ਇਸ ਕਾਰਡ ਨਾਲ ਕਾਰਡ ਧਾਰਕ ਵਿਅਕਤੀ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕਰਵਾ ਸਕਣਗੇ। ਡਾਕਟਰ ਚੰਦਰ ਸ਼ੇਖਰ ਨੇ ਕਿਹਾ ਕਿ ਦੋਵੇਂ ਸੰਸਥਾਂਵਾਂ ਨੇ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਕਾਰਡ ਬਣਾ ਕੇ ਸਮਾਜ ਸੇਵਾ ਦਾ ਵਡਮੁੱਲਾ ਕਾਰਜ ਕੀਤਾ ਹੈ।ਕੈਂਪ ਸਬੰਧੀ ਸਾਂਝੇ ਤੌਰ ਤੇ ਜਾਣਕਾਰੀ ਦਿੰਦੇ ਹੋਏ ਡਾਕਟਰ ਵਿਸ਼ਵਦੀਪ ਗੋਇਲ ਪ੍ਰਧਾਨ ਹੈਲਥ ਫਾਰ ਆਲ ਸੁਸਾਇਟੀ ਫਰੀਦਕੋਟ ਅਤੇ ਪ੍ਰਿੰਸੀਪਲ ਸੁਰੇਸ਼ ਅਰੋੜਾ ਪ੍ਰਧਾਨ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਫਰੀਦਕੋਟ ਨੇ ਦੱਸਿਆ ਕਿ ਕੈਂਪ ਦੌਰਾਨ 130 ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾਏ ਗਏ ਜਿਨ੍ਹਾਂ ਵਿੱਚ ਇਸਤਰੀਆਂ ਵੀ ਸ਼ਾਮਿਲ ਸਨ।ਦੋਵੇਂ ਸੰਸਥਾਂਵਾਂ ਵੱਲੋਂ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਪ੍ਰਧਾਨ ਜਰਨੈਲ ਸਿੰਘ,ਨਰਿੰਦਰ ਪਾਲ ਸਿੰਘ,ਅਮਰਜੀਤ ਸਿੰਘ ਖਜਾਨ ਅਤੇ ਮੁੱਖ ਮਹਿਮਾਨ ਡਾਕਟਰ ਚੰਦਰ ਸ਼ੇਖਰ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਗੁਰੂ ਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਅਪਰੇਟਰ ਧਰਮਿੰਦਰ ਕੁਮਾਰ ਅਤੇ ਜਗਮੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਡਾਕਟਰ ਵਿਸ਼ਵਦੀਪ ਗੋਇਲ ਅਤੇ ਪ੍ਰਿੰਸੀਪਲ ਸੁਰੇਸ਼ ਅਰੋੜਾ ਨੇ ਦੱਸਿਆ ਕਿ ਇਹ ਉਹਨਾ ਵੱਲੋਂ ਲਗਾਇਆ ਗਿਆ ਦੂਸਰਾ ਕੈਂਪ ਸੀ ਅਤੇ ਭਵਿੱਖ ਵਿੱਚ ਵੀ ਸ਼ਹਿਰ ਅੰਦਰ ਇਸ ਤਰਾਂ ਦੇ ਕੈਂਪ ਲਗਾਏ ਜਾਣਗੇ ਤਾਂ ਜ਼ੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।ਅੰਤ ਵਿੱਚ ਐਡਵੋਕੇਟ ਨਾਇਬ ਸਿੰਘ ਸੰਘਾ ਨੇ ਸਭਨਾ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਕੈਂਥ, ਐਡੋਕੇਟ ਨਾਇਬ ਸਿੰਘ ਸੰਘਾ,ਬਲਵਿੰਦਰ ਸਿੰਘ ਬਿੰਦੀ,ਵਰਿੰਦਰ ਕੁਮਾਰ ਚਾਵਲਾ,ਰਾਜੇਸ਼ ਸੁਖੀਜਾ,ਰਾਜੇਸ਼ ਮੋਂਗਾ,ਰਾਜਵਿੰਦਰ ਸਿੰਘ,ਸੁਖਵਿੰਦਰ ਪਿੰਟੂ,ਮੁਖਤਿਆਰ ਸਿੰਘ,ਮਨਜੀਤ ਕੌਰ ,ਬਲਬੀਰ ਕੌਰ ਊਸ਼ਾ ਸ਼ਰਮਾ,ਸੁਰੇਸ਼ ਗੋਇਲ,ਜਸਬੀਰ ਸਿੰਘ ਹਾਜ਼ਰ ਸਨ।Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…
Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

