ਹਰ ਘਰ ਤਿਰੰਗਾ—ਹਰ ਦਿਲ ਵਿੱਚ ਦੇਸ਼ਭਗਤੀ’ ਮੁਹਿੰਮ ਨੂੰ ਲੈ ਕੇ ਗੁਰੂ ਹਰ ਸਹਾਏ ‘ਚ ਅਹਿਮ ਮੀਟਿੰਗ=ਗੁਰੂਹਰਸਹਾਏ ਹਲਕੇ ਦੇ ਹਰ ਘਰ ਅਤੇ ਵਾਰਡ ਤੱਕ ਤਿਰੰਗਾ ਪਹੁੰਚਾਉਣ ਲਈ ਉਲੀਕੀ ਗਈ ਵਿਸ਼ੇਸ਼ ਰਣਨੀਤੀ।

Spread the love
ਫਿਰੋਜ਼ਪੁਰ 9 ਅਗਸਤ (ਅਸ਼ੋਕ ਭਾਰਦਵਾਜ) ਆਜ਼ਾਦੀ ਦਿਵਸ (15 ਅਗਸਤ) ਨੂੰ ਸਮਰਪਿਤ “ਹਰ ਘਰ ਤਿਰੰਗਾ” ਮੁਹਿੰਮ ਨੂੰ ਵਿਧਾਨ ਸਭਾ ਹਲਕਾ ਗੁਰੂ ਹਰ ਸਹਾਏ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦੇ ਮਕਸਦ ਨਾਲ ਅੱਜ ਸਰਕਲ ਗੁਰੂ ਹਰ ਸਹਾਏ ਅਤੇ ਸਰਕਲ ਪੰਜੇਕੇ ਦੀ ਇੱਕ ਸਾਂਝੀ ਤੇ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਤਹਿਤ ਆਗੂ ਦੀਪਕ ਸ਼ਰਮਾ ਦੀ ਦੇਖ-ਰੇਖ ਹੇਠ ਸੰਪੰਨ ਹੋਈ। ਮੀਟਿੰਗ ਦੌਰਾਨ ਸਰਕਲ ਇੰਚਾਰਜ ਸਿਟੀ ਰਾਜਨ ਸਹਿਗਲ ਅਤੇ ਸਰਕਲ ਇੰਚਾਰਜ ਪੰਜੇਕੇ ਹਰੀਚੰਦ ਕੰਬੋਜ ਆਪਣੇ ਸਾਥੀਆਂ ਸਮੇਤ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਮੁਹਿੰਮ ਨੂੰ ਹਲਕੇ ਦੇ ਹਰ ਪਿੰਡ, ਵਾਰਡ ਅਤੇ ਘਰ-ਘਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਿਜਾਣ ਲਈ ਵਿਸਥਾਰਪੂਰਵਕ ਰਣਨੀਤੀ ਤਿਆਰ ਕੀਤੀ ਗਈ। ਤਿਰੰਗਾ ਸਾਡੀ ਏਕਤਾ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਪ੍ਰਤੀਕ: ਦੀਪਕ ਸ਼ਰਮਾ ਇਸ ਮੌਕੇ ਗੱਲਬਾਤ ਕਰਦਿਆਂ ਦੀਪਕ ਸ਼ਰਮਾ ਨੇ ਕਿਹਾ ਕਿ “ਹਰ ਘਰ ਤਿਰੰਗਾ” ਸਿਰਫ਼ ਇੱਕ ਸਰਕਾਰੀ ਜਾਂ ਰਾਜਨੀਤਿਕ ਮੁਹਿੰਮ ਨਹੀਂ, ਸਗੋਂ ਇਹ ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰੀ ਭਾਵਨਾ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਇੱਕ ਪਵਿੱਤਰ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਉਦੇਸ਼ ਹੈ ਕਿ 15 ਅਗਸਤ ਨੂੰ ਗੁਰੂ ਹਰ ਸਹਾਏ ਹਲਕੇ ਦਾ ਹਰ ਘਰ ਤਿਰੰਗੇ ਦੇ ਰੰਗ ਵਿੱਚ ਰੰਗਿਆ ਨਜ਼ਰ ਆਵੇ ਅਤੇ ਹਰ ਨਾਗਰਿਕ ਦੇ ਦਿਲ ਵਿੱਚ ਦੇਸ਼ਭਗਤੀ ਦੀ ਭਾਵਨਾ ਹੋਰ ਪ੍ਰਬਲ ਹੋਵੇ। ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰੀ ਝੰਡਾ ਸਾਡੇ ਅਣਗਿਣਤ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ। 15 ਅਗਸਤ ਦੇ ਸ਼ੁਭ ਮੌਕੇ ‘ਤੇ ਹਰ ਘਰ ‘ਤੇ ਤਿਰੰਗਾ ਲਹਿਰਾ ਕੇ ਦੇਸ਼ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਨਾ ਸਾਡਾ ਸਭ ਦਾ ਫ਼ਰਜ਼ ਹੈ। ਇਸ ਅਹਿਮ ਬੈਠਕ ਵਿੱਚ ਬੀ.ਸੀ. ਮੋਰਚਾ ਪ੍ਰਧਾਨ ਸੁਰਜੀਤ ਕੰਬੋਜ, ਯੁਵਾ ਮੋਰਚਾ ਤੋਂ ਬਲਦੇਵ ਸਿੰਘ, ਸਾਬਕਾ ਸਰਕਲ ਜਨਰਲ ਸੈਕਟਰੀ ਟਿੰਕੂ ਖੁਰਾਨਾ, ਐਮ.ਸੀ. ਉਮੀਦਵਾਰ ਕਾਕਾ ਵੋਹਰਾ, ਅਮਰ ਸਿੰਘ, ਕਲਿਆਣੀ ਬਾਬਾ, ਰਾਖੀ, ਮਨਜੀਤ ਸਿੰਘ, ਮੱਖਣ ਸਿੰਘ ਅਤੇ ਲਵਿਸ਼ ਧਵਨ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਮੌਜੂਦ ਸਨ। ਅੰਤ ਵਿੱਚ ਸਮੂਹ ਆਗੂਆਂ ਨੇ ਇਲਾਕਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਜ਼ਾਦੀ ਦਿਵਸ ਮੌਕੇ ਆਪਣੇ ਘਰਾਂ ‘ਤੇ ਤਿਰੰਗਾ ਲਹਿਰਾ ਕੇ “ਹਰ ਘਰ ਤਿਰੰਗਾ ਹਰ ਦਿਲ ਵਿੱਚ ਦੇਸ਼ਭਗਤੀ ਦੇ ਸੁਨੇਹੇ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *