ਹਲਕਾ ਬਲਾਚੌਰ ਵਿਖੇ ਕਾਂਗਰਸ ਪਾਰਟੀ ਬਣੀ ਲੋਕਾਂ ਦੀ ਪਹਿਲੀ ਪਸੰਦ : ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਵਾਰਡ ਨੰਬਰ 13 ਵਿੱਚ ਦਰਜਨਾਂ ਪਰਿਵਾਰ ਹੋਰ ਪਾਰਟੀਆਂ ਨੂੰ ਅਲਵਿਦਾ ਕਹਿ ਕਾਂਗਰਸ ਪਰਿਵਾਰ ‘ਚ ਹੋਏ ਸ਼ਾਮਲ

Spread the love
ਬਲਾਚੌਰ, 17 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਹਲਕਾ ਬਲਾਚੌਰ ਵਿੱਚ ਕਾਂਗਰਸ ਪਾਰਟੀ ਦਾ ਜਨ-ਆਧਾਰ ਦਿਨ-ਬ-ਦਿਨ ਮਜ਼ਬੂਤ ਹੁੰਦਾ ਜਾ ਰਿਹਾ ਹੈ ਅਤੇ ਪਾਰਟੀ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰ ਰਹੀ ਹੈ। ਇਹ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਨੇ ਸ਼ਹਿਰ ਬਲਾਚੌਰ ਦੇ ਵਾਰਡ ਨੰਬਰ 13 ਵਿਖੇ ਗੁਰਜਿੰਦਰ ਸੈਣੀ ਦੇ ਗ੍ਰਹਿ ਵਿਖੇ ਆਯੋਜਿਤ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸਮੁਖੀ ਸੋਚ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।ਸਮਾਗਮ ਦੌਰਾਨ ਕਾਂਗਰਸ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਿੱਚ ਪਰਿਵਾਰ ਰਸਮੀ ਤੌਰ ‘ਤੇ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋ ਗਏ। ਪਾਰਟੀ ਦਾ ਪੱਲਾ ਫੜਨ ਵਾਲਿਆਂ ਵਿੱਚ ਭੁਪਿੰਦਰ ਪਾਲ, ਗੁਰਪ੍ਰੀਤ ਸਿੰਘ, ਵੇਦ ਪ੍ਰਕਾਸ਼, ਸ਼ਾਮ ਸੁੰਦਰ, ਪਰਵੀਨ ਕੁਮਾਰ, ਮਦਨ ਚੌਹਾਨ, ਗੁਰਚਰਨ, ਸੁਰਿੰਦਰ ਕੁਮਾਰ, ਪ੍ਰਵੀਨਾ, ਵੰਦਨਾ, ਸੋਨੀਆ, ਮਮਤਾ, ਸੱਤਿਆ ਦੇਵੀ, ਬਿਆਸੋਂ ਦੇਵੀ, ਅੰਜੂ ਦੇਵੀ, ਭੁਪਿੰਦਰ ਕੌਰ, ਰਮਨ, ਸੰਤੋਸ਼ ਕੁਮਾਰੀ, ਦੀਕਸ਼ਾ, ਰਾਕੇਸ਼ ਰਾਣੀ, ਪ੍ਰਿਆ ਅਤੇ ਮਦਨ ਫ਼ੌਜੀ ਆਦਿ ਪ੍ਰਮੁੱਖ ਤੌਰ ‘ਤੇ ਸ਼ਾਮਲ ਹਨ।ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਨਵੇਂ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰੇਕ ਵਰਕਰ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਾਂਗਰਸ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ।ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਆਗੂ ਰਾਜਿੰਦਰ ਸਿੰਘ ਸ਼ਿੰਦੀ, ਕੌਂਸਲਰ ਨਰੇਸ਼ ਕੁਮਾਰ, ਸ਼ਹਿਰੀ ਯੂਥ ਪ੍ਰਧਾਨ ਹਰਪ੍ਰੀਤ ਹੈਰੀ, ਸੀਨੀਅਰ ਮੀਤ ਪ੍ਰਧਾਨ ਸੋਮਨਾਥ ਤੱਕਲਾ, ਕੌਂਸਲਰ ਪਾਨੀ ਕੁਮਾਰ, ਦਿਨੇਸ਼ ਕੁਮਾਰ, ਸ਼ਹਿਰੀ ਮਹਿਲਾ ਪ੍ਰਧਾਨ ਪਰਮਜੀਤ ਕੌਰ ਪੰਮੀ ਅਤੇ ਡੀਸੀਸੀ ਜਨਰਲ ਸਕੱਤਰ ਰਾਕੇਸ਼ ਰਾਣੀ ਵੀ ਮੌਜੂਦ ਸਨ, ਜਿਨ੍ਹਾਂ ਨੇ ਕਾਂਗਰਸ ਪਾਰਟੀ ’ਤੇ ਭਰੋਸਾ ਜਤਾਉਣ ਵਾਲੇ ਸਮੂਹ ਪਰਿਵਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *