*ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ : ਮੁੱਖ ਖੇਤੀਬਾੜੀ ਅਫਸਰ* *ਆਉਣ ਵਾਲੇ ਸਮੇਂ ’ਚ ਸਬਸਿਡੀ ’ਤੇ ਸਰਕਾਰੀ ਸਹੂਲਤਾਂ ਲਈ ਫਾਰਮਰ ਰਜਿਸਟਰੀ ਹੋਵੇਗੀ ਅਹਿਮ*

Spread the love
ਫੱਤੂਢੀਗਾ 7 ਸਤੰਬਰ ਕੁਲਵਿੰਦਰ ਸਿੰਘ =ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰ ਇਕ ਕਿਸਾਨ ਦੀ ਫਾਰਮਰ ਰਜਿਸਟਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਕਪੂਰਥਲਾ ਡਾ. ਜਸਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਫਾਰਮਰ ਰਜਿਸਟਰੀ ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਰਜਿਸਟਰੀ ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ, ਤਾਂ ਵੀ ਉਹ ਫਾਰਮਰ ਰਜਿਸਟਰੀ ਬਣਵਾਉਣ ਲਈ ਯੋਗ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਵਿਸ਼ੇਸ਼ ਤੌਰ ’ਤੇ ਯਕੀਨੀ ਬਣਾਉਣ ਕਿ ਪਰਿਵਾਰ ਦੇ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਫਾਰਮਰ ਰਜਿਸਟਰੀ ਬਣਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇੱਕ ਮੈਂਬਰ ਦੀ ਰਜਿਸਟਰੀ ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਮ ’ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਰਜਿਸਟਰੀ ਬਣਵਾਉਣੀ ਜ਼ਰੂਰੀ ਹੈ।ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਫਾਰਮਰ ਰਜਿਸਟਰੀ ਕਿਸਾਨਾਂ ਦੀ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ ਨੂੰ ਸਰਕਾਰੀ ਪ੍ਰਣਾਲੀ ਵਿੱਚ ਦਰਜ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਰਾਹੀਂ ਭਵਿੱਖ ਵਿੱਚ ਕਿਸਾਨਾਂ ਨੂੰ ਸਰਕਾਰੀ ਸਕੀਮਾਂ, ਸਬਸਿਡੀਆਂ ਅਤੇ ਹੋਰ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇਗਾ। ਇਸ ਲਈ ਕਿਸਾਨਾਂ ਨੂੰ ਇਸ ਕੰਮ ਨੂੰ ਸਿਰਫ਼ ਇੱਕ ਰਸਮੀ ਕਾਰਵਾਈ ਨਾ ਸਮਝਦਿਆਂ ਸਮੇਂ ਸਿਰ ਆਪਣੀ ਫਾਰਮਰ ਰਜਿਸਟਰੀ ਬਣਵਾਉਣੀ ਚਾਹੀਦੀ ਹੈ।ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਫਾਰਮਰ ਰਜਿਸਟਰੀ ਬਣਾਉਣ ਦੀ ਸਹੂਲਤ ਜ਼ਿਲ੍ਹੇ ਦੇ ਵੱਖ-ਵੱਖ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਵਿਖੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਦੇ ਆਪਣੇ ਨੇੜਲੇ ਖੇਤੀਬਾੜੀ ਵਿਭਾਗ ਦੇ ਦਫਤਰ ਅਤੇ ਕਾਮਨ ਸਰਵਿਸ ਸੈਂਟਰ ’ਤੇ ਪਹੁੰਚਣ ਅਤੇ ਆਪਣੀ ਤੇ ਪਰਿਵਾਰ ਦੇ ਉਨ੍ਹਾਂ ਸਾਰੇ ਮੈਂਬਰਾਂ ਦੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ, ਜਿਨ੍ਹਾਂ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ। ਉਨ੍ਹਾਂ ਕਿਹਾ ਕਿ ਫਾਰਮਰ ਰਜਿਸਟਰੀ ਸਬੰਧੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਮੁੜ ਜ਼ੋਰ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਯੋਗ ਕਿਸਾਨ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ ਅਤੇ ਸਾਰੇ ਕਿਸਾਨ ਆਪਣੀ ਫਾਰਮਰ ਰਜਿਸਟਰੀ ਜ਼ਰੂਰ ਬਣਵਾਉਣ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *