ਹੁਣ ਨਹੀਂ ਰਹੇਗਾ ਰਾਸ਼ਨ ਦਾ ਇੰਤਜ਼ਾਰ; 22 ਜੁਲਾਈ ਤੋਂ 11 ਅਗਸਤ ਤੱਕ ਖੁੱਲ੍ਹਿਆ ਨਵੇਂ ਕਾਰਡਾਂ ਦਾ ਦਰਵਾਜ਼ਾ ਨਵੇਂ ਰਾਸ਼ਨ ਕਾਰਡ ਤੇ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਸ਼ੁਰੂ; ਖੁਦ ਪੋਰਟਲ ‘ਤੇ ਅਰਜ਼ੀ ਦੇਣ ‘ਤੇ ਕੋਈ ਫੀਸ ਨਹੀਂ

Spread the love
ਫ਼ਰੀਦਕੋਟ, 22 ਜੁਲਾਈ (ਮਨਜੀਤ ਸਿੰਘ ਢੱਲਾ)- ਪੰਜਾਬ ਸਰਕਾਰ ਨੇ ਯੋਗ ਪਰਿਵਾਰਾਂ ਨੂੰ ਰਾਸ਼ਨ ਸਹੂਲਤਾਂ ਨਾਲ ਜੋੜਨ ਲਈ ਵੱਡਾ ਕਦਮ ਚੁੱਕਦਿਆਂ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਨਵੇਂ ਮੈਂਬਰ ਸ਼ਾਮਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਫ਼ਰੀਦਕੋਟ ਸ. ਗੁਰਜੀਤ ਸਿੰਘ ਦਿਓਲ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਘੋਸ਼ਣਾ ਅਤੇ ਪੰਜਾਬ ਸਰਕਾਰ ਦੇ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ-2013 ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 22 ਜੁਲਾਈ ਤੋਂ 11 ਅਗਸਤ 2026 ਤੱਕ ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ।ਦਿਓਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਯੋਗ ਪਰਿਵਾਰਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਆਧਾਰਿਤ ਪ੍ਰਣਾਲੀ ਰਾਹੀਂ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਨਵੇਂ ਰਾਸ਼ਨ ਕਾਰਡ ਬਣਵਾਉਣ ਜਾਂ ਮੌਜੂਦਾ ਕਾਰਡ ਵਿੱਚ ਮੈਂਬਰ ਸ਼ਾਮਲ ਕਰਨ ਲਈ ਅਰਜ਼ੀ ਫਾਰਮ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਵਿਭਾਗ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਅਰਜ਼ੀ ਭਰਨ ਤੋਂ ਪਹਿਲਾਂ ਹਦਾਇਤਾਂ ਧਿਆਨ ਨਾਲ ਪੜ੍ਹਨ ਅਤੇ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਫਾਰਮ ਜਮ੍ਹਾਂ ਕਰਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀ ਅਰਜ਼ੀ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ, ਜਿੱਥੇ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਅਦਾ ਕਰਨੀ ਹੋਵੇਗੀ। ਜੇਕਰ ਬਿਨੈਕਾਰ ਖੁਦ ਸਰਕਾਰੀ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਦਾਖ਼ਲ ਕਰਦਾ ਹੈ ਤਾਂ ਉਸ ਤੋਂ ਕਿਸੇ ਵੀ ਕਿਸਮ ਦੀ ਫੀਸ ਨਹੀਂ ਲਈ ਜਾਵੇਗੀ। ਇਸ ਤੋਂ ਇਲਾਵਾ ਅਰਜ਼ੀਆਂ ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਫ਼ਰੀਦਕੋਟ ਦੇ ਦਫ਼ਤਰ ਵਿੱਚ ਵੀ 100 ਰੁਪਏ ਫੀਸ ਸਮੇਤ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।ਦਿਓਲ ਨੇ ਦੱਸਿਆ ਕਿ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਤੋਂ ਬਾਅਦ ਬਿਨੈਕਾਰ ਦੇ ਮੋਬਾਈਲ ਨੰਬਰ ‘ਤੇ ਰਸੀਦ ਨੰਬਰ ਸਮੇਤ ਪੁਸ਼ਟੀ ਸੁਨੇਹਾ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਰਜ਼ੀਆਂ ਕੇਵਲ 22 ਜੁਲਾਈ ਤੋਂ 11 ਅਗਸਤ 2026 ਤੱਕ ਹੀ ਸਵੀਕਾਰ ਕੀਤੀਆਂ ਜਾਣਗੀਆਂ। ਸੇਵਾ ਕੇਂਦਰਾਂ, ਸੀ.ਐਸ.ਸੀ. ਅਤੇ ਜ਼ਿਲ੍ਹਾ ਦਫ਼ਤਰ ਵਿੱਚ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਅਰਜ਼ੀਆਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦਫ਼ਤਰ, ਫ਼ਰੀਦਕੋਟ ਜਾਂ ਆਪਣੇ ਨਜ਼ਦੀਕੀ ਸੇਵਾ ਕੇਂਦਰ ਨਾਲ ਸੰਪਰਕ ਕਰਕੇ ਸਮੇਂ ਸਿਰ ਅਰਜ਼ੀ ਜਮ੍ਹਾਂ ਕਰਵਾਈ ਜਾਵੇ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *