ਹਜ਼ੂਰੀ ਰਾਗੀ ਕੁਲਦੀਪ ਸਿੰਘ ਬੱਗੜ ਧੂਰਕੋਟ ਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਦੀ ਚੋਣ ਲੜਾਉਣ ਦੀ ਸੰਗਤਾਂ ਨੇ ਰੱਖੀ ਮੰਗ ਅਸਪਾਲ ਕਲਾਂ, ਧੌਲਾ, ਬਦਰਾ ਵਿਖੇ ਸੰਗਤਾਂ ਦੇ ਇਕੱਠ ਦੌਰਾਨ ਕਿਹਾ—ਕੁਲਦੀਪ ਸਿੰਘ ਬੱਗੜ ਜੀ ਹਾਂ ਕਰ ਦੇਣ, ਜਿੱਤ ਸੰਗਤਾਂ ਯਕੀਨੀ ਬਣਾਉਣਗੀਆਂ

Spread the love
ਬਰਨਾਲਾ 25 ਜੁਲਾਈ 2026  ਬਲਵੰਤ ਸਿੰਘ ਸਿੱਧੂ (ਬਰਨਾਲਾ)=ਅਸਪਾਲ ਕਲਾਂ, ਧੌਲਾ ਅਤੇ ਬਦਰਾ ਵਿਖੇ ਹੋਏ ਸੰਗਤਾਂ ਦੇ ਇਕੱਠ ਦੌਰਾਨ ਹਜ਼ੂਰੀ ਰਾਗੀ ਕੁਲਦੀਪ ਸਿੰਘ ਬੱਗੜ ਧੂਰਕੋਟ ਵਾਲਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਾਉਣ ਦੀ ਮੰਗ ਜ਼ੋਰਦਾਰ ਢੰਗ ਨਾਲ ਉੱਠੀ। ਸੰਗਤਾਂ ਨੇ ਕਿਹਾ ਕਿ ਕੁਲਦੀਪ ਸਿੰਘ ਬੱਗੜ ਜੀ ਪੂਰਨ ਗੁਰਸਿੱਖ ਹਨ ਅਤੇ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਸਿੱਖੀ ਦੇ ਪ੍ਰਚਾਰ, ਗੁਰਬਾਣੀ ਕੀਰਤਨ ਅਤੇ ਸੇਵਾ ਨੂੰ ਸਮਰਪਿਤ ਕੀਤੀ ਹੈ।ਸੰਗਤਾਂ ਨੇ ਦੱਸਿਆ ਕਿ ਜਦੋਂ ਤੋਂ ਕੁਲਦੀਪ ਸਿੰਘ ਬੱਗੜ ਜੀ ਦੀ ਸੁਰਤ ਸੰਭਲੀ ਹੈ, ਉਨ੍ਹਾਂ ਨੇ ਸੰਤ ਬਾਬਾ ਵਰਿਆਮ ਸਿੰਘ ਜੀ ਦੀ ਸ਼ਰਨ ਵਿੱਚ ਰਹਿ ਕੇ ਲਗਭਗ ਤੀਹ ਸਾਲ ਸੇਵਾ ਕੀਤੀ। ਸੰਤ ਬਾਬਾ ਵਰਿਆਮ ਸਿੰਘ ਜੀ ਦੇ ਸੱਚਖੰਡ ਗਮਨ ਤੋਂ ਬਾਅਦ ਵਿਦੇਸ਼ਾਂ ਵਿੱਚ ਵਸਦੀਆਂ ਸੰਗਤਾਂ ਦੀ ਪੁਰਜ਼ੋਰ ਮੰਗ ’ਤੇ ਉਹ ਅਮਰੀਕਾ ਗਏ, ਜਿੱਥੇ ਉਨ੍ਹਾਂ ਨੇ ਕਈ ਨਾਮਵਰ ਗੁਰੂ ਘਰਾਂ ਵਿੱਚ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।ਅਮਰੀਕਾ ਵਿੱਚ ਵੀ ਕੁਲਦੀਪ ਸਿੰਘ ਬੱਗੜ ਜੀ ਨੇ ਆਪਣੀ ਸੇਵਾ ਅਤੇ ਗੁਰਬਾਣੀ ਪ੍ਰਤੀ ਸਮਰਪਣ ਨਾਲ ਵੱਡਾ ਨਾਮ ਕਮਾਇਆ। ਕਈ ਗੁਰੂ ਘਰਾਂ ਵਿੱਚ ਉਨ੍ਹਾਂ ਨੂੰ ਉੱਚੀਆਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਅਤੇ ਹੈੱਡ ਰਾਗੀ ਵਜੋਂ ਸੇਵਾ ਕਰਨ ਦਾ ਮਾਣ ਵੀ ਪ੍ਰਾਪਤ ਹੋਇਆ, ਜੋ ਹਰ ਕਿਸੇ ਦੇ ਹਿੱਸੇ ਨਹੀਂ ਆਉਂਦਾ।