ਹਨੀ ਫੱਤਣਵਾਲਾ ਤੇ ਮਨਜੀਤ ਸਿੰਘ ਫੱਤਣਵਾਲਾ ਨੇ ਆਪਣੇ ਵੱਡੇ ਭਰਾ ਸੁਖਬੀਰ ਸਿੰਘ ਜੀ ਬਾਦਲ ਨੂੰ ਮਿਲ ਕੇ ਹਾਲ ਚਾਲ ਜਾਣਿਆ ਤੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ

Spread the love
 ਸ੍ਰੀ ਮੁਕਤਸਰ ਸਾਹਿਬ, 31 ਅਗਸਤ ( ਪਰਮਜੀਤ ਬੇਦੀ ) ਸ਼ੂਗਰ ਮਿੱਲ ਫਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫੱਤਣਵਾਲਾ, ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਜੈਰਾਜ ਸਿੰਘ ਬਰਾੜ ਫੱਤਣਵਾਲਾ ਕੌਮੀ ਪ੍ਰਧਾਨ ਯੂਥ ਅਕਾਲੀ ਦਲ ਨੇ ਬੀਤੇਂ ਦਿਨ ਪਿੰਡ ਬਾਦਲ ਵਿਖੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਗੁਲਦਸਤਾ ਭੇਂਟ ਕੀਤਾ ਅਤੇ ਹਾਲ ਚਾਲ ਜਾਣਿਆ ਅਤੇ ਉਹਨਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਚੜਦੀ ਕਲਾਂ ਵਿੱਚ ਹਨ ਅਤੇ ਜਲਦ ਹੀ ਸਿਹਤਯਾਬ ਹੋ ਕੇ ਮੁੜ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਲੱਗਣਗੇ। ਇਸ ਮੌਕੇ ਹਰਪ੍ਰੀਤ ਸਿੰਘ ਸਾਬਕਾ ਵਿਧਾਇਕ, ਤਜਿੰਦਰ ਸਿੰਘ ਮਿੱਡੂਖੇੜਾ, ਕਾਮਰੇਡ ਹਰਦੇਵ ਅਰਸ਼ੀ ਸਾਬਕਾ ਵਿਧਾਇਕ, ਨਿਧੜਕ ਸਿੰਘ ਬਰਾੜ, ਗੁਰਵਿੰਦਰ ਸਿੰਘ ਵਣਵਾਲਾ, ਅਵਤਾਰ ਸਿੰਘ ਵਣਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ, ਹੈਪੀ ਮਾਨ ਪੀ.ਏ., ਗੁਰਚਰਨ ਸਿੰਘ ਪੀ.ਏ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਵੱਖ-ਵੱਖ ਪਾਰਟੀਆਂ ਦੇ ਲੀਡਰ ਉਹਨਾਂ ਦਾ ਪਤਾ ਲੈਣ ਲਈ ਆ ਰਹੇ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *