ਹਲਕਾ ਬੱਲੂਆਣਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਪਿੰਡ ਨਿਹਾਲ ਖੇੜਾ ਅਤੇ ਡੰਗਰਖੇੜਾ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ, ਗਣਨਾ ਫਾਰਮ ਭਰਨ ਦੀ ਅਪੀਲ

Spread the love
ਪੱਟੀ ਸਦੀਕ, 12 ਜੁਲਾਈ (ਬਲਕਰਨ ਸਿੰਘ ਮਸ਼ਾਲ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਨੂੰ ਲੈ ਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਸ. ਜੁਗਵਿੰਦਰਜੀਤ ਸਿੰਘ ਗਰੇਵਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 82-ਬੱਲੂਆਣਾ ‘ਚ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।ਇਸ ਮੁਹਿੰਮ ਤਹਿਤ ਬੱਲੂਆਣਾ ਸਵੀਪ ਟੀਮ ਦੇ ਨੋਡਲ ਅਫ਼ਸਰ ਸਤੀਸ਼ ਮਿਗਲਾਨੀ ਨੇ ਆਪਣੀ ਟੀਮ ਸਮੇਤ ਪਿੰਡ ਨਿਹਾਲ ਖੇੜਾ ਅਤੇ ਡੰਗਰਖੇੜਾ ਦੇ ਸਰਕਾਰੀ ਸੀਨਅਰ ਸੈਕੰਡਰੀ ਸਕੂਲਾਂ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਐਸ.ਆਈ.ਆਰ.-2026 ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਨੋਡਲ ਅਫ਼ਸਰ ਸਤੀਸ਼ ਮਿਗਲਾਨੀ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਵੱਲੋਂ ਹਰ ਘਰ ਜਾ ਕੇ ਵੋਟਰਾਂ ਦੀ ਸਵੈ-ਤਸਦੀਕ ਲਈ ਗਣਨਾ ਫਾਰਮ ਵੰਡੇ ਜਾ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਫਾਰਮ ‘ਚ ਨਾਮ, ਪਿਤਾ/ਪਤੀ ਦਾ ਨਾਮ, ਉਮਰ, ਪਤਾ, ਮੋਬਾਈਲ ਨੰਬਰ ਅਤੇ ਆਧਾਰ ਨੰਬਰ ਸਹੀ-ਸਹੀ ਦਰਜ ਕਰਕੇ ਆਧਾਰ ਕਾਰਡ, ਜਨਮ ਮਿਤੀ ਅਤੇ ਨਿਵਾਸ ਦੇ ਸਬੂਤ ਨਾਲ 7 ਦਿਨਾਂ ਅੰਦਰ ਬੀ.ਐਲ.ਓ. ਕੋਲ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ 1 ਜਨਵਰੀ 2026 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਫਾਰਮ ਨੰ. 6 ਰਾਹੀਂ ਨਵੀਂ ਵੋਟ ਬਣਵਾ ਸਕਦੇ ਹਨ, ਜਦਕਿ ਸੋਧ ਲਈ ਫਾਰਮ ਨੰ. 8 ਅਤੇ ਨਾਮ ਕਟਵਾਉਣ ਲਈ ਫਾਰਮ ਨੰ. 7 ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ੁੱਧ ਵੋਟਰ ਸੂਚੀ ਮਜ਼ਬੂਤ ਲੋਕਤੰਤਰ ਦੀ ਨੀਂਹ ਹੈ, ਇਸ ਲਈ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ।ਇਸ ਮੌਕੇ ਸਵੀਪ ਟੀਮ ਮੈਂਬਰ ਦੀਪਕ ਕੰਬੋਜ, ਅਭਿਸ਼ੇਕ ਕਟਾਰੀਆ, ਰਤਨ ਭੂਸ਼ਨ ਅਤੇ ਸੱਜਣ ਕੁਮਾਰ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *