ਹੁਸ਼ਿਆਰਪੁਰ ‘ਚ ਟਰੱਕ ਥੱਲੇ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਹੋਈ ਮੌਤ

Spread the love

ਹੁਸ਼ਿਆਰਪੁਰ 20  ਅਪ੍ਰੈਲ (ਤਰਸੇਮ ਦੀਵਾਨਾ ) ਹੁਸ਼ਿਆਰਪੁਰ ਦੇ ਟਾਂਡਾ ਬਾਈਪਾਸ ਚੌਂਕ ਵਿੱਚ ਇੱਕ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਟਰੱਕ ਹੇਠ ਆਉਣ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਟਾਂਡਾ ਸਾਈਡ ਵੱਲੋਂ ਆਪਣੇ ਮੋਟਰ ਸਾਈਕਲ ‘ਤੇ ਹੁਸ਼ਿਆਰਪੁਰ ਸ਼ਹਿਰ ਵੱਲ ਆ ਰਿਹਾ ਇੱਕ ਬਜ਼ੁਰਗ ਵਿਅਕਤੀ ਜਦੋਂ ਟਾਂਡਾ ਬਾਈਪਾਸ ਚੌਂਕ ਵਿੱਚ ਪਹੁੰਚਿਆ ਤਾਂ ਚੌਂਕ ਵਿੱਚ ਇੱਕ ਟਰੱਕ ਨੰਬਰ ਪੀਬੀ 06ਬੀਬੀ 0517 ਦੇ ਅਗਲੇ ਟਾਇਰਾਂ ਹੇਠ ਮੋਟਰ ਸਾਈਕਲ ਆ ਗਿਆ ਜਿਸ ਕਾਰਣ ਉਸ ਦੀ ਮੌਤ ਹੋ ਗਈ ਮ੍ਰਿਤਕ ਵਿਅਕਤੀ ਦੀ ਪਛਾਣ ਬਖਸ਼ੀਸ਼ ਸਿੰਘ ਉਮਰ 55 ਸਾਲ ਪੁੱਤਰ ਗੁਲਜਾਰੀ ਲਾਲ ਵਾਸੀ ਪਿੰਡ ਸਟਿਆਣਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ | ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਾਡਲ ਟਾਊਨ ਦੀ ਪੁਲਿਸ ਅਤੇ ਪੀਸੀਆਰ ਕਰਮੀ ਮੌਕੇ ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਪੁਲਿਸ ਕਰਮਚਾਰੀਆਂ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਵਿੱਚ ਭੇਜ ਦਿੱਤੀ ਹੈ ਅਤੇ ਟਰੱਕ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ | ਮ੍ਰਿਤਕ ਦੇ ਪੁੱਤਰ ਮੁਕੇਸ਼ ਕੁਮਾਰ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਪਿੰਡ ਸਟਿਆਣੇ ਤੋਂ ਹੁਸ਼ਿਆਰਪੁਰ ਸ਼ਹਿਰ ਵੱਲ ਜਾ ਰਹੇ ਸਨ ਕਿ ਟਾਂਡਾ ਬਾਈਪਾਸ ਚੌਂਕ ਵਿੱਚ ਉਹਨਾਂ ਦੇ ਮੋਟਰ ਸਾਈਕਲ ਵਿੱਚ ਟਰੱਕ ਲਿਆ ਕੇ ਮਾਰਿਆ ਜਿਸ ਕਾਰਣ ਉਸ ਦੇ ਪਿਤਾ ਦੀ ਮੌਤ ਹੋ ਗਈ | ਟਰੱਕ ਦੇ ਚਾਲਕ ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਟਾਂਡੇ ਵੱਲੋਂ ਆ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਤੇਜ਼ੀ ਨਾਲ ਪਿੱਛੋਂ ਆਇਆ ਅਤੇ ਟਰੱਕ ਦੇ ਨਾਲ ਟਕਰਾ ਗਿਆ | ਥਾਣਾ ਮਾਡਲ ਟਾਉਨ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਚੈੱਕ ਕਰਕੇ ਕਸੂਰਵਾਰ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *