ਹਰਜਸ ਸਕੂਲ  ਝੜੌਦੀ ਨੇ ਐਲਾਨਿਆ ਸਲਾਨਾ ਨਤੀਜਾ

Spread the love
 ਵਿਦਿਆਰਥੀਆਂ ਨੇ ਸ਼ਾਨਦਾਰ ਅੰਕਾਂ ਨਾਲ ਮਾਰੀਆਂ ਮੱਲਾਂ – ਪ੍ਰਿੰਸੀਪਲ
ਮਾਛੀਵਾੜਾ ਸਾਹਿਬ 27 ਮਾਰਚ (ਸੁੱਚਾ ਬੰਗੜ) ਬਲਾਕ ਮਾਛੀਵਾੜਾ ਨਜ਼ਦੀਕ ਸਥਿਤ ਪਿੰਡ ਝੜੌਦੀ ਵਿਖੇ ਸਥਿਤ ਸਿਰਕੱਢ ਵਿਦਿਅਕ ਸੰਸਥਾ ਹਰਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਨੌਨ ਬੋਰਡ ਜਮਾਤਾਂ ਦੇ ਨਤੀਜੇ ਐਲਾਨੇ ਗਏ ।ਜਿਸ ਵਿੱਚ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਅੰਕ ਪ੍ਰਾਪਤ ਕਰਦਿਆਂ ਆਪਣੇ ਮਾਤਾ ਪਿਤਾ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਅਤੇ ਮੁੱਖ ਪ੍ਰਬੰਧਕ ਪਰਮਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ  ਨੌਨ ਬੋਰਡ ਜਮਾਤਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਦਿਆਂ ਵੱਖ ਵੱਖ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ। ਉਹਨਾਂ ਵਿਦਿਆਰਥੀ ਦੀ ਪ੍ਰਾਪਤੀਆਂ ਤੇ ਖੁਸ਼ ਹੁੰਦਿਆਂ ਵਿਦਿਆਰਥੀਆਂ ਉਹਨਾਂ ਦੇ ਅਧਿਆਪਕਾਂ ਅਤੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਇਹ ਅਧਿਆਪਕਾਂ ਦੀ ਸੁਚੱਜੀ ਅਗਵਾਈ ,ਵਿਦਿਆਰਥੀਆਂ ਦੀ ਸਖਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਹੀ ਸੰਭਵ ਹੁੰਦਾ ਹੈ ਕਿ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਨ ਵਿੱਚ ਸਫਲ ਹੁੰਦੇ। ਉਹਨਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਹੋਰ ਮਿਹਨਤ ਕਰਕੇ ਉੱਚ ਮੁਕਾਮ ਹਾਸਿਲ ਕਰਨ ਲਈ ਪ੍ਰੇਰਤ ਵੀ ਕੀਤਾ। ਇਸ ਮੌਕੇ ਸਕੂਲ ਕੁਆਡੀਨੇਟਰ ਅਤੇ ਮੀਡੀਆ ਇੰਚਾਰਜ ਮਾਸਟਰ ਸਤੀਸ਼ ਕੁਮਾਰ ਨੇ ਵਿਦਿਆਰਥੀਆਂ ਦੀ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਵਿੱਚ ਜਿੱਥੇ ਸਲਾਨਾ ਨਤੀਜੇ ਐਲਾਨ ਦਿਆਂ ਵਿਦਿਆਰਥੀਆਂ ਦੇ ਸ਼ਾਨਦਾਰ ਅੰਕਾਂ ਦੀ ਪ੍ਰਾਪਤੀ ਤੇ ਉਹਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਹੈ ਉੱਥੇ ਹੀ ਪੂਰੇ ਸਾਲ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਿਲੇ ਵਿਦਿਆਰਥੀਆਂ ਨੂੰ ਵੀ ਉਚੇਚੇ ਤੌਰ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਵਿਦਿਆਰਥੀਆਂ ਨੂੰ ਇਸ ਗੱਲ ਦੀ ਵੀ ਵਧਾਈ ਦਿੱਤੀ ਕਿ ਉਹ ਇੱਕ ਅਜਿਹੀ ਵਿਦਿਅਕ ਸੰਸਥਾ ਵਿੱਚ ਵਿੱਦਿਆ ਗ੍ਰਹਿਣ ਕਰ ਰਹੇ ਹਨ ਜਿੱਥੋਂ ਦੀ ਮੈਨੇਜਮੈਂਟ ਪੜ੍ਹਾਈ ਦੇ ਨਾਲ ਨਾਲ ਸਮਾਜਿਕ ਧਾਰਮਿਕ ਰਾਜਨੀਤਿਕ ਅਤੇ ਸੱਭਿਆਚਾਰਿਕ ਗਤੀਵਿਧੀਆਂ ਵਿੱਚ ਵੱਖ-ਵੱਖ ਸਮੇਂ ਤੇ ਭਾਗ ਦੁਆ ਉਹਨਾਂ ਦੇ ਸਰਵਪੱਖੀ ਵਿਕਾਸ ਵਿੱਚ ਉਚੇਚਾ ਯੋਗਦਾਨ ਪਾਉਂਦੀ ਆ ਰਹੀ ਹੈ। ਉਹਨਾਂ ਕਿਹਾ ਕਿ ਸਕੂਲ ਵਿੱਚ ਬੀਤੇ ਕੱਲ ਹੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿੱਥੇ ਵਿਦਿਆਰਥੀਆਂ ਨੂੰ ਧਾਰਮਿਕ ਵਿਦਿਆ ਦਿੰਨੇ ਆ ਸਾਰੇ ਧਰਮਾਂ ਦਾ ਸਤਿਕਾਰ
ਕਰਨ ਦੀ ਸਿੱਖਿਆ ਦਿੱਤੀ ਗਈ ਅਤੇ ਉਹਨਾਂ ਨੂੰ ਹਰ ਧਰਮ ਨੂੰ ਬਰਾਬਰ ਦਾ ਦਰਜਾ ਦੇਣ ਲਈ ਪ੍ਰੇਰਿਤ ਕੀਤਾ ਗਿਆ। ਨਰਸਰੀ ਜਮਾਤ ਤੋਂ ਗਿਆਰਵੀਂ ਜਮਾਤ ਤੱਕ ਦੇ ਜਮਾਤ ਕਮਰਿਆਂ ਵਿੱਚ ਸਬੰਧਤ ਅਧਿਆਪਕਾਂ ਵੱਲੋਂ ਸਜਾਏ ਗਏ ਗ੍ਰੀਨ ਬੋਰਡ ਅਤੇ ਸੈਲਫੀ ਸਟੈਂਡ ਕਾਬਲੇ ਤਾਰੀਫ ਸਨ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਵੱਲੋਂ ਕਰਵਾਏ ਜਾਂਦੇ ਕਾਰਜਾਂ ਤੋਂ ਸੰਤੁਸ਼ਟ ਹੁੰਦਿਆਂ ਪੂਰੀ ਖੁਸ਼ੀ ਪ੍ਰਗਟ ਕੀਤੀ ਅਤੇ ਸੰਬੰਧਿਤ ਮਨੇਜਮੈਂਟ ਸਮੇਤ ਅਧਿਆਪਕਾਂ ਦਾ ਧੰਨਵਾਦ ਪ੍ਰਗਟ ਕੀਤਾ ਜੋ ਉਹਨਾਂ ਦੇ ਬੱਚਿਆਂ ਨੂੰ ਹਰ ਪੱਖੋਂ ਉੱਤਮ ਬਣਾਉਣ ਲਈ ਹਰ ਪਲ ਕੁਝ ਨਵਾਂ ਸਿਖਾਉਣ ਲਈ ਤਤਪਰ ਰਹਿੰਦੇ ਹਨ। ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਵੱਲੋਂ ਸਮੂਹ ਸਟਾਫ ਮੈਂਬਰ ਦਾ ਧੰਨਵਾਦ ਪ੍ਰਗਟ ਕੀਤਾ ਜਿਨ੍ਹਾਂ ਦੀ ਸੁਚੱਜੀ ਅਗਵਾਈ ਤੇ ਸਖਤ ਮਿਹਨਤ ਸਦਕਾ ਵਿਦਿਆਰਥੀ ਜ਼ਿੰਦਗੀ ਵਿੱਚ ਉਹ ਮੁਕਾਮ ਵੱਲ ਕਦਮ ਦਰ ਕਦਮ ਵਧ ਰਹੇ ਹਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *