ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਵਨਾ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਨੇ ਆਪਦੇ ਸੰਬੋਧਨ ਵਿੱਚ ਆਖਿਆ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਤੀ ਬਹੁਤ ਹੀ ਗੰਭੀਰ ਹੈ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਤਨ-ਦੇਹੀ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਸਕੂਲਾਂ ਦੇ ਇਨਫਰਾਸਟਰਕਚਰ ਨੂੰ ਮਜਬੂਤ ਕਰਨ ਲਈ ਭਰਪੂਰ ਗਰਾਂਟਾਂ ਵੰਡੀਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਸਕੂਲਾਂ ਦੀ ਦਿੱਖ ਵਿੱਚ ਬਹੁਤ ਬਦਲਾਅ ਆਇਆ ਹੈ। ਹੁਣ ਸਰਕਾਰੀ ਸਕੂਲ ਪਹਿਲੇ ਵਰਗੇ ਨਹੀਂ ਰਹੇ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਅਤੀ ਆਧੁਨਿਕ ਤਕਨੀਕਾਂ ਨਾਲ ਸਿੱਖਿਆ ਦਿੱਤੀ ਜਾਂਦੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਤਰੱਕੀਆਂ ਕਰਕੇ ਉੱਚ ਅਹੁਦਿਆਂ ਤੇ ਬਿਰਾਜਮਾਨ ਹੋ ਰਹੇ ਹਨ। ਉਨ੍ਹਾਂ ਆਖਿਆ ਕੀ ਕੁਝ ਸਮਾਂ ਪਹਿਲਾਂ ਹੀ ਮੈਂ ਇਸ ਸਕੂਲ ਦਾ ਦੌਰਾ ਕੀਤਾ ਸੀ ਉਸ ਤੋਂ ਅੱਜ ਤੱਕ ਦੇ ਸਮੇਂ ਦੌਰਾਨ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਆਪਣੇ ਉੱਦਮ ਸਦਕਾ ਸਕੂਲ ਨੂੰ ਉੱਚੀਆਂ ਉਚਾਈਆਂ ਤੱਕ ਪਹੁੰਚਾਇਆ ਹੈ। ਇੰਨ੍ਹਾ ਕਮਰਿਆਂ ਅਤੇ ਚਾਰ ਦੀਵਾਰੀ ਦਾ ਉਦਘਾਟਨ ਕਰਨ ਉਪਰੰਤ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਦੇ ਨਾਲ ਲੱਗਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵੀ ਜਾ ਕੇ ਸਵਨਾ ਨੇ ਉਥੋਂ ਦੇ ਕਮਰਿਆਂ ਅਤੇ ਚਾਰਦੀਵਾਰੀ ਦਾ ਉਦਘਾਟਨ ਵੀ ਕੀਤਾ ਅਤੇ ਸਕੂਲ ਵੱਲੋਂ ਤਿਆਰ ਕਰਵਾਏ ਗਏ ਕਲਚਰਲ ਪ੍ਰੋਗਰਾਮ ਨੂੰ ਅਟੈਂਡ ਕਰਕੇ ਪ੍ਰੋਗਰਾਮ ਵਿੱਚ ਮੌਜੂਦ ਪ੍ਰਿੰਸੀਪਲ ਰਚਨਾ ਜੁਨੇਜਾ, ਸਰਕਾਰੀ ਪ੍ਰਾਇਮਰੀ ਸਕੂਲ ਹੈਡ ਟੀਚਰ ਸ਼੍ਰੀ ਸੰਦੀਪ ਕੁਮਾਰ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰਾਂ ਦੀ ਪ੍ਰਸ਼ੰਸਾ ਕੀਤੀ ਗਈ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…