ਹਲਕਾ ਵਿਧਾਇਕ ਗਿੱਦੜਬਾਹਾ ਵੱਲੋਂ ਪਿੰਡ ਭਾਰੂ ਅਤੇ ਮਧੀਰ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਅਧੀਨ ਕੰਮਾਂ ਦੀ ਸ਼ੁਰੂਆਤ

Spread the love

ਗਿੱਦੜਬਾਹਾ, 07 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਸਹੂਲਤਾਂ ਨੂੰ ਆਧੁਨਿਕ ਤਰੀਕੇ ਨਾਲ ਲਾਗੂ ਕਰਨ ਦੇ ਮੰਤਵ ਨਾਲ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਗਿੱਦੜਬਾਹਾ ਦੇ ਪਿੰਡ ਭਾਰੂ ਅਤੇ ਮਧੀਰ ਵਿਖੇ ਸਰਕਾਰੀ ਸਕੂਲਾਂ ਵਿੱਚ ਕੰਮਾਂ ਦੀ ਸ਼ੁਰੂਆਤ ਹਲਕਾ ਵਿਧਾਇਕ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਕੀਤਾ ਗਿਆ, ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਸ੍ਰੀ ਜਸਪਾਲ ਸਿੰਘ ਅਤੇ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਸ੍ਰੀ ਹਰਦੀਪ ਸਿੰਘ ਭੰਗਾਲ ਹਾਜ਼ਰ ਰਹੇ।ਇਸ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸਿੱਖਿਆ ਕ੍ਰਾਂਤੀ ਵੱਲ ਲੈ ਕੇ ਜਾ ਰਹੇ ਹਾਂ। ਪੰਜਾਬ ਸਰਕਾਰ ਵੱਲੋਂ ਲਗਾਤਰ ਸਿੱਖਿਆ ਖੇਤਰ ਵਿੱਚ ਵਾਧਾ ਕਰਦਿਆਂ ਉੱਚ ਕੋਟੀ ਦੇ ਕੰਮ ਕਰਵਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਫੰਡਾਂ ਦੀ ਸਹਾਇਤਾ ਨਾਲ ਸਕੂਲਾਂ ਵਿੱਚ ਨਵੇਂ ਸਮਾਰਟ ਕਲਾਸ ਰੂਮਜ਼, ਲੈਬਸ, ਲਾਇਬ੍ਰੇਰੀ, ਬਾਥਰੂਮ, ਚਾਰ ਦੀਵਾਰੀ, ਆਧੁਨਿਕ ਫਰਨੀਚਰ ਆਦਿ ਸਹੂਲਤਾਂ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਕੂਲਾਂ ਵਿੱਚ ਚਾਰ ਦੀਵਾਰੀ ਹੋਣ ਨਾਲ ਵਿਦਿਆਰਥੀ ਸਕੂਲਾਂ ਵਿੱਚ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ।ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਬੱਚਿਆਂ ਵਿੱਚ ਆਤਮ ਵਿਸ਼ਵਾਸ਼ ਵਿੱਚ ਵਾਧਾ ਕੀਤਾ ਜਾਵੇ, ਜਿਸ ਨਾਲ ਉਹ ਪੜ੍ਹਾਈ ਦੇ ਨਾਲ-ਨਾਲ ਹੋਰ ਹੁਨਰ ਗਿਆਨ ਨੂੰ ਸਿੱਖ ਲੈਣ ਅਤੇ ਅੱਗੇ ਨੌਕਰੀਆਂ ਪ੍ਰਾਪਤ ਕਰਨ ਸਮੇਂ ਉਨ੍ਹਾਂ ਵਿੱਚ ਆਤਮ ਵਿਸ਼ਾਵਸ਼ ਦੀ ਕੋਈ ਕਮੀ ਨਾ ਰਹੇ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਕੇ ਆਪਣਾ ਮਾਪਿਆਂ ਦਾ ਅਤੇ ਆਪਣੇ ਸਕੂਲ ਦਾ ਨਾਂ ਰੋਸ਼ਣ ਕਰਨ।ਇਸ ਮੌਕੇ ਸਕੂਲ ਦੀ ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਸ੍ਰੀ ਜਸਬੀਰ ਸਿੰਘ, ਸ੍ਰੀ ਗੋਪੀ ਰਾਮ, ਸ੍ਰੀ ਬਲਰਾਜ ਸਿੰਘ, ਪਿੰਡ ਦੇ ਸਰਪੰਚ ਅਤੇ ਪੰਚਾਂ ਤੋਂ ਇਲਾਵਾ ਪਤਵੰਤੇ ਵਿਅਕਤੀ ਹਾਜ਼ਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *