂਪ ਵਿੱਚ ਵਿਸ਼ੇਸ਼ ਤੌਰ ‘ਤੇ ਸਿਰਕਤ ਕਰਨਗੇ।ਸੁਸਾਇਟੀ ਦੇ ਅਹੁਦੇਦਾਰਾਂ ਨੇ ਲੋਕਾਂ ਨੂੰ ਇਸ ਕੈਂਪ ਦੌਰਾਨ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਕਿਹਾ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਸਲਾਹਕਾਰ ਪ੍ਰੋ. ਬੀਰ ਇੰਦਰ ਅਤੇ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਖ਼ੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸੰਸਥਾ ਵੱਲੋਂ ਸਰਟੀਫ਼ਿਕੇਟ ਅਤੇ ਸਨਮਾਨ ਵੀ ਦਿੱਤੇ ਜਾਣਗੇ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਿੱਚੋਂ ਪ੍ਰੈੱਸ ਸਕੱਤਰ ਦਵਿੰਦਰ ਪਾਲ ਸਿੰਘ, ਸੀਨੀਅਰ ਮੈਂਬਰ ਅਰਜਨ ਸਿੰਘ, ਸੁਰਜੀਤ ਸਿੰਘ, ਗੁਰਚਰਨ ਸਿੰਘ, ਮੈਂਬਰ ਜਗਦੇਵ ਸਿੰਘ, ਬੂਟਾ ਸਿੰਘ, ਅਮਰਿੰਦਰ ਸਿੰਘ, ਸਤਪਾਲ ਸਿੰਘ, ਨਵਜੋਤ ਸਿੰਘ, ਲਖਵਿੰਦਰ ਸਿੰਘ, ਗੁਰਜੀਵਨ ਸਿੰਘ, ਸੇਮਾ ਸਿੰਘ, ਮੰਗਾ ਸਿੰਘ, ਗੁਰਜੰਟ ਸਿੰਘ, ਸ਼ਰਨਜੀਤ ਸਿੰਘ, ਪਿਆਰਾ ਸਿੰਘ, ਕਾਲਾ ਸਿੰਘ ਤੋਂ ਇਲਾਵਾ ਗੁਰਜੀਤ ਹੈਰੀ ਢਿੱਲੋਂ, ਰਾਜਨ ਦੂਆ, ਸ਼ਿਵਨਾਥ ਦਰਦੀ, ਧਰਮਪਾਲ ਬਾਵਾ ਅਤੇ ਸਮੂਹ ਮੈਂਬਰ ਹਾਜ਼ਰ ਸਨ।
  • Related Posts

    ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ ਕੈਂਪ ਲਗਾਇਆ ਪਸ਼ੂ ਪਾਲਕਾਂ ਨੂੰ ਕੇਸੀਸੀ ਕਾਰਡ ਬਣਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕੀਤਾ ਪ੍ਰੇਰਿਤ

    Spread the love

    Spread the loveਕੁਰਾਲੀ 25ਸਤੰਬਰ (ਜਗਦੇਵ ਸਿੰਘ ) ਪਿੰਡ ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ (KCC) ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਕਿਸਾਨ ਕ੍ਰੈਡਿਟ ਕਾਰਡ…

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    Leave a Reply

    Your email address will not be published. Required fields are marked *