ਸੰਗਤਾਂ ਨੇ ਕਿਹਾ ਕਿ ਕੁਲਦੀਪ ਸਿੰਘ ਬੱਗੜ ਜੀ ਸਮੇਂ-ਸਮੇਂ ’ਤੇ ਪੰਜਾਬ ਆਉਂਦੇ ਰਹਿੰਦੇ ਹਨ ਅਤੇ ਇੱਥੇ ਵੀ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸਮਾਗਮਾਂ ਵਿੱਚ ਸ਼ਮੂਲੀਅਤ ਕਰਦੇ ਹਨ। ਉਹ ਵੱਡੇ-ਵੱਡੇ ਸਿੱਖ ਪ੍ਰਚਾਰਕਾਂ ਨਾਲ ਮਿਲ ਕੇ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਲਈ ਆਪਣਾ ਯੋਗਦਾਨ ਪਾਉਂਦੇ ਹਨ।ਸੰਗਤਾਂ ਵਿੱਚ ਉਨ੍ਹਾਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਜਿੱਥੇ ਵੀ ਉਹ ਪਹੁੰਚਦੇ ਹਨ, ਸੰਗਤਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਂਦਾ ਹੈ ਅਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਦਿੱਤਾ ਜਾਂਦਾ ਹੈ।ਇਸ ਮੌਕੇ ਸੰਗਤਾਂ ਨੇ ਕਿਹਾ ਕਿ ਜੇਕਰ ਕੁਲਦੀਪ ਸਿੰਘ ਬੱਗੜ ਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਲਈ ਹਾਂ ਕਰ ਦੇਣ ਤਾਂ ਸੰਗਤਾਂ ਉਨ੍ਹਾਂ ਨੂੰ ਚੋਣ ਲੜਾ ਕੇ ਜਿਤਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕਰਨਗੀਆਂ।ਸੰਗਤਾਂ ਨੇ ਸਮੂਹਿਕ ਤੌਰ ’ਤੇ ਮੰਗ ਕੀਤੀ ਕਿ ਕੁਲਦੀਪ ਸਿੰਘ ਬੱਗੜ ਜੀ ਅਮਰੀਕਾ ਤੋਂ ਪਿੰਡ ਧੂਰਕੋਟ ਵਿਖੇ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਸੰਗਤਾਂ ਨੂੰ ਸੰਬੋਧਨ ਕਰਨ ਅਤੇ ਸੰਗਤਾਂ ਨਾਲ ਵਿਚਾਰ-ਵਟਾਂਦਰਾ ਕਰਨ, ਤਾਂ ਜੋ ਅੱਗੇ ਦੀਆਂ ਸੇਵਾਵਾਂ ਅਤੇ ਸਮਾਗਮਾਂ ਸਬੰਧੀ ਰੂਪ-ਰੇਖਾ ਉਲੀਕੀ ਜਾ ਸਕੇ
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *